ਨੈਸ਼ਨਲ ਡੈਸਕ- ਰਾਜਸਥਾਨ ਦੇ ਅਜਮੇਰ ਜ਼ਿਲ੍ਹੇ ਦੇ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਸ੍ਰੀਨਗਰ ਥਾਣਾ ਖੇਤਰ ਵਿੱਚ ਬੁੱਧਵਾਰ ਨੂੰ ਇੱਕ ਕਾਰ ਦੇ ਟ੍ਰੇਲਰ ਨਾਲ ਟਕਰਾ ਜਾਣ ਕਾਰਨ ਕਾਰ ਵਿੱਚ ਸਵਾਰ ਇੱਕ ਨੌਜਵਾਨ ਅਤੇ ਇੱਕ ਔਰਤ ਦੀ ਮੌਤ ਹੋ ਗਈ।
ਪੁਲਸ ਸੂਤਰਾਂ ਨੇ ਦੱਸਿਆ ਕਿ ਸਵੇਰੇ 5.15 ਵਜੇ ਦੇ ਕਰੀਬ, ਨਸੀਰਾਬਾਦ-ਕਿਸ਼ਨਗੜ੍ਹ ਰਾਸ਼ਟਰੀ ਰਾਜਮਾਰਗ 48 'ਤੇ ਸ਼੍ਰੀਨਗਰ ਦੇ ਖੇੜਾ ਚੌਰਾਹੇ ਦੇ ਨੇੜੇ ਇੱਕ ਟ੍ਰੇਲਰ ਨੇ ਅਚਾਨਕ ਬ੍ਰੇਕ ਲਗਾਈ, ਜਿਸ ਕਾਰਨ ਪਿੱਛੇ ਤੋਂ ਆ ਰਹੀ ਕਾਰ ਸਿੱਧੀ ਟ੍ਰੇਲਰ ਨਾਲ ਟਕਰਾ ਗਈ।
ਇਸ ਟੱਕਰ ਦੌਰਾਨ ਕਾਰ ਸਵਾਰ ਨੌਜਵਾਨ ਅਤੇ ਔਰਤ ਦੀ ਮੌਕੇ 'ਤੇ ਹੀ ਮੌਤ ਹੋ ਗਈ। ਸੂਤਰਾਂ ਨੇ ਦੱਸਿਆ ਕਿ ਕਾਰ ਦਾ ਨੰਬਰ ਉੱਤਰ ਪ੍ਰਦੇਸ਼ ਦੱਸਿਆ ਜਾ ਰਿਹਾ ਹੈ। ਹਾਦਸੇ ਤੋਂ ਬਾਅਦ ਟ੍ਰੇਲਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਜਾਣਕਾਰੀ ਮਿਲਣ ਮਗਰੋਂ ਪੁਲਸ ਟੀਮ ਮੌਕੇ 'ਤੇ ਪਹੁੰਚ ਗਈ ਹੈ ਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਏਅਰਪੋਰਟ ਤੋਂ ਸਿੱਧਾ ਦਿੱਲੀ ਧਮਾਕਾ ਪੀੜਤਾਂ ਨੂੰ ਮਿਲਣ ਪਹੁੰਚੇ PM ਮੋਦੀ
NEXT STORY