ਨੈਸ਼ਨਲ ਡੈਸਕ- ਐਤਵਾਰ ਸਵੇਰੇ ਹੋਏ ਇਕ ਸੜਕ ਹਾਦਸੇ 'ਚ ਇਕ ਹੀ ਪਰਿਵਾਰ ਦੇ 5 ਜੀਆਂ ਦੀ ਮੌਤ ਹੋ ਗਈ। ਪੁਲਸ ਦੇ ਇਕ ਬੁਲਾਰੇ ਨੇ ਦੱਸਿਆ ਕਿ ਅੱਜ ਸਵੇਰੇ 6 ਵਜੇ ਦੇ ਕਰੀਬ ਇਕ ਕਾਰ 'ਚ ਸਵਾਰ ਲੋਕ ਨੋਇਡਾ ਤੋਂ ਐਕਸਪ੍ਰੈੱਸ ਵੇਅ ਦੇ ਰਸਤੇ ਗ੍ਰੇਟਰ ਨੋਇਡਾ ਵੱਲ ਜਾ ਰਹੇ ਸਨ। ਉਨ੍ਹਾਂ ਦੱਸਿਆ ਕਿ ਜਿਵੇਂ ਹੀ ਕਾਰ ਨੋਇਡਾ ਦੇ ਸੈਕਟਰ-146 ਮੈਟਰੋ ਸਟੇਸ਼ਨ ਕੋਲ ਪਹੁੰਚੀ ਤਾਂ ਉਹ ਸੜਕ ਕਿਨਾਰੇ ਖੜ੍ਹੇ ਇਕ ਵਾਹਨ ਨਾਲ ਜਾ ਟਕਰਾਈ।
ਇਹ ਵੀ ਪੜ੍ਹੋ : ਡਰਾਈਵਿੰਗ ਲਾਇਸੈਂਸ 'ਤੇ ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ
ਕਾਰ 'ਚ ਅਮਨ (27), ਉਸ ਦੇ ਪਿਤਾ ਦੇਵੀ ਸਿੰਘ (60), ਮਾਂ ਰਾਜਕੁਮਾਰੀ (50), ਵਿਮਲੇਸ਼ (40) ਅਤੇ ਕਮਲੇਸ਼ (40) ਸਵਾਰ ਸਨ ਅਤੇ ਇਹ ਸਾਰੇ ਦਾਦਰੀ ਦੀ ਕਾਸ਼ੀਰਾਮ ਕਾਲੋਨੀ ਦੇ ਰਹਿਣ ਵਾਲੇ ਸਨ। ਪੁਲਸ ਨੇ ਦੱਸਿਆ ਕਿ ਇਸ ਘਟਨਾ 'ਚ ਕਾਰ ਚਲਾ ਰਹੇ ਅਮਨ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦੋਂ ਕਿ ਹੋਰ ਲੋਕ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਇਕ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਪੁਲਸ ਬੁਲਾਰੇ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦੇ ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ਾਂ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜੀਆਂ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਹਾੜਾਂ 'ਤੇ ਅਜੇ ਵੀ ਸ਼ੁਰੂ ਨਹੀਂ ਹੋਈ ਬਰਫ਼ਬਾਰੀ, ਮੌਸਮ ਵਿਭਾਗ ਨੇ ਦੱਸੀ ਵਜ੍ਹਾ
NEXT STORY