ਨਵੀਂ ਦਿੱਲੀ (ਏਜੰਸੀ)- ਦੱਖਣ-ਪੂਰਬੀ ਦਿੱਲੀ ਦੇ ਸੁਖਦੇਵ ਵਿਹਾਰ 'ਚ ਸ਼ਨੀਵਾਰ ਸਵੇਰੇ ਇਕ ਤੇਜ਼ ਰਫ਼ਤਾਰ ਕਾਰ ਨੇ ਦੋ ਗੱਡੀਆਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਇਕ 45 ਸਾਲਾ ਆਟੋ-ਰਿਕਸ਼ਾ ਚਾਲਕ ਦੀ ਮੌਤ ਹੋ ਗਈ ਅਤੇ ਇਕ ਹੋਰ ਵਿਅਕਤੀ ਜ਼ਖਮੀ ਹੋ ਗਿਆ। ਪੁਲਸ ਨੇ ਦੱਸਿਆ ਕਿ ਹਾਦਸਾ ਸਵੇਰੇ 7 ਵਜੇ ਹੋਇਆ ਅਤੇ ਉਨ੍ਹਾਂ ਨੂੰ ਸਵੇਰੇ 7:15 ਵਜੇ ਇਸ ਘਟਨਾ ਦੀ ਜਾਣਕਾਰੀ ਦਿੱਤੀ ਗਈ।

ਮ੍ਰਿਤਕ ਦੀ ਪਛਾਣ ਨਿਊ ਫ੍ਰੈਂਡਜ਼ ਕਲੋਨੀ ਦੇ ਰਹਿਣ ਵਾਲੇ ਮੁਹੰਮਦ ਕਲਾਮ ਵਜੋਂ ਹੋਈ ਹੈ ਅਤੇ ਉਸ ਦੇ ਆਟੋ-ਰਿਕਸ਼ਾ ਨੂੰ ਵੀ ਕਾਰ ਨੇ ਟੱਕਰ ਮਾਰ ਦਿੱਤੀ। ਉਨ੍ਹਾਂ ਕਿਹਾ ਕਿ ਜ਼ਖਮੀ ਵਿਅਕਤੀ ਦੀ ਪਛਾਣ ਮੁਹੰਮਦ ਬਬਲੂ ਵਜੋਂ ਹੋਈ ਹੈ, ਜੋ ਕਿ ਸੁਖਦੇਵ ਵਿਹਾਰ ਮੈਟਰੋ ਸਟੇਸ਼ਨ ਦਾ ਰਹਿਣ ਵਾਲਾ ਹੈ। ਮੁੱਢਲੀ ਜਾਣਕਾਰੀ ਅਨੁਸਾਰ, ਕਾਰ ਨੇ ਕਥਿਤ ਤੌਰ 'ਤੇ ਇਕ ਆਟੋ-ਰਿਕਸ਼ਾ ਅਤੇ ਫਿਰ ਇਕ ਸਾਈਕਲ ਰਿਕਸ਼ਾ ਨੂੰ ਟੱਕਰ ਮਾਰ ਦਿੱਤੀ। ਘਟਨਾ ਸਥਾਨ ਤੋਂ ਲਗਭਗ 10 ਤੋਂ 20 ਮੀਟਰ ਦੀ ਦੂਰੀ 'ਤੇ ਇਕ ਚਾਹ ਵਿਕਰੇਤਾ ਨੇ ਪਹਿਲਾਂ ਪੁਲਸ ਨੂੰ ਦੱਸਿਆ ਸੀ ਕਿ 2 ਕਾਰਾਂ ਕਥਿਤ ਤੌਰ 'ਤੇ ਦੌੜ ਰਹੀਆਂ ਸਨ ਜਦੋਂ ਉਨ੍ਹਾਂ 'ਚੋਂ ਇਕ ਕੰਟਰੋਲ ਗੁਆ ਬੈਠੀ ਅਤੇ ਦੂਜੀਆਂ ਗੱਡੀਆਂ ਨਾਲ ਜਾ ਟਕਰਾਈ।
ਚਾਹ ਵਿਕਰੇਤਾ ਨੇ ਇਹ ਵੀ ਦਾਅਵਾ ਕੀਤਾ ਕਿ ਹਾਦਸੇ ਤੋਂ ਬਾਅਦ ਕਾਰ ਤੋਂ ਚਾਰ ਲੋਕ ਬਾਹਰ ਨਿਕਲੇ ਅਤੇ ਦੂਜੀ ਕਾਰ 'ਚ ਬੈਠ ਕੇ ਮੌਕੇ ਤੋਂ ਭੱਜ ਗਏ। ਪੁਲਸ ਨੇ ਦੱਸਿਆ ਕਿ ਜਦੋਂ ਪੁਲਸ ਜਾਂਚ ਟੀਮ ਮੌਕੇ 'ਤੇ ਪਹੁੰਚੀ, ਤਾਂ ਕਾਰ ਅਤੇ ਆਟੋ-ਰਿਕਸ਼ਾ ਦੋਵੇਂ ਉੱਥੇ ਮਿਲੇ। ਪੁਲਸ ਅਨੁਸਾਰ, ਕਲਾਮ ਨੂੰ ਐਸਕਾਰਟਸ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਪੁਲਸ ਨੇ ਕਿਹਾ ਕਿ ਲਾਸ਼ ਨੂੰ ਪੋਸਟਮਾਰਟਮ ਲਈ ਏਮਜ਼ ਲਿਜਾਇਆ ਜਾ ਰਿਹਾ ਹੈ। ਪੁਲਸ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਨੇਪਾਲ ਦੇ ਪ੍ਰਧਾਨ ਮੰਤਰੀ ਨੇ ਭਾਰਤ-ਚੀਨ ਨੂੰ ਕਿਹਾ ‘ਥੈਂਕਿਊ’
NEXT STORY