ਨੈਸ਼ਨਲ ਡੈਸਕ : ਮਹਾਰਾਸ਼ਟਰ ਦੇ ਜਲਗਾਓਂ ਜ਼ਿਲ੍ਹੇ ਵਿੱਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇੱਕ ਤੇਜ਼ ਰਫ਼ਤਾਰ ਕਾਰ, ਮੋਟਰਸਾਈਕਲ ਅਤੇ ਬੱਸ ਦੇ ਆਪਸ ਵਿਚ ਟਕਰਾਉਣ ਦੀ ਸੂਚਨਾ ਮਿਲੀ। ਇਸ ਹਾਦਸੇ 'ਚ ਛੇ ਲੋਕਾਂ ਦੀ ਮੌਤ ਹੋ ਗਈ ਅਤੇ ਇੱਕ ਜ਼ਖਮੀ ਹੋ ਗਿਆ। ਇਸ ਘਟਨਾ ਦੀ ਜਾਣਕਾਰੀ ਪੁਲਸ ਅਧਿਕਾਰੀਆਂ ਨੇ ਦਿੱਤੀ। ਇੱਕ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਸਵੇਰੇ 7 ਵਜੇ ਦੇ ਕਰੀਬ ਜਲਗਾਓਂ ਦੇ ਅਮਲਨੇਰ ਵਿੱਚ ਲੋਂਡੇ ਫਾਟਾ ਨੇੜੇ ਵਾਪਰੀ ਹੈ, ਜਿਸ ਤੋਂ ਬਾਅਦ ਉਕਤ ਸਥਾਨ 'ਤੇ ਚੀਕ-ਚਿਹਾੜਾ ਮਚ ਗਿਆ।
ਪੜ੍ਹੋ ਇਹ ਵੀ - ਪੈਟੀਜ਼ ਖਾਣ ਦੇ ਸ਼ੌਕਿਨ ਸਾਵਧਾਨ, ਅੰਦਰੋਂ ਘੁੰਮਦੇ ਦਿਖਾਈ ਦਿੱਤੇ ਜਿਉਂਦੇ ਕੀੜੇ-ਮਕੌੜੇ, FSDA ਨੇ ਮਾਰ 'ਤਾ ਛਾਪਾ

ਮਾਮਲੇ ਦੀ ਜਾਂਚ ਦੌਰਾਨ ਅਧਿਕਾਰੀ ਨੇ ਦੱਸਿਆ ਕਿ ਕਾਰ ਵਿਚ ਸਵਾਰ ਲੋਕ ਗੁਜਰਾਤ ਤੋਂ ਮੰਗਣੀ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਜਾ ਰਹੇ ਸਨ। ਇਸ ਦੌਰਾਨ ਰਾਸਤੇ ਵਿਚ ਉਨ੍ਹਾਂ ਦੀ ਗੱਡੀ ਇੱਕ ਮੋਟਰਸਾਈਕਲ ਨਾਲ ਟਕਰਾ ਗਈ। ਇਸ ਟੱਕਰ ਤੋਂ ਬਾਅਦ ਮੋਟਰਸਾਈਕਲ ਉਲਟ ਦਿਸ਼ਾ ਤੋਂ ਆ ਰਹੀ ਬੱਸ ਨਾਲ ਟਕਰਾ ਗਿਆ। ਉਨ੍ਹਾਂ ਕਿਹਾ ਕਿ ਕਾਰ ਵਿੱਚ ਸਵਾਰ ਚਾਰ ਲੋਕ - ਨੰਦਲਾਲ ਮਹਾਜਨ, ਅਨੀਤਾ ਮਹਾਜਨ, ਸੁਰੇਸ਼ ਮਹਾਜਨ ਅਤੇ ਨਿਰਮਲਾ ਮਹਾਜਨ - ਅਤੇ ਦੋ ਮੋਟਰਸਾਈਕਲ ਸਵਾਰ, ਜਿਨ੍ਹਾਂ ਦੀ ਪਛਾਣ ਨੀਲੇਸ਼ ਤਾਵੜੇ ਅਤੇ ਫਾਲਗੁਨੀ ਭੋਈ ਵਜੋਂ ਹੋਈ ਹੈ, ਦੀ ਹਾਦਸੇ ਵਿੱਚ ਮੌਤ ਹੋ ਗਈ।
ਪੜ੍ਹੋ ਇਹ ਵੀ - ਹਨੀਮੂਨ 'ਤੇ ਪੁੱਜ ਗਿਆ ਪੂਰਾ ਸਹੁਰਾ ਪਰਿਵਾਰ, ਨਵੀਂ ਲਾੜੀ ਦਾ ਚੜ੍ਹਿਆ ਪਾਰਾ, ਫਿਰ ਉਹ ਹੋਇਆ, ਜੋ ਸੋਚਿਆ ਨਾ ਸੀ
ਹਾਦਸੇ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ। ਅਧਿਕਾਰੀ ਨੇ ਦੱਸਿਆ ਕਿ ਡਰਾਈਵਰ ਆਦਿੱਤਿਆ ਮਹਾਜਨ ਦੀ ਲੱਤ ਟੁੱਟ ਗਈ ਅਤੇ ਉਸਨੂੰ ਤੁਰੰਤ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਸਥਾਨਕ ਨਿਵਾਸੀ ਤੁਰੰਤ ਘਟਨਾ ਸਥਾਨ 'ਤੇ ਪਹੁੰਚੇ ਅਤੇ ਬਚਾਅ ਕਾਰਜ ਵਿੱਚ ਪੁਲਸ ਅਤੇ ਮੈਡੀਕਲ ਟੀਮਾਂ ਦੀ ਸਹਾਇਤਾ ਕੀਤੀ। ਪੁਲਸ ਨੇ ਕਿਹਾ ਕਿ ਘਟਨਾ ਦੀ ਜਾਂਚ ਜਾਰੀ ਹੈ।
ਪੜ੍ਹੋ ਇਹ ਵੀ - 'ਵਿਆਹ ਵਾਰ-ਵਾਰ ਨਹੀਂ ਹੁੰਦਾ...!' ਬਾਰਾਤ 'ਚ ਥਾਰ 'ਤੇ ਚੜ੍ਹ ਸਟੰਟ ਕਰਨਾ ਲਾੜੇ ਨੂੰ ਪਿਆ ਭਾਰੀ, FIR ਦਰਜ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਦੁਨੀਆ ਦੀ ਸਭ ਤੋਂ ਲੰਬੀ ਸੁਰੰਗ ਬਣਾਏਗਾ ਭਾਰਤ ! ਹਾਸਲ ਕੀਤਾ 'ਬ੍ਰੇਕਥਰੂ', ਛੇਤੀ ਪੂਰਾ ਹੋਵੇਗਾ ਨਿਰਮਾਣ
NEXT STORY