ਠਾਣੇ- ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਵਿਚ ਇਕ ਕਾਰ 'ਚ ਅੱਗ ਲੱਗ ਗਈ ਪਰ ਵਾਹਨ ਵਿਚ ਸਵਾਰ 3 ਲੋਕ ਵਾਲ-ਵਾਲ ਬਚ ਗਏ। ਸਥਾਨਕ ਬਾਡੀਜ਼ ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਠਾਣੇ ਨਗਰ ਨਿਗਮ ਦੇ ਆਫ਼ਤ ਪ੍ਰਬੰਧਨ ਸੈੱਲ ਦੇ ਮੁਖੀ ਯਾਸੀਨ ਤੜਵੀ ਨੇ ਦੱਸਿਆ ਕਿ ਐਤਵਾਰ ਦੇਰ ਰਾਤ ਵਾਪਰੀ ਇਸ ਘਟਨਾ ਵਿਚ ਕਾਰ ਪੂਰੀ ਤਰ੍ਹਾਂ ਨੁਕਸਾਨੀ ਗਈ।
ਇਹ ਵੀ ਪੜ੍ਹੋ- ਦਰਦਨਾਕ ਹਾਦਸਾ: ਮਿੰਨੀ ਬੱਸ 'ਚ ਕੰਟੇਨਰ ਨੇ ਮਾਰੀ ਟੱਕਰ, 12 ਲੋਕਾਂ ਦੀ ਮੌਤ
ਅਧਿਕਾਰੀਆਂ ਮੁਤਾਬਕ ਜਦੋਂ ਕਾਰ ਕਰੀਬ 11 ਵਜ ਕੇ 47 ਮਿੰਟ 'ਤੇ ਸ਼ਿਲਫਾਟਾ-ਮਹਾਪੇ ਰੋਡ ਤੋਂ ਲੰਘ ਰਹੀ ਸੀ ਤਾਂ ਡਰਾਈਵਰ ਨੇ ਧੂੰਆਂ ਨਿਕਲਦੇ ਵੇਖਿਆ ਅਤੇ ਤੁਰੰਤ ਗੱਡੀ ਰੋਕ ਦਿੱਤੀ। ਉਹ ਉਤਰਿਆ ਅਤੇ ਕਾਰ ਵਿਚ ਸਵਾਰ ਹੋਰ ਲੋਕਾਂ ਨੂੰ ਵੀ ਉਸ ਨੇ ਹੇਠਾਂ ਉਤਰਨ ਲਈ ਕਿਹਾ। ਅਧਿਕਾਰੀ ਨੇ ਦੱਸਿਆ ਕਿ ਤਿੰਨੋਂ ਵਿਅਕਤੀਆਂ ਦੇ ਵਾਹਨ ਤੋਂ ਬਾਹਰ ਨਿਕਲਕਣ ਦੇ ਕੁਝ ਮਿੰਟ ਬਾਅਦ ਹੀ ਕਾਰ 'ਚ ਅੱਗ ਲੱਗ ਗਈ। ਸੂਚਨਾ ਮਿਲਣ ਮਗਰੋਂ ਸਥਾਨਕ ਫਾਇਰ ਬ੍ਰਿਗੇਡ ਕਰਮੀ ਅਤੇ ਆਫ਼ਤ ਪ੍ਰਬੰਧਨ ਸੈੱਲ ਦੀ ਟੀਮ ਮੌਕੇ 'ਤੇ ਪੁੱਜੀ ਅਤੇ ਕਰੀਬ 15 ਮਿੰਟ ਵਿਚ ਅੱਗ 'ਤੇ ਕਾਬੂ ਪਾਇਆ ਗਿਆ।
ਇਹ ਵੀ ਪੜ੍ਹੋ- 'ਆਏ ਨਰਾਤੇ ਮਾਤਾ ਦੇ...' ਫੁੱਲਾਂ ਨਾਲ ਸਜਿਆ ਮਾਤਾ ਵੈਸ਼ਨੋ ਦੇਵੀ ਦਾ ਸੁੰਦਰ ਦਰਬਾਰ, ਵੇਖੋ ਖ਼ੂਬਸੂਰਤ ਤਸਵੀਰਾਂ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜੰਮੂ-ਕਸ਼ਮੀਰ ’ਚ ਅਨੁਕੂਲ ਮਾਹੌਲ ’ਚ ਸੰਘ ਦੇ ਕਾਰਜਾਂ ਨੂੰ ਵਧਾਉਣ ਦਾ ਸਹੀ ਸਮਾਂ : ਮੋਹਨ ਭਾਗਵਤ
NEXT STORY