ਬਲਰਾਮਪੁਰ- ਉੱਤਰ ਪ੍ਰਦੇਸ਼ ਦੇ ਬਲਰਾਮਪੁਰ ਜ਼ਿਲ੍ਹੇ 'ਚ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਮੌਤ ਹੋ ਗਈ ਅਤੇ 8 ਹੋਰ ਜ਼ਖਮੀ ਹੋ ਗਏ। ਇਹ ਹਾਦਸਾ ਬਲਰਾਮਪੁਰ-ਤੁਲਸੀਪੁਰ ਨੈਸ਼ਨਲ ਹਾਈਵੇਅ 'ਤੇ ਵਾਪਰਿਆ। ਪੁਲਸ ਮੁਤਾਬਕ ਕਾਰ ਵਿਚ ਸਵਾਰ ਪਰਿਵਾਰ ਬੁੱਧਵਾਰ ਅਤੇ ਵੀਰਵਾਰ ਦੀ ਮੱਧ ਰਾਤ ਨੂੰ ਦੇਹਾਤ ਥਾਣਾ ਖੇਤਰ ਦੇ ਚਕਵਾ ਪਿੰਡ ਕੋਲ ਇਕ ਵਿਆਹ ਸਮਾਰੋਹ ਵਿਚ ਸ਼ਾਮਲ ਹੋ ਕੇ ਵਾਪਸ ਪਰਤ ਰਿਹਾ ਸੀ, ਤਾਂ ਉਨ੍ਹਾਂ ਦੀ ਕਾਰ ਨੂੰ ਤੇਜ਼ ਰਫ਼ਤਾਰ ਟਰੱਕ ਨੇ ਟੱਕਰ ਮਾਰ ਦਿੱਤੀ।
ਇਹ ਟੱਕਰ ਇੰਨੀ ਜ਼ੋਰਦਾਰ ਸੀ ਕਿ ਕਾਰ ਦੇ ਪਰਖੱਚੇ ਉਡ ਗਏ। ਕਾਰ ਵਿਚ ਸਵਾਰ ਇਕ ਹੀ ਪਰਿਵਾਰ ਦੇ 5 ਮੈਂਬਰਾਂ ਦੀ ਮੌਕੇ 'ਤੇ ਮੌਤ ਹੋ ਗਈ। ਇਸ ਹਾਦਸੇ ਵਿਚ 8 ਹੋਰ ਲੋਕ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਜ਼ਿਲ੍ਹਾ ਮੈਮੋਰੀਅਲ ਹਸਪਤਾਲ ਲਿਜਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।
ਓਧਰ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਬਲਰਾਮਪੁਰ ਜ਼ਿਲ੍ਹੇ ਵਿਚ ਵਾਪਰੇ ਇਸ ਸੜਕ ਹਾਦਸੇ ਵਿਚ ਲੋਕਾਂ ਦੀ ਮੌਤ 'ਤੇ ਡੂੰਘਾ ਦੁੱਖ ਜ਼ਾਹਰ ਕੀਤਾ ਹੈ। ਮੁੱਖ ਮੰਤਰੀ ਦਫ਼ਤਰ ਦੇ ਐਕਸ 'ਤੇ ਇਕ ਪੋਸਟ ਮੁਤਾਬਕ ਉਨ੍ਹਾਂ ਨੇ ਪੀੜਤ ਪਰਿਵਾਰ ਪ੍ਰਤੀ ਹਮਦਰਦੀ ਜ਼ਾਹਰ ਕੀਤੀ ਹੈ। ਮੁੱਖ ਮੰਤਰੀ ਨੇ ਜ਼ਖਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾ ਕੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਉਨ੍ਹਾਂ ਦੇ ਇਲਾਜ ਦੇ ਨਿਰਦੇਸ਼ ਦਿੱਤੇ ਹਨ।
ਚੁੱਕਿਆ ਗਿਆ ਇਕ ਹੋਰ ਜਾਸੂਸ ! ਭੈਣ ਦੇ ਘਰ ਰਹਿ ਕੇ ਪਾਕਿਸਤਾਨ ਭੇਜਦਾ ਸੀ ਖ਼ੁਫੀਆ ਜਾਣਕਾਰੀ
NEXT STORY