ਸੂਰਤ: ਗੁਜਰਾਤ ਦੇ ਨਵਸਾਰੀ ਜ਼ਿਲੇ 'ਚ ਖਰੇਲ ਨੇੜੇ ਇਕ ਕਾਰ ਨੇ ਡਿਵਾਈਡਰ ਨੂੰ ਲੰਘਦੇ ਹੋਏ ਸਾਹਮਣੇ ਤੋਂ ਆ ਰਹੇ ਟੈਂਪੂ ਨੂੰ ਟੱਕਰ ਮਾਰ ਦਿੱਤੀ। ਇਸ ਦੌਰਾਨ ਕਾਰ 'ਚ ਸਵਾਰ 5 ਲੋਕਾਂ ਦੀ ਮੌਤ ਹੋ ਗਈ। ਗੰਦੇਵੀ ਪੁਲਸ ਥਾਣੇ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਕਾਰ 'ਚ ਸਵਾਰ ਲੋਕ ਸੂਰਤ ਜਾ ਰਹੇ ਸਨ। ਜਿਸ ਦੌਰਾਨ ਰਾਸ਼ਟਰੀ ਮਾਰਗ 'ਤੇ ਕਾਰ ਚਾਲਕ ਤੋਂ ਵਾਹਨ ਦਾ ਸੰਤੁਲਨ ਵਿਗੜ ਗਿਆ। ਜਿਸ ਕਾਰਨ ਕਾਰ ਡਿਵਾਈਡਰ 'ਤੇ ਜਾ ਚੜੀ। ਜਿਸ ਦੌਰਾਨ ਕਾਰ ਦੀ ਸਾਹਮਣੇ ਤੋਂ ਆ ਰਹੇ ਇਕ ਟੈਂਪੂ ਨਾਲ ਜ਼ਬਰਦਸਤ ਟੱਕਰ ਹੋ ਗਈ। ਇਸ ਕਾਰਨ ਕਾਰ ਸਵਾਰ 5 ਲੋਕਾਂ ਦੀ ਮੌਤ ਹੋ ਗਈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕਾਂ ਦੀ ਅਜੇ ਤਕ ਪਛਾਣ ਨਹੀਂ ਹੋ ਸਕੀ ਹੈ।
ਗੁਜਰਾਤ ਤੇ ਉਦੈਪੁਰ 'ਚ ਭੂਚਾਲ ਦੇ ਝਟਕੇ, ਘਰਾਂ ਤੋਂ ਬਾਹਰ ਨਿਕਲੇ ਲੋਕ
NEXT STORY