ਲਖਨਊ : ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਦੇ ਹਜ਼ਰਤਗੰਜ ਇਲਾਕੇ ਵਿੱਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇੱਕ ਨੌਜਵਾਨ ਨੇ ਆਪਣੀ ਕਾਰ ਅੰਦਰ ਖੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਇਸ ਘਟਨਾ ਦੀ ਜਾਣਕਾਰੀ ਐਤਵਾਰ ਨੂੰ ਪੁਲਸ ਨੇ ਦਿੱਤੀ ਹੈ। ਪੁਲਸ ਨੇ ਇੱਕ ਬਿਆਨ ਜਾਰੀ ਕਰਕੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਇਸ਼ਾਨ ਗਰਗ (38) ਵਜੋਂ ਹੋਈ ਹੈ, ਜੋ ਕਿ ਤਾਲ ਕਟੋਰਾ ਥਾਣਾ ਖੇਤਰ ਦੇ ਰਾਜਾਜੀਪੁਰਮ ਦਾ ਰਹਿਣ ਵਾਲਾ ਸੀ।
ਪੜ੍ਹੋ ਇਹ ਵੀ : ਖੇਡ ਜਗਤ ਤੋਂ ਬੁਰੀ ਖ਼ਬਰ : 3 ਕ੍ਰਿਕਟਰਾਂ ਦੀ ਮੌਤ, ਸੀਰੀਜ਼ ਹੋਈ ਰੱਦ
ਇਸ ਮਾਮਲੇ ਦੀ ਜਾਂਚ ਕਰਦੇ ਹੋਏ ਪੁਲਸ ਨੇ ਨੌਜਵਾਨ ਦੀ ਗੱਡੀ ਦੇ ਅੰਦਰੋਂ ਉਸ ਦਾ ਲਾਇਸੈਂਸੀ ਰਿਵਾਲਵਰ ਅਤੇ ਗੱਡੀ ਦਾ ਲਾਇਸੈਂਸ ਬਰਾਮਦ ਕਰ ਲਿਆ ਹੈ। ਸੂਤਰਾਂ ਮੁਤਾਬਕ ਇਹ ਘਟਨਾ ਸ਼ਨੀਵਾਰ ਦੇਰ ਰਾਤ ਹਰਿਓਮ ਮੰਦਰ ਨੇੜੇ ਉਸ ਸਮੇਂ ਵਾਪਰੀ, ਜਦੋਂ ਹਜ਼ਰਤਗੰਜ ਪੁਲਸ ਸਟੇਸ਼ਨ ਨੂੰ ਸੂਚਨਾ ਮਿਲੀ ਕਿ ਇਕ ਨੌਜਵਾਨ ਨੇ ਆਪਣੀ ਕਾਰ ਦੇ ਅੰਦਰ ਖੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਸੂਚਨਾ ਮਿਲਣੇ ਸਾਰ ਹੀ ਪੁਲਸ ਮੌਕੇ 'ਤੇ ਪਹੁੰਚ ਗਈ। ਇਸ ਦੌਰਾਨ ਪੁਲਸ ਨੂੰ ਚਾਲੂ ਸਥਿਤੀ ਵਿਚ ਇਕ ਐੱਸਯੀਵੀ ਮਿਲੀ।
ਪੜ੍ਹੋ ਇਹ ਵੀ : ਚੋਣਾਂ ਤੋਂ ਪਹਿਲਾਂ ਵੱਡੀ ਵਾਰਦਾਤ: ਘਰ ਦੇ ਬਾਹਰ ਭਾਜਪਾ ਆਗੂ ਨੂੰ ਮਾਰੀਆਂ ਠਾਹ-ਠਾਹ ਗੋਲੀਆਂ
ਗੱਡੀ ਦੇ ਅੰਦਰ ਇਕ ਨੌਜਵਾਨ ਡਰਾਈਵਰ ਸੀਟ 'ਤੇ ਬੈਠਾ ਹੋਇਆ ਸੀ, ਜਿਸ ਨੇ ਆਪਣੀ ਕਨਪਟੀ 'ਤੇ ਗੋਲੀ ਮਾਰੀ ਹੋਈ ਸੀ ਅਤੇ ਉਸ ਦੀ ਮੌਤ ਵੀ ਹੋ ਚੁੱਕੀ ਸੀ। ਮੌਕੇ 'ਤੇ ਪਹੁੰਚੀ ਪੁਲਸ ਨੇ ਨੌਜਵਾਨ ਨੂੰ ਕਿੰਗ ਜਾਰਜ ਮੈਡੀਕਲ ਯੂਨੀਵਰਸਿਟੀ ਟਰਾਮਾ ਸੈਂਟਰ ਦਾਖ਼ਲ ਕਰਵਾਇਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਪੁਲਸ ਨੇ ਨੌਜਵਾਨ ਦੇ ਸੱਜੇ ਹੱਥ ਵਿੱਚੋਂ ਇੱਕ ਰਿਵਾਲਵਰ, ਨੌਂ ਕਾਰਤੂਸ ਅਤੇ ਇੱਕ ਖਾਲੀ ਖੋਲ ਬਰਾਮਦ ਕੀਤਾ ਹੈ। ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਹੋਰ ਜਾਂਚ ਜਾਰੀ ਹੈ।
ਪੜ੍ਹੋ ਇਹ ਵੀ : ਨਹੀਂ ਮਿਲੇਗੀ ਦਾਰੂ! ਹੁਣ ਸ਼ਰਾਬ ਖਰੀਦਣ ਤੋਂ ਪਹਿਲਾਂ ਕਰਨਾ ਪਵੇਗਾ ਇਹ ਕੰਮ
ਸਵੇਰੇ ਦੇਰ ਤੱਕ ਸੌਂਦੇ ਸੀ ਨਿਆਣੇ, ਮਾਂ ਨੇ ਉਠਾਉਣ ਲਈ ਲਾਇਆ ਅਜਿਹਾ ਦਿਮਾਗ ; ਹੱਸ-ਹੱਸ ਕੇ ਹੋ ਜਾਓਗੇ ਲੋਟ-ਪੋਟ
NEXT STORY