ਨਵੀਂ ਦਿੱਲੀ (ਕਮਲ ਕਾਂਸਲ)- ਦਿੱਲੀ ਪੁਲਸ ਦੀ ਸਪੈਸ਼ਲ ਸੈੱਲ ਨੇ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਸਮੇਤ ਕਈ ਵੱਡੇ ਗੈਂਗਸਟਰਾਂ 'ਤੇ ਗੈਰ ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (ਯੂ.ਏ.ਪੀ.ਏ.) ਦੇ ਅਧੀਨ ਐੱਫ.ਆਈ.ਆਰ. ਦਰਜ ਕੀਤੀ ਹੈ। ਗ੍ਰਹਿ ਮੰਤਰਾਲਾ ਦੇ ਆਦੇਸ਼ 'ਤੇ ਦਿੱਲੀ ਪੁਲਸ ਦੀ ਸਪੈਸ਼ਲ ਸੈੱਲ ਦਿੱਲੀ, ਪੰਜਾਬ ਅਤੇ ਹਰਿਆਣਾ ਦੇ ਨਾਮੀ ਗੈਂਗਸਟਰਾਂ 'ਤੇ ਵੱਡੇ ਪੈਮਾਨੇ 'ਤੇ ਆਪਣਾ ਸ਼ਿਕੰਜਾ ਕਸਣ ਜਾ ਰਹੀ ਹੈ। ਇਸ ਦੇ ਅਧੀਨ ਦਿੱਲੀ ਪੁਲਸ ਦੀ ਸਪੈਸ਼ਲ ਸੈੱਲ ਨੇ ਯੂ.ਏ.ਪੀ.ਏ. ਦੇ ਅਧੀਨ 2 ਵੱਖ-ਵੱਕ ਐੱਫ.ਆਈ.ਆਰ. ਦਰਜ ਕੀਤੀਆਂ ਹਨ, ਜਿਸ 'ਚ ਲਾਰੈਂਸ ਬਿਸ਼ਨੋਈ ਗੈਂਗ ਅਤੇ ਬੰਬੀਹਾ ਗੈਂਗ ਦੇ ਕਈ ਗੈਂਗਸਟਰਾਂ ਦੇ ਨਾਮ ਹਨ।
ਇਹ ਵੀ ਪੜ੍ਹੋ : ਪੁਲਸ ਨੇ ਫੜ੍ਹਿਆ ਦੇਸ਼ ਦਾ ਸਭ ਤੋਂ ਵੱਡਾ ਸਾਈਬਰ ਫਰਾਡ ਗੈਂਗ; 10 ਕਰੋੜ ਜ਼ਬਤ
ਐੱਫ.ਆਈ.ਆਰ. ਅਨੁਸਾਰ ਸਪੈਸ਼ਲ ਸੈੱਲ ਨੂੰ ਇਨਪੁਟ ਮਿਲਿਆ ਹੈ ਕਿ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ, ਵਿਕਰਮ ਬਰਾੜ, ਜੱਗੂ ਭਗਵਾਨ ਪੁਰੀਆ, ਸੰਦੀਪ ਉਰਫ਼ ਕਾਲਾ ਜਠੇੜੀ, ਸਚਿਨ ਥਾਪਨ, ਅਨਮੋਲ ਬਿਸਨੋਈ, ਲਖਬੀਰ ਸਿੰਘ ਲਾਡਾ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਤੋਂ ਇਲਾਵਾ ਕੈਨੇਡਾ, ਪਾਕਿਸਤਾਨ ਅਤੇ ਦੁਬਈ ਤੋਂ ਆਪਣਾ ਗੈਂਗ ਚਲਾ ਰਹੇ ਹਨ। ਇਹ ਗੈਂਗ ਵਿਦੇਸ਼ਾਂ ਤੋਂ ਵੱਡੇ ਹਥਿਆਰ ਮੰਗਵਾ ਰਹੇ ਹਨ ਅਤੇ ਟਾਰਗੇਟ ਕਿਲਿੰਗ ਨੂੰ ਅੰਜਾਮ ਦੇ ਰਹੇ ਹਨ। ਗੈਂਗਸਟਰ ਗੋਲਡੀ ਬਰਾੜ ਫਿਲਹਾਲ ਕੈਨੇਡਾ 'ਚ ਰਹਿ ਰਿਹਾ ਹੈ ਅਤੇ ਉੱਥੋਂ ਪੰਜਾਬ, ਦਿੱਲੀ, ਰਾਜਸਥਾਨ, ਹਰਿਆਣਾ ਦੇ ਕਈ ਗੈਂਗਸਟਰਾਂ ਨਾਲ ਮਿਲ ਕੇ ਕਈ ਸੂਬਿਆਂ 'ਚ ਟਾਰਗੇਟ ਕਤਲ ਨੂੰ ਅੰਜਾਮ ਦੇ ਰਿਹਾ ਹੈ। ਦੱਸਣਯੋਗ ਹੈ ਕਿ ਪੰਜਾਬ 'ਚ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ 'ਚ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੀ ਪ੍ਰਮੁੱਖ ਭੂਮਿਕਾ ਸਾਹਮਣੇ ਆਈ ਸੀ, ਲਿਹਾਜਾ ਇਸੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਇਹ ਨਵੀਂ ਐੱਫ.ਆਈ.ਆਰ. ਦਰਜ ਕੀਤੀ ਗਈ ਹੈ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
PM ਮੋਦੀ ਦੇ ਸਵੈ-ਨਿਰਭਰ ਭਾਰਤ ਦੇ ਵਿਜ਼ਨ ਨੂੰ ਮਜ਼ਬੂਤ ਕਰੇਗਾ ਬਲਕ ਡਰੱਗ ਪਾਰਕ : ਅਨੁਰਾਗ
NEXT STORY