ਨੋਇਡਾ- ਗੌਤਮਬੁੱਧਨਗਰ ਜ਼ਿਲ੍ਹੇ 'ਚ ਨੋਇਡਾ ਐਕਸਪ੍ਰੈੱਸਵੇਅ 'ਤੇ ਐਤਵਾਰ ਦੇਰ ਰਾਤ ਇਕ ਚੱਲਦੀ ਕਾਰ 'ਚ ਅਣਪਛਾਤੇ ਕਾਰਨਾਂ ਕਰ ਕੇ ਅੱਗ ਲੱਗ ਗਈ ਅਤੇ ਕਾਰ ਡਰਾਈਵਰ ਨੇ ਵਾਹਨ ਤੋਂ ਛਾਲ ਮਾਰ ਕੇ ਆਪਣੀ ਜਾਨ ਬਚਾਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਇਸ ਘਟਨਾ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਿਆ ਹੈ। ਮੁੱਖ ਫਾਇਰ ਬ੍ਰਿਗੇਡ ਅਧਿਕਾਰੀ ਪ੍ਰਦੀਪ ਕੁਮਾਰ ਚੌਬੇ ਨੇ ਦੱਸਿਆ ਕਿ ਮਾਯਚਾ ਪਿੰਡ ਵਾਸੀ ਭੂਪੇਂਦਰ ਗ੍ਰੇਟਰ ਨੋਇਡਾ ਤੋਂ ਨੋਇਡਾ ਜਾ ਰਹੇ ਸਨ, ਉਦੋਂ ਉਨ੍ਹਾਂ ਦੀ ਕਾਰ 'ਚ ਅਚਾਨਕ ਅੱਗ ਲੱਗ ਗਈ ਅਤੇ ਉਨ੍ਹਾਂ ਨੇ ਚੱਲਦੀ ਕਾਰ ਤੋਂ ਛਾਲ ਮਾਰ ਆਪਣੇ ਜਾਨ ਬਚਾਈ।
ਉਨ੍ਹਾਂ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਣ 'ਤੇ ਫਾਇਰ ਬ੍ਰਿਗੇਡ ਦੀ ਗੱਡੀ ਮੌਕੇ 'ਤੇ ਪਹੁੰਚੀ ਅਤੇ ਅੱਗ 'ਤੇ ਕਾਬੂ ਪਾਇਆ ਗਿਆ ਪਰ ਕਾਰ ਪੂਰੀ ਤਰ੍ਹਾਂ ਸੜ ਗਈ। ਉਨ੍ਹਾਂ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਇਸ ਘਟਨਾ ਦੇ ਕਾਰਨ ਐਕਸਪ੍ਰੈੱਸਵੇਅ 'ਤੇ ਕੁਝ ਦੇਰ ਆਵਾਜਾਈ ਪ੍ਰਭਾਵਿਤ ਰਹੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਦਿੱਲੀ 'ਚ ਧੁੰਦ ਨੇ ਦਿਨ-ਦਿਹਾੜੇ ਪਾਇਆ ਹਨੇਰਾ ! AQI ਹੋਈ 400 ਤੋਂ ਪਾਰ, ਦਿਖਣਾ ਵੀ ਹੋਇਆ ਬੰਦ
NEXT STORY