ਬਿਜਨੌਰ (ਯੂ.ਪੀ.) : ਮੇਰਠ ਪੌੜੀ ਹਾਈਵੇਅ 'ਤੇ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇਕ ਤੇਜ਼ ਰਫ਼ਤਾਰ ਨਾਲ ਆ ਰਹੀ ਕਾਰ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟਕਰਾ ਗਈ। ਇਸ ਭਿਆਨਕ ਹਾਦਸੇ ਵਿਚ ਕਾਰ 'ਚ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ ਅਤੇ ਕਾਰ ਚਾਲਕ ਗੰਭੀਰ ਤੌਰ 'ਤੇ ਜ਼ਖ਼ਮੀ ਹੋ ਗਿਆ। ਵਧੀਕ ਪੁਲਸ ਸੁਪਰਡੈਂਟ ਸੰਜੀਵ ਵਾਜਪਾਈ ਨੇ ਮੰਗਲਵਾਰ ਨੂੰ ਦੱਸਿਆ ਕਿ ਸੋਮਵਾਰ ਰਾਤ 12 ਵਜੇ ਦੇ ਕਰੀਬ ਨਜੀਬਾਬਾਦ ਤੋਂ ਇਕ ਕਾਰ ਤੇਜ਼ ਰਫ਼ਤਾਰ ਨਾਲ ਆ ਰਹੀ ਸੀ।
ਇਹ ਵੀ ਪੜ੍ਹੋ - WhatsApp ਯੂਜ਼ਰ ਲਈ ਵੱਡੀ ਖ਼ਬਰ, ਹੁਣ ਇੰਝ ਹੋਵੇਗੀ Call Recording
ਇਹ ਕਾਰ ਬਿਜਨੌਰ ਕੋਤਵਾਲੀ ਦੇ ਨੈਕਸਾ ਸ਼ੋਅਰੂਮ ਦੇ ਸਾਹਮਣੇ ਸੜਕ ਕਿਨਾਰੇ ਖੜ੍ਹੇ ਇੱਕ ਟਰੱਕ ਨਾਲ ਟਕਰਾ ਗਈ। ਉਹਨਾਂ ਦੱਸਿਆ ਕਿ ਕਾਫੀ ਮੁਸ਼ੱਕਤ ਤੋਂ ਬਾਅਦ ਪੁਲਸ ਨੇ ਕਾਰ 'ਚੋਂ ਤਿੰਨ ਨੌਜਵਾਨਾਂ ਨੂੰ ਬਚਾਇਆ ਅਤੇ ਹਸਪਤਾਲ ਪਹੁੰਚਾਇਆ। ਹਸਪਤਾਲ ਪਹੁੰਚਣ 'ਤੇ ਦਿੱਲੀ ਦੇ ਸਕਰੈਪ ਡੀਲਰ ਸਾਜਿਦ (23 ਸਾਲ) ਅਤੇ ਹਲਕਾ ਹਲੌਰ ਦੇ ਝੱਲੂ ਦੇ ਰਹਿਣ ਵਾਲੇ ਅਨਸ (22 ਸਾਲ) ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ, ਜਦਕਿ ਕਾਰ ਚਾਲਕ ਜ਼ੈਨੁਲ ਗੰਭੀਰ ਤੌਰ 'ਤੇ ਜ਼ਖਮੀ ਹੋ ਗਿਆ, ਜਿਸ ਦਾ ਇਲਾਜ ਚੱਲ ਰਿਹਾ ਹੈ। ਘਟਨਾ ਸਥਾਨ 'ਤੇ ਪਹੁੰਚੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ - ਖ਼ਾਸ ਖ਼ਬਰ: ਭੈਣਾਂ ਦੇ ਖਾਤਿਆਂ 'ਚ ਆਉਣਗੇ 1250 ਰੁਪਏ, ਸਰਕਾਰ ਨੇ ਜਾਰੀ ਕੀਤੀ ਰਕਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
'ਵਿਸ਼ਵਕਰਮਾ ਯੋਜਨਾ' ਤਹਿਤ 11 ਲੱਖ ਕਾਰੀਗਰਾਂ ਨੂੰ ਬਣਾਇਆ ਗਿਆ ਹੁਨਰਮੰਦ
NEXT STORY