ਠਾਣੇ (ਭਾਸ਼ਾ)- ਨਵੀਂ ਮੁੰਬਈ 'ਚ ਵੱਖ-ਵੱਖ ਯੋਜਨਾਵਾਂ 'ਚ ਨਿਵੇਸ਼ ਕਰਨ ਦਾ ਲਾਲਚ ਦੇ ਕੇ 82.28 ਲੱਖ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ 'ਚ ਇਕ ਪੁਲਸ ਮੁਲਾਜ਼ਮ ਦੀ ਪਤਨੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਇਕ ਅਧਿਕਾਰੀ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਸੀਬੀਡੀ ਪੁਲਸ ਥਾਣੇ ਦੇ ਸਹਾਇਕ ਇੰਸਪੈਕਟਰ ਮਹੇਂਦਰ ਅਤੇ ਅਹੇਰ ਨੇ ਦੱਸਿਆ ਕਿ ਇਕ ਨਿਵੇਸ਼ਕ ਦੀ ਸ਼ਿਕਾਇਤ ਦੇ ਆਧਾਰ 'ਤੇ 40 ਸਾਲਾ ਔਰਤ ਖ਼ਿਲਾਫ਼ ਵੀਰਵਾਰ ਨੂੰ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀ ਔਰਤ ਹੌਲਦਾਰ ਦੀ ਪਤਨੀ ਹੈ।
ਉਹ ਛੋਟੀਆਂ-ਛੋਟੀਆਂ ਯੋਜਨਾਵਾਂ 'ਚ ਨਿਵੇਸ਼ ਦੇ ਬਦਲੇ ਮੁਨਾਫ਼ਾ ਮਿਲਣ ਦਾ ਵਾਅਦਾ ਕਰ ਕੇ ਲੋਕਾਂ ਤੋਂ ਪੈਸੇ ਲੈਂਦੀ ਸੀ। ਅਧਿਕਾਰੀ ਨੇ ਦੱਸਿਆ ਕਿ ਔਰਤ ਨੇ ਸਾਲ 2019 ਤੋਂ ਲੈ ਕੇ ਹੁਣ ਤੱਕ ਘੱਟੋ-ਘੱਟ 22 ਲੋਕਾਂ ਤੋਂ 82.28 ਲੱਖ ਰੁਪਏ ਲਏ ਪਰ ਬਾਅਦ 'ਚ ਉਨ੍ਹਾਂ ਦੇ ਪੈਸੇ ਵਾਪਸ ਨਹੀਂ ਕੀਤੇ। ਉਨ੍ਹਾਂ ਦੱਸਿਆ ਕਿ ਸ਼ਿਕਾਇਤ 'ਚ ਕਿਹਾ ਗਿਆ ਹੈ ਕਿ ਔਰਤ ਨੇ ਆਪਣਾ ਪੈਸਾ ਵਾਪਸ ਮੰਗ ਰਹੇ ਨਿਵੇਸ਼ਕਾਂ ਨੂੰ ਧਮਕਾਇਆ ਅਤੇ ਉਨ੍ਹਾਂ ਨੂੰ ਗਾਲ੍ਹਾਂ ਵੀ ਕੱਢੀਆਂ। ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਕਰਨ 'ਤੇ ਧੋਖਾਧੜੀ ਦਾ ਸ਼ਿਕਾਰ ਹੋਏ ਲੋਕਾਂ ਦੀ ਗਿਣਤੀ ਅਤੇ ਰਾਸ਼ੀ ਵੀ ਵਧ ਸਕਦੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਖੜਗੇ ਨੇ ਨੌਜਵਾਨਾਂ ਦੀ ਬੇਰੁਜ਼ਗਾਰੀ ਨੂੰ ਲੈ ਕੇ PM ਮੋਦੀ 'ਤੇ ਸਾਧਿਆ ਨਿਸ਼ਾਨਾ
NEXT STORY