ਪ੍ਰਕਾਸ਼ਮ- ਆਂਧਰਾ ਪ੍ਰਦੇਸ਼ ਦੇ ਪ੍ਰਕਾਸ਼ਮ ਜ਼ਿਲ੍ਹੇ 'ਚ ਸ਼ੁੱਕਰਵਾਰ ਨੂੰ ਇਕ ਕਾਰ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ਹੋ ਗਈ। ਇਸ ਹਾਦਸੇ 'ਚ 2 ਔਰਤਾਂ ਸਣੇ 6 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਇਕ ਵਿਅਕਤੀ ਜ਼ਖ਼ਮੀ ਹੋ ਗਿਆ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਅਨੁਸਾਰ ਹਾਦਸਾ ਦੁਪਹਿਰ ਕਰੀਬ 1.40 ਵਜੇ ਪ੍ਰਕਾਸ਼ਮ ਜ਼ਿਲ੍ਹੇ ਦੇ ਕੋਮਾਰੋਲੁ ਮੰਡਲ ਦੇ ਮੋਟੂ ਪਿੰਡ 'ਚ ਕਡੱਪਾ, ਗਿੱਡਾਲੁਰੂ, ਮਰਕਾਪੁਰ ਅਤੇ ਹੋਰ ਥਾਵਾਂ ਨੂੰ ਜੋੜਣ ਵਾਲੇ ਹਾਈਵੇਅ 'ਤੇ ਵਾਪਰਿਆ।
ਇਹ ਵੀ ਪੜ੍ਹੋ : ਭਖਦੀ ਗਰਮੀ ਨੇ ਇਨ੍ਹਾਂ ਸੂਬਿਆਂ ਦੇ ਸਕੂਲਾਂ ਨੂੰ ਲਵਾ'ਤੇ ਤਾਲੇ ! ਹੋ ਗਿਆ ਛੁੱਟੀਆਂ ਦਾ ਐਲਾਨ
ਪ੍ਰਕਾਸ਼ਮ ਜ਼ਿਲ੍ਹੇ ਦੇ ਪੁਲਸ ਸੁਪਰਡੈਂਟ ਏ.ਆਰ. ਦਾਮੋਦਰ ਨੇ ਦੱਸਿਆ ਕਿ ਜਿਸ ਸਮੇਂ ਹਾਦਸਾ ਹੋਇਆ, ਉਦੋਂ ਇਹ ਲੋਕ ਮਹਾ ਨੰਦੀ ਤੋਂ ਤੀਰਥ ਯਾਤਰਾ ਤੋਂ ਪਰਤ ਰਹੇ ਸਨ। ਸਾਰੇ ਸਟੁਅਰਟਪੁਰਮ ਪਿੰਡ ਦੇ ਵਾਸੀ ਸਨ। ਦਾਮੋਦਰ ਨੇ ਦੱਸਿਆ,''ਉਲਟ ਦਿਸ਼ਾ ਤੋਂ ਆ ਰਹੀ ਕਾਰ ਟਰੱਕ ਨਾਲ ਟਕਰਾ ਗਈ। 6 ਲੋਕਾਂ ਦੀ ਹਾਦਸੇ ਵਾਲੀ ਜਗ੍ਹਾ 'ਤੇ ਹੀ ਮੌਤ ਹੋ ਗਈ।'' ਉਨ੍ਹਾਂ ਖ਼ਦਸ਼ਾ ਜਤਾਇਆ ਕਿ ਡਰਾਈਵਰ ਨੂੰ ਨੀਂਦ ਆ ਗਈ ਸੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਹੋਟਲ ਦੇ ਕਮਰੇ 'ਚ ਨਸ਼ੀਲਾ ਪਦਾਰਥ ਪਿਲਾ ਕੇ ਰੋਲੀ ਮਹਿਲਾ ਸਹਿਕਰਮੀ ਦੀ ਪੱਤ, ਫਿਰ ਵੀਡੀਓ ਬਣਾ ਕੇ...
NEXT STORY