ਹਾਥਰਸ- ਇਕ ਕਾਰ ਦੇ ਨਹਿਰ 'ਚ ਡਿੱਗਣ ਨਾਲ 2 ਬੱਚਿਆਂ ਸਣੇ ਇਕ ਹੀ ਪਰਿਵਾਰ ਦੇ ਚਾਰ ਲੋਕਾਂ ਦੀ ਮੌਤ ਹੋ ਗਈ। ਇਕ ਪੁਲਸ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਅਨੁਸਾਰ ਵੀਰਵਾਰ ਦੇਰ ਰਾਤ ਹਾਦਸਾ ਉਸ ਸਮੇਂ ਹੋਇਆ ਜਦੋਂ ਕਾਰ ਸਵਾਰ ਲੋਕ ਅਲੀਗੜ੍ਹ ਤੋਂ ਇਕ ਵਿਆਹ ਸਮਾਰੋਹ 'ਚ ਸ਼ਾਮਲ ਹੋਣ ਤੋਂ ਬਾਅਦ ਏਟਾ ਜ਼ਿਲ੍ਹੇ ਦੇ ਜਲੇਸਰ ਪਰਤ ਰਹੇ ਸਨ। ਇਹ ਹਾਦਸਾ ਉੱਤਰ ਪ੍ਰਦੇਸ਼ ਦੇ ਹਾਥਰਸ ਜ਼ਿਲ੍ਹੇ 'ਚ ਵਾਪਰਿਆ।
ਇਹ ਵੀ ਪੜ੍ਹੋ : 26 ਫਰਵਰੀ ਦੀ ਛੁੱਟੀ ਹੋਈ Cancel, ਜਾਣੋ ਵਜ੍ਹਾ
ਪੁਲਸ ਸੁਪਰਡੈਂਟ ਚਿਰੰਜੀਵ ਨਾਥ ਸਿਨਹਾ ਨੇ ਦੱਸਿਆ ਕਿ ਮ੍ਰਿਤਕਾਂ 'ਚ ਬਬਲੂ (45), ਉਸ ਦੇ ਭਰਾ ਦੀ ਪਤਨੀ ਪੂਨਮ (35), ਪੂਨਮ ਦੀਆਂ ਧੀਆਂ ਕਾਵਿਆ (3) ਅਤੇ ਭੂਮੀ (1) ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ 5 ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਦਾ ਸਿਕੰਦਰਾ ਰਾਊ ਦੇ ਸਿਹਤ ਕੇਂਦਰ 'ਚ ਇਲਾਜ ਜਾਰੀ ਹੈ, ਉੱਥੇ ਹੀ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਸਕੂਲ ਬਣਿਆ ਅਖਾੜਾ, ਪ੍ਰਿੰਸੀਪਲ ਨੇ ਇਕ ਮਿੰਟ 'ਚ ਟੀਚਰ ਨੂੰ ਮਾਰੇ 18 ਥੱਪੜ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਪੁਲਸ 'ਚ ਨਿਕਲੀਆਂ ਭਰਤੀਆਂ, 10ਵੀਂ-12ਵੀਂ ਪਾਸ ਕਰਨ ਅਪਲਾਈ
NEXT STORY