ਹਰਦਾ (ਭਾਸ਼ਾ)- ਮੱਧ ਪ੍ਰਦੇਸ਼ ਦੇ ਹਰਦਾ ਜ਼ਿਲ੍ਹੇ 'ਚ ਬੁੱਧਵਾਰ ਨੂੰ ਟਾਇਰ ਫਟਣ ਤੋਂ ਬਾਅਦ ਇਕ ਕਾਰ ਦਰੱਖਤ ਨਾਲ ਟਕਰਾ ਗਈ। ਜਿਸ ਤੋਂ ਬਾਅਦ ਕਾਰ 'ਚ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਉਸ 'ਚ ਸਵਾਰ ਇਕ ਔਰਤ ਸਮੇਤ 4 ਲੋਕਾਂ ਦੀ ਮੌਤ ਹੋ ਗਈ। ਇਹ ਸਾਰੇ ਇਕ ਹੀ ਪਰਿਵਾਰ ਤੋਂ ਸਨ। ਇਹ ਜਾਣਕਾਰੀ ਇਕ ਪੁਲਸ ਅਧਿਕਾਰੀ ਨੇ ਦਿੱਤੀ। ਟਿਮਰਨੀ ਪੁਲਸ ਥਾਣਾ ਇੰਚਾਰਜ ਸੁਸ਼ੀਲ ਪਟੇਲ ਨੇ ਦੱਸਿਆ ਕਿ ਹਾਦਸਾ ਨੌਸਰ ਅਤੇ ਪੋਖਰਨੀ ਪਿੰਡਾਂ ਵਿਚਾਲੇ ਸਵੇਰੇ ਕਰੀਬ 7 ਵਜੇ ਹੋਇਆ। ਉਨ੍ਹਾਂ ਕਿਹਾ ਕਿ ਹਾਦਸੇ ਦੇ ਸਮੇਂ ਇਹ ਲੋਕ ਦੀਪਗਾਂਵ 'ਚ ਇਕ ਵਿਆਹ ਸਮਾਰੋਹ 'ਚ ਸ਼ਾਮਲ ਹੋਣ ਤੋਂ ਬਾਅਦ ਆਪਣੇ ਪਿੰਡ ਵਰਕਲਾ ਪਰਤ ਰਹੇ ਸਨ।
ਪਟੇਲ ਨੇ ਦੱਸਿਆ ਕਿ ਕਾਰ ਦਾ ਇਕ ਟਾਇਰ ਫਟ ਗਿਆ, ਜਿਸ ਤੋਂ ਬਾਅਦ ਵਾਹਨ ਇਕ ਦਰੱਖਤ ਨਾਲ ਟਕਰਾ ਗਿਆ ਅਤੇ ਉਸ 'ਚ ਅਚਾਨਕ ਅੱਗ ਲੱਗ ਗਈ। ਦੇਖਦੇ ਹੀ ਦੇਖਦੇ ਅੱਗ ਦੀਆਂ ਲਪਟਾਂ ਨੇ ਕਾਰ ਨੂੰ ਆਪਣੀ ਲਪੇਟ 'ਚ ਲੈ ਲਿਆ ਅਤੇ ਉਸ 'ਚ ਸਵਾਰ ਚਾਰ ਲੋਕ ਵਾਹਨ ਦੇ ਅੰਦਰ ਫਸ ਗਏ ਅਤੇ ਜਿਊਂਦੇ ਸੜ ਗਏ। ਉਨ੍ਹਾਂ ਕਿਹਾ ਕਿ ਸੂਚਨਾ ਮਿਲਣ ਦੇ ਤੁਰੰਤ ਬਾਅਦ ਪੁਲਸ ਉਨ੍ਹਾਂ ਨੂੰ ਬਚਾਉਣ ਲਈ ਮੌਕੇ 'ਤੇ ਹੁੰਚੀ ਪਰ ਉਦੋਂ ਤੱਕ ਚਾਰਾਂ ਦੀ ਮੌਤ ਹੋ ਚੁੱਕੀ ਸੀ। ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਅਖਿਲੇਸ਼ ਕੁਸ਼ਵਾਹਾ, ਰਾਕੇਸ਼ ਕੁਸ਼ਵਾਹਾ, ਸ਼ਿਵਾਨੀ ਕੁਸ਼ਵਾਹਾ ਅਤੇ ਆਦਰਸ਼ ਚੌਧਰੀ ਵਜੋਂ ਹੋਈ ਹੈ ਪਰ ਉਨ੍ਹਾਂ ਦੀ ਸਹੀ ਉਮਰ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਉਨ੍ਹਾਂ ਕਿਹਾ ਕਿ ਘਟਨਾ ਦੀ ਪੂਰੀ ਜਾਂਚ ਜਾਰੀ ਹੈ।
ਸਾਕਸ਼ੀ ਕਤਲਕਾਂਡ: ਹਿੰਦੂ ਬਣ ਕੇ ਕੀਤਾ ਪਿਆਰ, ਠੁਕਰਾਉਣ ’ਤੇ ਦਿੱਤਾ ਮਾਰ
NEXT STORY