ਨਾਸਿਕ: ਮਹਾਰਾਸ਼ਟਰ ਦੇ ਨਾਸਿਕ ਜ਼ਿਲ੍ਹੇ ਤੋਂ ਇੱਕ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇੱਥੇ ਡਿੰਡੋਰੀ ਤਾਲੁਕਾ ਦੇ ਸ਼ਿਵਾਜੀ ਨਗਰ ਇਲਾਕੇ ਵਿੱਚ ਇੱਕ ਕਾਰ ਬੇਕਾਬੂ ਹੋ ਕੇ ਖੂਹ ਵਿੱਚ ਡਿੱਗ ਗਈ, ਜਿਸ ਕਾਰਨ ਇੱਕੋ ਪਰਿਵਾਰ ਦੇ 9 ਮੈਂਬਰਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ 6 ਮਾਸੂਮ ਬੱਚੇ ਵੀ ਸ਼ਾਮਲ ਹਨ। ਇਸ ਘਟਨਾ ਨਾਲ ਉਕਤ ਇਲਾਕੇ ਵਿਚ ਹਫ਼ੜਾ-ਦਫ਼ੜੀ ਮਚ ਗਈ। ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ।
ਇਹ ਵੀ ਪੜ੍ਹੋ - ਸ਼ਰਾਬ ਦੇ ਸ਼ੌਕੀਨ ਸਾਵਧਾਨ! ਹੁਣ ਬਿਨਾਂ QR ਕੋਡ ਨਹੀਂ ਵਿਕੇਗੀ ਬੋਤਲ, ਇਸ ਸੂਬੇ 'ਚ ਜਾਰੀ ਹੁਕਮ
ਸਮਾਗਮ ਤੋਂ ਵਾਪਸ ਪਰਤ ਰਿਹਾ ਸੀ ਪਰਿਵਾਰ
ਘਟਨਾ ਸਥਾਨ 'ਤੇ ਪਹੁੰਚੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਅਧਿਕਾਰੀਆਂ ਅਨੁਸਾਰ ਇਹ ਹਾਦਸਾ ਸ਼ੁੱਕਰਵਾਰ ਰਾਤ ਕਰੀਬ 10 ਵਜੇ ਵਾਪਰਿਆ ਹੈ। ਡਿੰਡੋਰੀ ਤਾਲੁਕਾ ਦੇ ਇੰਦੋਰ ਪਿੰਡ ਦਾ ਰਹਿਣ ਵਾਲਾ ਦਰਗੁੜੇ ਪਰਿਵਾਰ ਇੱਕ ਮੈਰਿਜ ਪੈਲੇਸ (ਬੈਂਕੁਏਟ ਹਾਲ) ਵਿੱਚ ਸਮਾਗਮ ਅਟੈਂਡ ਕਰਨ ਤੋਂ ਬਾਅਦ ਆਪਣੇ ਘਰ ਵਾਪਸ ਜਾ ਰਿਹਾ ਸੀ। ਹਾਲੇ ਕਾਰ ਸਮਾਗਮ ਵਾਲੀ ਥਾਂ ਤੋਂ ਥੋੜ੍ਹੀ ਦੂਰ ਹੀ ਪਹੁੰਚੀ ਸੀ ਕਿ ਅਚਾਨਕ ਬੇਕਾਬੂ ਹੋ ਕੇ ਨੇੜੇ ਹੀ ਸਥਿਤ ਇੱਕ ਖੂਹ ਵਿੱਚ ਜਾ ਡਿੱਗੀ। ਹਾਦਸੇ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਅਤੇ ਐਮਰਜੈਂਸੀ ਸੇਵਾਵਾਂ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ।
ਇਹ ਵੀ ਪੜ੍ਹੋ - ਸਕੂਲੀ ਪੜ੍ਹਾਈ 'ਚ ਵੱਡਾ ਫੇਰਬਦਲ! 6ਵੀਂ ਤੋਂ 10ਵੀਂ ਜਮਾਤ ਤੱਕ ਹੁਣ ਪੜ੍ਹਨੀਆਂ ਪੈਣਗੀਆਂ 3 ਭਾਸ਼ਾਵਾਂ
ਪੁਲਸ ਨੇ ਅੱਧੀ ਰਾਤ ਦੇ ਕਰੀਬ ਦੋ ਕ੍ਰੇਨਾਂ ਅਤੇ ਗੋਤਾਖੋਰਾਂ ਦੀ ਮਦਦ ਨਾਲ ਕਾਰ ਅਤੇ ਉਸ ਵਿੱਚ ਫਸੀਆਂ ਲਾਸ਼ਾਂ ਨੂੰ ਬਾਹਰ ਕੱਢਿਆ। ਇਸ ਹਾਦਸੇ ਵਿਚ 6 ਬੱਚਿਆਂ ਸਣੇ ਇਕੋ ਪਰਿਵਾਰ ਦੇ 9 ਲੋਕਾਂ ਦੀ ਮੌਤ ਹੋ ਗਈ। ਪੁਲਿਸ ਮੁਤਾਬਕ ਹਾਦਸੇ ਵਿਚ ਮਾਰੇ ਗਏ ਲੋਕਾਂ ਦੀ ਪਛਾਣ ਸੁਨੀਲ ਦੱਤੂ ਦਰਗੁੜੇ (32 ਸਾਲ), ਰੇਸ਼ਮਾ (ਸੁਨੀਲ ਦੀ ਪਤਨੀ), ਆਸ਼ਾ ਅਨਿਲ ਦਰਗੁੜੇ (32 ਸਾਲ), 6 ਬੱਚੇ (ਜਿਨ੍ਹਾਂ ਵਿੱਚ 7 ਤੋਂ 14 ਸਾਲ ਦੀਆਂ 5 ਲੜਕੀਆਂ ਅਤੇ ਇਕ 11 ਸਾਲਾ ਲੜਕਾ ਸ਼ਾਮਲ ਹੈ) ਵਜੋਂ ਹੋਈ ਹੈ। ਸਾਰੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਡਿੰਡੋਰੀ ਦੇ ਸਰਕਾਰੀ ਹਸਪਤਾਲ ਭੇਜ ਦਿੱਤਾ ਗਿਆ ਹੈ। ਪੁਲਸ ਨੇ ਮਾਮਲਾ ਦਰਜ ਕਰ ਲਿਆ ਅਤੇ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ। ਇਸ ਮੰਦਭਾਗੀ ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
ਇਹ ਵੀ ਪੜ੍ਹੋ - ਸਕੂਲਾਂ 'ਚ Mobile Phone Ban: ਦੁਨੀਆ ਭਰ ਦੇ 58% ਦੇਸ਼ਾਂ ਨੇ ਲਗਾਈਆਂ ਪਾਬੰਦੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਅਦਾਲਤਾਂ ਨੂੰ ਜ਼ਰੂਰੀ ਧਾਰਮਿਕ ਪ੍ਰਥਾਵਾਂ ਦਾ ਨਿਰਧਾਰਨ ਨਹੀਂ ਕਰਨਾ ਚਾਹੀਦਾ : ਸੰਤ ਸਮਿਤੀ ਦੀ SC ਨੂੰ ਅਪੀਲ
NEXT STORY