ਨਵੀਂ ਦਿੱਲੀ (ਭਾਸ਼ਾ)- ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੀ ਸਰਕਾਰ ਦੇ ਮੰਤਰੀ ਸਤੇਂਦਰ ਜੈਨ ਦੀ ਗ੍ਰਿਫ਼ਤਾਰੀ 'ਤੇ ਚੁੱਪੀ ਤੋੜਦੇ ਹੋਏ ਮੰਗਲਵਾਰ ਨੂੰ ਕਿਹਾ ਕਿ ਜੈਨ ਖ਼ਿਲਾਫ਼ ਮਾਮਲਾ 'ਪੂਰੀ ਤਰ੍ਹਾਂ ਨਾਲ ਫਰਜ਼ੀ' ਅਤੇ ਰਾਜਨੀਤੀ ਤੋਂ ਪ੍ਰੇਰਿਤ ਹੈ। ਕੇਜਰੀਵਾਲ ਨੇ ਕਿਹਾ ਕਿ 'ਆਪ' ਇਕ ਈਮਾਨਦਾਰ ਸਿਆਸੀ ਦਲ ਹੈ ਅਤੇ ਜੇਕਰ ਮਾਮਲੇ 'ਚ ਇਕ ਫੀਸਦੀ ਵੀ ਸੱਚਾਈ ਹੁੰਦੀ ਤਾਂ ਉਹ ਖ਼ੁਦ ਜੈਨ ਖ਼ਿਲਾਫ਼ ਕਾਰਵਾਈ ਕਰਦੇ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੂੰ ED ਨੇ ਕੀਤਾ ਗ੍ਰਿਫ਼ਤਾਰ
ਮੁੱਖ ਮੰਤਰੀ ਨੇ ਆਪਣੀ ਸਰਕਾਰ ਦੇ ਸੜਕ ਵਿਕਾਸ ਪ੍ਰੋਗਰਾਮ ਦੇ ਨਿਰੀਖਣ ਦੌਰਾਨ ਪੱਤਰਕਾਰਾਂ ਨੂੰ ਕਿਹਾ,''ਮੈਂ ਜੈਨ ਦੇ ਮਾਮਲੇ 'ਤੇ ਗੌਰ ਕੀਤਾ ਹੈ। ਇਹ ਪੂਰੀ ਤਰ੍ਹਾਂ ਫਰਜ਼ੀ ਅਤੇ ਰਾਜਨੀਤੀ ਤੋਂ ਪ੍ਰੇਰਿਤ ਹੈ। ਸਾਨੂੰ ਨਿਆਂਪਾਲਿਕਾ 'ਤੇ ਭਰੋਸਾ ਹੈ। ਜੈਨ ਸੱਚ ਦੇ ਮਾਰਗ 'ਤੇ ਚੱਲ ਰਹੇ ਹਨ ਅਤੇ ਪਾਕਿ ਸਾਫ਼ ਸਾਬਿਤ ਹੋਣਗੇ।'' ਦੱਸਣਯੋਗ ਹੈ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਧਨ ਸੋਧ ਇਕ ਮਾਮਲੇ 'ਚ ਜੈਨ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਜਨਵਰੀ 'ਚ, ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਜਰੀਵਾਲ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੂੰ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਜੈਨ ਨੂੰ ਈ.ਡੀ. ਵਲੋਂ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ : ਹਿਮਾਚਲ ਦੇ CM ਜੈਰਾਮ ਠਾਕੁਰ ਨੇ ਮੂਸੇਵਾਲਾ ਦੇ ਕਤਲ ਲਈ 'ਆਪ' ਸਰਕਾਰ ਨੂੰ ਠਹਿਰਾਇਆ ਜ਼ਿੰਮੇਵਾਰ
ਸ਼ਿਮਲਾ ’ਚ PM ਮੋਦੀ ਦੀ ਰੈਲੀ ’ਚ ਲੋਕਾਂ ਦਾ ਸੈਲਾਬ, ਬੋਲੇ- ਅੱਜ ਭਾਰਤ ਮਜਬੂਰੀ ’ਚ ਨਹੀਂ, ਮਦਦ ਲਈ ਹੱਥ ਵਧਾਉਂਦੈ
NEXT STORY