ਮਹਿਬੂਬਨਗਰ : ਤੇਲੰਗਾਨਾ ਦੇ ਮਹਿਬੂਬਨਗਰ ਬਾਈਪਾਸ ਰੋਡ 'ਤੇ ਸੋਮਵਾਰ ਸਵੇਰੇ ਉਸ ਸਮੇਂ ਚੀਕ-ਚਿਹਾੜਾ ਪੈ ਗਿਆ, ਜਦੋਂ ਪਲਕੋਂਡਾ ਚੌਰਾਸਤਾ ਵਿਖੇ ਇੱਕ ਸਪੋਰਟਸ ਮੋਟਰਸਾਈਕਲ ਦੀ ਕਾਰ ਨਾਲ ਭਿਆਨਕ ਟੱਕਰ ਹੋ ਗਈ ਇਸ ਹਾਦਸੇ ਦੌਰਾਨ ਦੋ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ ਇੱਕ ਹੋਰ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ। ਇਸ ਘਟਨਾ ਦੀ ਜਾਣਕਾਰੀ ਪੁਲਸ ਨੇ ਦਿੱਤੀ।
ਇਹ ਵੀ ਪੜ੍ਹੋ - 'ਵਿਆਹ ਨਹੀਂ ਹੋਇਆ ਤਾਂ ਕਰਵਾ ਦਿਆਂਗੇ', ਵੋਟਾਂ ਨੂੰ ਲੈ ਕੇ BJP ਵਿਧਾਇਕ ਨੇ ਕਰ 'ਤਾ ਵੱਡਾ ਐਲਾਨ
ਇਸ ਮਾਮਲੇ ਦੀ ਜਾਂਚ ਦੌਰਾਨ ਪੁਲਸ ਨੇ ਦੱਸਿਆ ਕਿ ਮੋਟਰਸਾਈਕਲ ਸਵਾਰ ਦੋ ਲੋਕਾਂ - ਯਾਕੂਬ (25) ਅਤੇ ਹੈਦਰਾਬਾਦ ਦਾ ਇੱਕ ਹੋਰ ਵਿਅਕਤੀ - ਦੀ ਮੌਕੇ 'ਤੇ ਹੀ ਮੌਤ ਹੋ ਗਈ ਹੈ। ਇਸ ਹਾਦਸੇ ਵਿੱਚ ਕਾਰ ਵਿੱਚ ਸਵਾਰ ਤਿੰਨ ਲੋਕ - ਗੌਸੀਆ (30), ਉਜੇਸ਼ਾ (8) ਅਤੇ ਆਮਿਰ (18 ਮਹੀਨੇ), ਜੋ ਕਿ ਮਹਿਬੂਬਨਗਰ ਦੇ ਨਿਊ ਪ੍ਰੇਮ ਨਗਰ ਦੇ ਰਹਿਣ ਵਾਲੇ ਸਨ - ਦੀ ਵੀ ਮੌਤ ਹੋ ਗਈ। ਇਸ ਤੋਂ ਇਲਾਵਾ ਹਾਦਸੇ ਵਿਚ ਜ਼ਖਮੀ ਵਿਅਕਤੀ ਨੂੰ ਇਲਾਜ ਲਈ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਪੁਲਸ ਨੇ ਮਾਮਲਾ ਦਰਜ ਕਰਕੇ ਘਟਨਾ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ - ਵਿਜੇ ਦੇ ਫੈਨ ਨੇ ਖੁਦ ਨੂੰ ਲਾ ਲਈ ਅੱਗ! ਸਹੁੰ ਚੁੱਕ ਸਮਾਗਮ ਰੱਦ ਹੋਣ ਮਗਰੋਂ TN 'ਚ ਭਖਿਆ ਮਾਹੌਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਜਹਾਜ਼ ਦੇ ਟਾਇਰ ਨੂੰ ਲੱਗੀ ਅੱਗ, 289 ਯਾਤਰੀਆਂ 'ਚ ਮਚੀ ਭਾਜੜ, ਨੇਪਾਲ ਏਅਰਪੋਰਟ 'ਤੇ ਵੱਡਾ ਹਾਦਸਾ
NEXT STORY