ਨਵੀਂ ਦਿੱਲੀ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਯਾਨੀ ਕਿ ਅੱਜ ਸੰਸਦ ਭਵਨ ਕੰਪਲੈਕਸ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਾਲ ਪੰਜਾਬ ਦੇ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕੀਤੀ।
ਇਹ ਵੀ ਪੜ੍ਹੋ- ਭਾਰਤ 'ਚ ਬੱਚਿਆਂ ਨੂੰ ਗੋਦ ਲੈਣ 'ਚ ਕੁੜੀਆਂ ਪਹਿਲੀ ਪਸੰਦ, ਜਾਣੋ ਕੀ ਹਨ 3 ਸਾਲਾਂ ਦੇ ਅੰਕੜੇ
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸਰਹੱਦ ਤੋਂ ਪਾਰ ਡਰੋਨ ਸਰਗਰਮੀ ਵਧੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਹਥਿਆਰ ਅਤੇ ਨਸ਼ਾ ਤਸਕਰੀ ਵਧੀ ਹੈ। ਪੰਜਾਬ 'ਚ ਅਮਨ-ਸ਼ਾਂਤੀ ਦੀ ਸਥਿਤੀ ਚਿੰਤਾਜਨਕ ਬਣਦੀ ਜਾ ਰਹੀ ਹੈ। ਪੰਜਾਬ ਦਾ ਮਾਹੌਲ ਖਰਾਬ ਹੋਣ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ।
ਇਹ ਵੀ ਪੜ੍ਹੋ- ਦਿੱਲੀ ਮਹਿਲਾ ਕਮਿਸ਼ਨ ਨੇ ਘੇਰੀ ਸਰਕਾਰ, ਕਿਹਾ- ਸਬਜ਼ੀ ਵਾਂਗ ਵਿਕ ਰਿਹੈ ਤੇਜ਼ਾਬ, ਸਰਕਾਰ ਸੁੱਤੀ ਪਈ ਹੈ
ਇਸ ਮੁਲਾਕਾਤ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਕੈਪਟਨ ਨੇ ਕਿਹਾ ਕਿ ਮੈਂ ਅੱਜ ਪ੍ਰਧਾਨ ਮੰਤਰੀ ਨੂੰ ਮਿਲਣ ਆਇਆ ਹਾਂ। ਇਸ ਮੁਲਾਕਾਤ ਦੌਰਾਨ ਮੈਂ ਪ੍ਰਧਾਨ ਮੰਤਰੀ ਨਾਲ ਪੰਜਾਬ ਦੇ ਹਲਾਤਾਂ ਬਾਰੇ ਚਰਚਾ ਕੀਤੀ। ਕੈਪਟਨ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਖਾਲਸਾ ਅਤੇ ਉਸ ਦੇ ਸਮਰਥਕਾਂ ਦੀ ਵਧਦੇ ਪ੍ਰਭਾਵ ਨੂੰ ਗੰਭੀਰ ਚਿੰਤਾ ਦਾ ਵਿਸ਼ਾ ਹੈ ਅਤੇ ਇਸ 'ਤੇ ਰੋਕ ਲੱਗਣੀ ਚਾਹੀਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕਾਨੂੰਨ ਵਿਵਸਥਾ ਬਣਾਈ ਰੱਖਣ ਦੀ ਜ਼ਿੰਮੇਵਾਰੀ ਸੂਬਾ ਸਰਕਾਰ ਦੀ ਹੈ ਨਾ ਕਿ ਕੇਂਦਰ ਦੀ। ਪੰਜਾਬ ਦੀ ਸਥਿਤੀ ਚਿੰਤਾਜਨਕ ਬਣਦੀ ਜਾ ਰਹੀ ਹੈ, ਨਸ਼ੇ ਅਤੇ ਹਥਿਆਰਾਂ ਦੀ ਤਸਕਰੀ ਵੱਧ ਰਹੀ ਹੈ।
ਇਹ ਵੀ ਪੜ੍ਹੋ- PM ਮੋਦੀ ਵੱਲੋਂ ਸਵਾਮੀ ਮਹਾਰਾਜ ਸ਼ਤਾਬਦੀ ਮਹਾਉਤਸਵ ਦਾ ਉਦਘਾਟਨ, ਕਿਹਾ- ਇਸ ਤੋਂ ਪੀੜ੍ਹੀਆਂ ਨੂੰ ਮਿਲੇਗੀ ਪ੍ਰੇਰਣਾ
ਅਵਧੇਸ਼ ਰਾਏ ਕਤਲਕਾਂਡ: 26 ਸਾਲ ਬਾਅਦ ਫ਼ੈਸਲਾ, ਮੁਖਤਾਰ ਅੰਸਾਰੀ ਨੂੰ ਹੋਈ 10 ਸਾਲ ਦੀ ਕੈਦ
NEXT STORY