ਭਦਰਵਾਹ (ਭਾਸ਼ਾ)- ਜੰਮੂ ਕਸ਼ਮੀਰ ਦੇ ਡੋਡਾ ਜ਼ਿਲ੍ਹੇ 'ਚ ਇਕ ਕਾਰ ਡੂੰਘੀ ਖੱਡ 'ਚ ਡਿੱਗ ਗਈ, ਜਿਸ 'ਚ 2 ਲੋਕਾਂ ਦੀ ਮੌਤ ਹੋ ਗਈ ਅਤੇ 2 ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਪੁਲਸ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਕਾਰ ਡੋਡਾ ਸ਼ਹਿਰ ਤੋਂ ਜੋਧਪੁਰ ਪਿੰਡ ਜਾ ਰਹੀ ਸੀ ਅਤੇ ਸ਼ਨੀਵਾਰ ਰਾਤ ਜਿਜੋਟ 'ਚ ਹਾਦਸੇ ਦਾ ਸ਼ਿਕਾਰ ਹੋ ਗਈ।
ਡੋਡਾ ਦੇ ਸੀਨੀਅਰ ਪੁਲਸ ਸੁਪਰਡੈਂਟ ਅਬਦੁੱਲ ਕਊਮ ਨੇ ਦੱਸਿਆ ਕਿ ਵਾਹਨ ਦੇ ਖੱਡ 'ਚ ਡਿੱਗਣ ਤੋਂ ਬਾਅਦ ਪੁਲਸ ਅਤੇ ਸਥਾਨਕ ਸਵੈ-ਸੇਵਕਾਂ ਨੇ ਜਲਦ ਬਚਾਅ ਮੁਹਿੰਮ ਸ਼ੁਰੂ ਕੀਤੀ। ਉਨ੍ਹਾਂ ਦੱਸਿਆ ਕਿ ਜ਼ਖਮੀ ਹਾਲਤ 'ਚ ਚਾਰ ਲੋਕਾਂ ਨੂੰ ਡੋਡਾ ਮੈਡੀਕਲ ਕਾਲਜ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਰੰਜੀਤ ਕੁਮਾਰ (40) ਅਤੇ ਸਾਹਿਲ ਕੁਮਾਰ (18) ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਅਧਿਕਾਰੀ ਨੇ ਦੱਸਿਆ ਕਿ ਨਿਤਿਨ ਕੁਮਾਰ ਅਤੇ ਸੁਰਿੰਦਰ ਕੁਮਾਰ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਾਂਗਰਸ ਅਤੇ ਭ੍ਰਿਸ਼ਟਾਚਾਰ ਇਕ ਸਿੱਕੇ ਦੇ ਦੋ ਪਹਿਲੂ: ਨੱਢਾ
NEXT STORY