ਹੈਦਰਾਬਾਦ (ਏਜੰਸੀ): ਸ਼ੇਖ ਮੁਜ਼ੱਮਿਲ ਅਹਿਮਦ ਨਾਮ ਦੇ ਇੱਕ ਭਾਰਤੀ ਵਿਦਿਆਰਥੀ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ, ਜਿਸ ਤੋਂ ਬਾਅਦ ਉਸਦੇ ਪਰਿਵਾਰ ਨੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੂੰ ਵਿਦਿਆਰਥੀ ਦੀ ਮ੍ਰਿਤਕ ਦੇਹ ਨੂੰ ਹੈਦਰਾਬਾਦ ਵਾਪਸ ਭੇਜਣ ਦਾ ਪ੍ਰਬੰਧ ਕਰਨ ਦੀ ਬੇਨਤੀ ਕੀਤੀ ਹੈ। ਅਹਿਮਦ (25) ਹੈਦਰਾਬਾਦ ਦਾ ਰਹਿਣ ਵਾਲਾ ਸੀ ਅਤੇ ਓਨਟਾਰੀਓ ਦੇ ਕਿਚਨਰ ਸਿਟੀ ਦੇ ਵਾਟਰਲੂ ਕੈਂਪਸ ਦੇ ਕੋਨੇਸਟੋਗਾ ਕਾਲਜ ਤੋਂ ਆਈ.ਟੀ. ਵਿੱਚ ਮਾਸਟਰਜ਼ ਕਰ ਰਿਹਾ ਸੀ। ਤੇਲੰਗਾਨਾ ਆਧਾਰਿਤ ਸਿਆਸੀ ਪਾਰਟੀ ਮਜਲਿਸ ਬਚਾਓ ਤਹਿਰੀਕ (ਐੱਮ.ਬੀ.ਟੀ.) ਦੇ ਆਗੂ ਅਮਜਦ ਉੱਲਾ ਖ਼ਾਨ ਨੇ ਸੋਸ਼ਲ ਮੀਡੀਆ 'ਤੇ ਇਸ ਘਟਨਾ ਦੀ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ: PM ਮੋਦੀ ਨੇ 8 ਭਾਰਤੀਆਂ ਦੀ ਰਿਹਾਈ ਲਈ ਕਤਰ ਦੇ ਅਮੀਰ ਨੂੰ ਕਿਹਾ- ‘ਧੰਨਵਾਦ’
ਐੱਮ.ਬੀ.ਟੀ. ਆਗੂ ਨੇ ਕਿਹਾ ਕਿ ਅਹਿਮਦ ਪਿਛਲੇ ਹਫ਼ਤੇ ਤੋਂ ਬੁਖ਼ਾਰ ਨਾਲ ਪੀੜਤ ਸੀ, ਪਰ ਉਸ ਦੇ ਪਰਿਵਾਰ ਨੂੰ ਅਹਿਮਦ ਦੇ ਦੋਸਤ ਦਾ ਫ਼ੋਨ ਆਇਆ ਕਿ ਉਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਉਨ੍ਹਾਂ ਨੇ ਮ੍ਰਿਤਕ ਦੇ ਪਰਿਵਾਰ ਵੱਲੋਂ ਵਿਦੇਸ਼ ਮੰਤਰੀ ਐੱਸ.ਜੈਸ਼ੰਕਰ ਨੂੰ ਮਦਦ ਲਈ ਬੇਨਤੀ ਕਰਨ ਵਾਲਾ ਪੱਤਰ ਵੀ ਸੋਸ਼ਲ ਮੀਡੀਆ 'ਤੇ ਪੋਸਟ ਕੀਤਾ। ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਅਮਜਦ ਉੱਲਾ ਖਾਨ ਨੇ ਕਿਹਾ, “ਹੈਦਰਾਬਾਦ, ਤੇਲੰਗਾਨਾ ਰਾਜ ਦਾ 25 ਸਾਲ ਦਾ ਸ਼ੇਖ ਮੁਜ਼ੱਮਿਲ ਅਹਿਮਦ ਦਸੰਬਰ 2022 ਤੋਂ ਕੈਨੇਡਾ ਦੇ ਓਨਟਾਰੀਓ ਵਿੱਚ ਕਿਚਨਰ ਸਿਟੀ ਵਿੱਚ ਵਾਟਰਲੂ ਕੈਂਪਸ ਦੇ ਕੋਨੇਸਟੋਗਾ ਕਾਲਜ ਤੋਂ ਆਈ.