ਕੋਲਕਾਤਾ (ਭਾਸ਼ਾ) - ਪੱਛਮੀ ਬੰਗਾਲ ਦੇ ਉੱਤਰੀ ਦਿਨਾਜਪੁਰ ਜ਼ਿਲ੍ਹੇ 'ਚ ਇਕ ਜੋੜੇ ਨੂੰ ਸ਼ਰੇਆਮ ਕੁੱਟਣ ਦੀ ਘਟਨਾ ਨੂੰ ਲੈ ਕੇ ਗੁੱਸਾ ਫੈਲ ਗਿਆ ਹੈ। ਰਾਜਪਾਲ ਸੀ. ਵੀ. ਆਨੰਦ ਬੋਸ ਨੇ ਇਸ ਘਟਨਾ ਸਬੰਧੀ ਮੁੱਖ ਮੰਤਰੀ ਮਮਤਾ ਬੈਨਰਜੀ ਤੋਂ ਰਿਪੋਰਟ ਮੰਗੀ ਹੈ, ਜਦਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਸੂਬੇ 'ਚ ਸੱਤਾਧਾਰੀ ਪਾਰਟੀ ਤ੍ਰਿਣਮੂਲ ਕਾਂਗਰਸ 'ਤੇ 'ਤਾਲਿਬਾਨ ਰਾਜ' ਚਲਾਉਣ ਦਾ ਦੋਸ਼ ਲਾਇਆ ਹੈ।
ਇਹ ਵੀ ਪੜ੍ਹੋ - ਰਾਹੁਲ ਗਾਂਧੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਉਦਾਸੀਆਂ ਦੀ ਕੀਤੀ ਸੰਸਦ 'ਚ ਚਰਚਾ
ਇਸ ਘਟਨਾ ਦਾ ਇਕ ਵੀਡੀਓ ਸਾਹਮਣੇ ਆਇਆ ਹੈ ਜਿਸ 'ਚ ਇਕ ਵਿਅਕਤੀ ਜੋੜੇ ਨੂੰ ਡੰਡੇ ਨਾਲ ਕੁੱਟਦਾ ਨਜ਼ਰ ਆ ਰਿਹਾ ਹੈ। ਕੁੱਟਮਾਰ ਕਰਨ ਵਾਲੇ ਵਿਅਕਤੀ ਦੀ ਪਛਾਣ ਤਜਮੁਲ ਉਰਫ 'ਜੇ. ਸੀ. ਬੀ.' ਵਜੋਂ ਹੋਈ ਹੈ। ਦਾਅਵਾ ਕੀਤਾ ਗਿਆ ਹੈ ਕਿ ਉਹ ਤ੍ਰਿਣਮੂਲ ਕਾਂਗਰਸ ਦਾ ਸਥਾਨਕ ਆਗੂ ਹੈ। ਉਸ ਨੂੰ ਬੀਤੀ ਰਾਤ ਗ੍ਰਿਫ਼ਤਾਰ ਕੀਤਾ ਗਿਆ। ਮੁਲਜ਼ਮ ਨੂੰ ਸਥਾਨਕ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ 5 ਦਿਨਾਂ ਦੇ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਗਿਆ।
ਇਹ ਵੀ ਪੜ੍ਹੋ - ਰਾਹੁਲ ਗਾਂਧੀ ਨੇ ਸੰਸਦ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ਦੀ ਕੀਤੀ ਗੱਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਆਫ ