ਮੰਡੀ (ਰਜਨੀਸ਼)- ਹਿਮਾਚਲ ਪ੍ਰਦੇਸ਼ 'ਚ ਵੀਰਵਾਰ ਦੇਰ ਸ਼ਾਮ ਇਕ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਕਾਰ ਬਿਆਸ ਨਦੀ 'ਚ ਡਿੱਗਣ ਨਾਲ 2 ਨੌਜਵਾਨਾਂ ਦੀ ਮੌਤ ਹੋ ਗਈ, ਜਦੋਂ ਕਿ ਇਕ ਗੰਭੀਰ ਰੂਪ ਨਾਲ ਜ਼ਖ਼ਮੀ ਹੈ। ਜਾਣਕਾਰੀ ਅਨੁਸਾਰ ਤਿੰਨੋਂ ਨੌਜਵਾਨ ਮਨਾਲੀ ਘੁੰਮਣ ਤੋਂ ਬਾਅਦ ਵਾਪਸ ਆਪਣੇ ਘਰ ਪਰਤ ਰਹੇ ਸਨ ਕਿ ਅਚਾਨਕ ਇਹ ਹਾਦਸਾ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਸਥਾਨਕ ਪੁਲਸ ਪਹੁੰਚੀ ਅਤੇ ਜ਼ਖ਼ਮੀ ਸਮੇਤ ਮ੍ਰਿਤਕ ਨੌਜਵਾਨਾਂ ਦੀਆਂ ਲਾਸ਼ਾਂ ਬਾਹਰ ਕੱਢ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤੀਆਂ।
ਇਹ ਵੀ ਪੜ੍ਹੋ : ਭਾਰਤ ਦਾ ਉਹ ਪਿੰਡ ਜਿਥੇ ਗੰਢੇ-ਲਸਣ ਖਾਣ ’ਤੇ ਪਾਬੰਦੀ, ਖਰੀਦ ਕੇ ਨਹੀਂ ਲਿਜਾ ਸਕਦੇ ਘਰ
ਮ੍ਰਿਤਕਾਂ ਦੀ ਪਛਾਣ ਪ੍ਰਤੀਕ ਸਬਰਵਾਲ (29) ਵਾਸੀ ਚੰਡੀਗੜ੍ਹ, ਹਰਮੋਰ ਸਿੰਘ ਸੰਧੂ (28) ਪੁੱਤਰ ਅਮਰਜੀਤ ਸਿੰਘ ਵਾਸੀ ਅਨੈਤਪੁਰ ਅੰਮ੍ਰਿਤਸਰ ਵਜੋਂ ਹੋਈ ਹੈ, ਜਦੋਂ ਕਿ ਜ਼ਖ਼ਮੀ ਵਿਧੂ ਸ਼ਰਮਾ (27) ਪੁੱਤਰ ਕੁਲਦੀਪ ਰਾਜ ਪਿੰਡ ਬੈਮਾਈਲ ਡਾਕਘਰ ਤਹਿਸੀਲ ਅਤੇ ਜ਼ਿਲ੍ਹਾ ਗੁਰਦਾਸਪੁਰ ਪੰਜਾਬ ਨੂੰ ਜੋਨਲ ਹਸਪਤਾਲ ਰੈਫ਼ਰ ਕੀਤਾ ਗਿਆ ਹੈ। ਪੁਲਸ ਸੁਪਰਡੈਂਟ ਸ਼ਾਲਿਨੀ ਅਗਨੀਹੋਤਰੀ ਨੇ ਕਿਹਾ ਕਿ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਅੱਜ ਦਿਨ-ਰਾਤ ਹੋ ਜਾਣਗੇ ਬਰਾਬਰ, ਉਸ ਤੋਂ ਬਾਅਦ ਦਿਨ ਛੋਟੇ ਹੋਣੇ ਸ਼ੁਰੂ ਹੋ ਜਾਣਗੇ
ਗਾਂਧੀ ਪਰਿਵਾਰ ਤੋਂ ਬਾਹਰ ਦਾ ਪ੍ਰਧਾਨ ਬਣਾਉਣ ਨਾਲ ਬਚ ਜਾਵੇਗੀ ਕਾਂਗਰਸ : ਸ਼ਾਂਤਾ ਕੁਮਾਰ
NEXT STORY