ਨਵੀਂ ਦਿੱਲੀ- ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਸੰਮਨ 'ਤੇ ਪੇਸ਼ ਨਹੀਂ ਹੋਣ ਦੇ ਮਾਮਲੇ 'ਚ ਅੱਜ ਯਾਨੀ ਸੋਮਵਾਰ ਨੂੰ ਸੁਣਵਾਈ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮੌਜੂਦ ਨਹੀਂ ਹੋਏ। ਈ.ਡੀ. ਦੇ ਵਕੀਲ ਐਡੀਸ਼ਨਲ ਸਾਲਿਸੀਟਰ ਜਨਰਲ ਐੱਸ.ਵੀ. ਰਾਜੂ ਨੇ ਕਿਹਾ ਕਿ ਕੇਜਰੀਵਾਲ ਅੱਜ ਪੇਸ਼ ਨਹੀਂ ਹੋ ਸਕਦੇ, ਕਿਉਂਕਿ ਕੇਜਰੀਵਾਲ ਈ.ਡੀ. ਦੀ ਹਿਰਾਸਤ 'ਚ ਹਨ। ਇਸ ਤੋਂ ਬਾਅਦ ਐਡੀਸ਼ਨਲ ਮੁੱਖ ਮੈਟਰੋਪੋਲੀਟਨ ਮੈਜਿਸਟ੍ਰੇਟ (ਏ.ਸੀ.ਐੱਮ.ਐੱਮ.) ਕੋਰਟ ਨੇ ਅਰਵਿੰਦ ਕੇਜਰੀਵਾਲ ਨੂੰ ਅੱਜ ਦੀ ਪੇਸ਼ੀ ਤੋਂ ਛੋਟ ਦਿੱਤੀ।
ਉੱਥੇ ਹੀ ਕੇਜਰੀਵਾਲ ਦੇ ਵਕੀਲ ਨੇ ਕਿਹਾ ਕਿ ਸਾਨੂੰ ਅੱਜ ਵੀ ਈ.ਡੀ. ਦਾ ਜਵਾਬ ਮਿਲਿਆ ਹੈ, ਸਾਨੂੰ ਜਵਾਬ ਦਾਖ਼ਲ ਕਰਨ ਲਈ ਸਮਾਂ ਦਿਓ। ਰਾਊਜ ਐਵੇਨਿਊ ਕੋਰਟ 'ਚ ਮਾਮਲੇ ਦੀ ਅਗਲੀ ਸੁਣਵਾਈ 19 ਅਪ੍ਰੈਲ ਨੂੰ ਹੋਵੇਗੀ। ਅਦਾਲਤ ਨੇ ਕੇਜਰੀਵਾਲ ਨੂੰ ਇਸ ਮਾਮਲੇ 'ਚ ਜ਼ਮਾਨਤ ਦਿੱਤੀ ਹੋਈ ਹੈ। ਦੱਸਣਯੋਗ ਹੈ ਕਿ ਕੇਜਰੀਵਾਲ ਇਸ ਸਮੇਂ ਦਿੱਲੀ ਸ਼ਰਾਬ ਨੀਤੀ ਮਾਮਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਈ.ਡੀ. ਦੀ ਹਿਰਾਸਤ 'ਚ ਹਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਬੈਂਕ ਆਫ਼ ਇੰਡੀਆ 'ਚ ਕਈ ਅਹੁਦਿਆਂ 'ਤੇ ਨਿਕਲੀ ਭਰਤੀ, ਇੱਛੁਕ ਉਮੀਦਵਾਰ ਕਰਨ ਅਪਲਾਈ
NEXT STORY