ਰਾਇਬਰੇਲੀ— ਉਤਰ ਪ੍ਰਦੇਸ਼ ਦੇ ਰਾਇਬਰੇਲੀ ਦੇ ਬਛਰਾਂਵਾ ਖੇਤਰ 'ਚ ਇਕ ਕਾਰ ਅਤੇ ਟਰੱਕ ਦੀ ਭਿਆਨਕ ਟੱਕਰ ਹੋ ਗਈ। ਇਸ ਹਾਦਸੇ 'ਚ 1 ਬੱਚੇ ਅਤੇ 3 ਔਰਤਾਂ ਸਮੇਤ 6 ਲੋਕਾਂ ਦੀ ਮੌਤ ਹੋ ਗਈ।
ਪੁਲਸ ਸੂਤਰਾਂ ਮੁਤਾਬਕ ਲਖਨਊ-ਰਾਇਬਰੇਲੀ ਮਾਰਗ 'ਤੇ ਇਕ ਤੇਜ਼ ਰਫਤਾਰ ਕਾਰ ਬੇਕਾਬੂ ਹੋ ਕੇ ਡਿਵਾਇਡਰ ਤੋੜ ਕੇ ਸੜਕ ਦੇ ਦੂਜੇ ਪਾਸੇ ਸਾਹਮਣੇ ਆ ਰਹੇ ਟਰੱਕ ਨਾਲ ਟਕਰਾ ਗਈ। ਜਿਸ ਨਾਲ ਉਸ 'ਚ ਸਵਾਰ 6 ਮੈਬਰਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਨੂੰ ਕੱਟ ਕੇ ਲਾਸ਼ਾਂ ਨੂੰ ਕੱਢਿਆ ਜਾ ਰਿਹਾ ਸੀ। ਉਨ੍ਹਾਂ ਨੇ ਦੱਸਿਆ ਕਿ ਕਾਰ ਸਵਾਰ ਲੋਕ ਲਖਨਊ ਤੋਂ ਵਿਦਿਆਚਲ ਜਾ ਰਹੇ ਸਲ। ਚਾਲਕ ਦੀ ਨੀਂਦ ਕਾਰਨ ਇਹ ਹਾਦਸਾ ਹੋਇਆ ਹੈ।
ਦੋਸਤ ਦਾ ਕਤਲ ਕਰਕੇ ਲਾਸ਼ ਨੂੰ ਟੁਕੜਿਆਂ 'ਚ ਕੱਟ ਕੇ ਫਰਿੱਜ਼ 'ਚ ਰੱਖਿਆ
NEXT STORY