ਟੀ. ਵਿੱਚ ਮਾਸਟਰਜ਼ ਕਰ ਰਿਹਾ ਸੀ, ਪਿਛਲੇ ਇੱਕ ਹਫ਼ਤੇ ਤੋਂ ਉਸ ਨੂੰ ਬੁਖ਼ਾਰ ਸੀ, ਪਰ ਉਸ ਦੇ ਪਰਿਵਾਰ ਨੂੰ ਉਸਦੇ ਦੋਸਤ ਦਾ ਫ਼ੋਨ ਆਇਆ ਕਿ ਅੱਜ ਦਿਲ ਦਾ ਦੌਰਾ ਪੈਣ ਕਾਰਨ ਉਸਦੀ ਮੌਤ ਹੋ ਗਈ ਹੈ। ਇਹ ਖ਼ਬਰ ਸੁਣ ਕੇ ਉਸਦੇ ਮਾਤਾ-ਪਿਤਾ ਅਤੇ ਪੂਰਾ ਪਰਿਵਾਰ ਸਦਮੇ ਵਿੱਚ ਹੈ ਅਤੇ ਤੁਹਾਨੂੰ ਬੇਨਤੀ ਹੈ ਕਿ ਤੁਸੀਂ ਓਟਾਵਾ ਵਿੱਚ ਭਾਰਤੀ ਹਾਈ ਕਮਿਸ਼ਨ ਅਤੇ ਟੋਰਾਂਟੋ ਵਿਚ ਭਾਰਤੀ ਕੌਂਸਲੇਟ ਜਨਰਲ ਨੂੰ ਜਲਦੀ ਤੋਂ ਜਲਦੀ ਉਸਦੀ ਮ੍ਰਿਤਕ ਦੇਹ ਨੂੰ ਹੈਦਰਾਬਾਦ ਭੇਜਣ ਲਈ ਕਹੋ।"
ਇਹ ਵੀ ਪੜ੍ਹੋ: ਭਾਰਤੀ ਵਿਦਿਆਰਥੀਆਂ 'ਤੇ ਹੋ ਰਹੇ ਹਮਲਿਆਂ 'ਤੇ ਅਮਰੀਕਾ ਦਾ ਆਇਆ ਅਹਿਮ ਬਿਆਨ
ਇਸ ਤੋਂ ਪਹਿਲਾਂ, ਐੱਮ.ਬੀ.ਟੀ. ਨੇਤਾ ਖਾਨ ਨੇ ਉਸ ਮਾਮਲੇ ਨੂੰ ਵੀ ਉਜਾਗਰ ਕੀਤਾ ਸੀ, ਜਿੱਥੇ ਸ਼ਿਕਾਗੋ ਵਿੱਚ ਇੱਕ ਹੋਰ ਭਾਰਤੀ ਵਿਦਿਆਰਥੀ ਸਈਦ ਮਜ਼ਾਹਿਰ ਅਲੀ 'ਤੇ ਬੇਰਹਿਮੀ ਨਾਲ ਹਮਲਾ ਕੀਤਾ ਗਿਆ ਸੀ। ਉਦੋਂ ਸ਼ਿਕਾਗੋ ਸਥਿਤ ਭਾਰਤੀ ਵਣਜ ਦੂਤਘਰ ਨੇ ਭਾਰਤ ਵਿਚ ਪੀੜਤ ਦੀ ਪਤਨੀ ਦੇ ਸੰਪਰਕ ਵਿੱਚ ਰਹਿਣ ਦਾ ਭਰੋਸਾ ਦਿੱਤਾ ਸੀ ਅਤੇ ਹਰ ਸੰਭਵ ਸਹਾਇਤਾ ਦਾ ਭਰੋਸਾ ਵੀ ਦਿੱਤਾ ਸੀ।
ਇਹ ਵੀ ਪੜ੍ਹੋ: ਡੌਂਕੀ ਲਗਾ ਅਮਰੀਕਾ ਜਾਣ ਦੀ ਕੋਸ਼ਿਸ਼ ਕਰ ਰਹੇ ਪ੍ਰਵਾਸੀਆਂ ਨਾਲ ਵਾਪਰਿਆ ਭਾਣਾ, 4 ਹਲਾਕ, 7 ਲਾਪਤਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਫੇਮਾ ਕਾਨੂੰਨ ਦੀ ਉਲੰਘਣਾ ਦਾ ਮਾਮਲਾ, ED ਨੇ ਜਾਰੀ ਕੀਤਾ ਮਹੂਆ ਮੋਇਤਰਾ ਨੂੰ ਸੰਮਨ
NEXT STORY