ਉਮਰੀਆ (ਭਾਸ਼ਾ)- ਮੱਧ ਪ੍ਰਦੇਸ਼ ਦੇ ਉਮਰੀਆ ਜ਼ਿਲ੍ਹੇ 'ਚ ਰਾਸ਼ਟਰੀ ਰਾਜਮਾਰਗ ਕੋਲ ਸੋਮਵਾਰ ਤੜਕੇ ਇਕ ਕਾਰ ਦਰੱਖਤ ਨਾਲ ਟਕਰਾ ਗਈ। ਇਸ ਹਾਦਸੇ 'ਚ ਕਾਰ ਸਵਾਰ 5 ਲੋਕਾਂ ਦੀ ਮੌਤ ਹੋ ਗਈ। ਅਧਿਕਾਰੀ ਨੇ ਦੱਸਿਆ ਕਿ ਇਹ ਹਾਦਸਾ ਤੜਕੇ ਕਰੀਬ 3 ਵਜੇ ਘੁਨਘੁਟੀ ਪੁਲਸ ਚੌਕੀ ਖੇਤਰ ਅਧੀਨ ਰਾਸ਼ਟਰੀ ਰਾਜਮਾਰਗ ਸੰਖਿਆ 43 'ਤੇ ਮਝਗਵਾ ਪਿੰਡ ਕੋਲ ਹੋਇਆ। ਸਹਾਇਕ ਸਬ ਇੰਸਪੈਕਟਰ ਸ਼ੈਲੇਂਦਰ ਚਤੁਰਵੇਦੀ ਨੇ ਦੱਸਿਆ ਕਿ ਕਾਰ 'ਚ 5 ਲੋਕ ਸਵਾਰ ਸਨ ਅਤੇ ਉਮਰੀਆ ਤੋਂ ਸ਼ਹਿਡੋਲ ਜਾ ਰਹੇ ਸਨ ਪਰ ਰਸਤੇ 'ਚ ਉਨ੍ਹਾਂ ਦੀ ਕਾਰ ਦਰੱਖਤ ਨਾਲ ਟਕਰਾ ਗਈ।
ਇਹ ਵੀ ਪੜ੍ਹੋ : ਇਸ ਵਾਰ ਨਹੀਂ ਚੱਲਣਗੇ ਪਟਾਕੇ, ਦੀਵਾਲੀ ਤੋਂ ਪਹਿਲਾਂ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ
ਉਨ੍ਹਾਂ ਦੱਸਿਆ ਕਿ ਕਾਰ ਸਵਾਰ ਤਿੰਨ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ 2 ਲੋਕਾਂ ਨੇ ਹਸਪਤਾਲ ਲਿਜਾਂਦੇ ਸਮੇਂ ਰਸਤੇ 'ਚ ਦਮ ਤੋੜ ਦਿੱਤਾ। ਚਤੁਰਵੇਦੀ ਨੇ ਦੱਸਿਆ ਕਿ ਸਾਰਿਆਂ ਦੀ ਉਮਰ 30 ਤੋਂ 35 ਸਾਲ ਦਰਮਿਆਨ ਸੀ ਅਤੇ ਉਨ੍ਹਾਂ 'ਚੋਂ ਜ਼ਿਆਦਾਤਰ ਸਰਕਾਰੀ ਕਰਮਚਾਰੀ ਸਨ। ਪੁਲਸ ਨੇ ਦੱਸਿਆ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਜਾਰੀ ਹੈ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੈਨੇਡਾ ਰੱਖਿਆ ਮੰਤਰੀ ਨੇ ਭਾਰਤ ਨਾਲ ਰਿਸ਼ਤਿਆਂ ਨੂੰ ਦੱਸਿਆ ਮਹੱਤਵਪੂਰਨ, ਇੰਡੋ-ਪੈਸਿਫਿਕ ਨੀਤੀ ਬਾਰੇ ਕਹੀ ਇਹ ਗੱਲ਼
NEXT STORY