ਸ਼ਾਹਜਹਾਂਪੁਰ- ਨੈਨੀਤਾਲ ਘੁੰਮਣ ਜਾ ਰਹੇ ਇਕ ਪਰਿਵਾਰ ਦੀ ਕਾਰ ਸੋਮਵਾਰ ਸਵੇਰੇ ਬੇਕਾਬੂ ਹੋ ਕੇ ਇੱਥੇ ਖੜ੍ਹੇ ਟਰੱਕ ਨਾਲ ਟਕਰਾ ਗਈ। ਇਸ ਹਾਦਸੇ 'ਚ 2 ਸਾਲ ਦੇ ਬੱਚੇ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖਮੀ ਹੋ ਗਏ। ਪੁਲਸ ਸੁਪਰਡੈਂਟ (ਐੱਸਪੀ) ਰਾਜੇਸ਼ ਦਿਵੇਦੀ ਨੇ ਦੱਸਿਆ ਕਿ ਲਖਨਊ ਤੋਂ ਆ ਰਹੀ ਇਕ ਕਾਰ ਨੇ ਆਪਣਾ ਕੰਟਰੋਲ ਗੁਆ ਦਿੱਤਾ ਅਤੇ ਅੱਜ ਸਵੇਰੇ ਰੋਜ਼ਾ ਥਾਣਾ ਖੇਤਰ 'ਚ ਲਖਨਊ-ਦਿੱਲੀ ਨੈਸ਼ਨਲ ਹਾਈਵੇਅ 'ਤੇ ਜਮੁਕਾ ਤਿਰਾਹਾ ਵਿਖੇ ਇਕ ਖੜ੍ਹੇ ਟਰੱਕ ਨਾਲ ਟਕਰਾ ਗਈ। ਉਨ੍ਹਾਂ ਕਿਹਾ ਕਿ ਇਸ ਹਾਦਸੇ 'ਚ ਕਾਰ ਸਵਾਰ 6 ਲੋਕ ਗੰਭੀਰ ਜ਼ਖਮੀ ਹੋ ਗਏ।
ਇਹ ਵੀ ਪੜ੍ਹੋ : ਈ-ਰਿਕਸ਼ਾ ਚਾਰਜਿੰਗ ਸਟੇਸ਼ਨ 'ਚ ਲੱਗੀ ਅੱਗ, 2 ਲੋਕਾਂ ਦੀ ਮੌਤ
ਪੁਲਸ ਉਨ੍ਹਾਂ ਨੂੰ ਸਰਕਾਰੀ ਮੈਡੀਕਲ ਕਾਲਜ ਹਸਪਤਾਲ ਲੈ ਗਈ ਜਿੱਥੇ ਡਾਕਟਰਾਂ ਨੇ ਸ਼ਿਵਮ ਪਾਂਡੇ (35), ਉਨ੍ਹਾਂ ਦੇ ਪੁੱਤਰ ਮਾਧਵਨ (2) ਅਤੇ ਸ਼ਵੇਤਾ ਦਿਵੇਦੀ (42) ਨੂੰ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਕਿਹਾ ਕਿ ਬਾਕੀ ਤਿੰਨ ਜ਼ਖਮੀਆਂ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਦਿਵੇਦੀ ਨੇ ਕਿਹਾ ਕਿ ਹਾਦਸੇ ਦਾ ਸ਼ਿਕਾਰ ਹੋਈ ਕਾਰ 'ਚ ਸਵਾਰ ਸਾਰੇ ਲੋਕ ਗੋਰਖਪੁਰ ਦੇ ਰਹਿਣ ਵਾਲੇ ਸਨ। ਉਹ ਆਪਣੇ ਪਰਿਵਾਰ ਨਾਲ ਨੈਨੀਤਾਲ ਜਾ ਰਹੇ ਸਨ। ਮੰਨਿਆ ਜਾ ਰਿਹਾ ਹੈ ਕਿ ਕਾਰ ਡਰਾਈਵਰ ਨੂੰ ਨੀਂਦ ਆ ਗਈ ਸੀ ਜਿਸ ਕਾਰਨ ਇਹ ਹਾਦਸਾ ਵਾਪਰਿਆ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਈ-ਰਿਕਸ਼ਾ ਚਾਰਜਿੰਗ ਸਟੇਸ਼ਨ 'ਚ ਲੱਗੀ ਅੱਗ, 2 ਲੋਕਾਂ ਦੀ ਮੌਤ
NEXT STORY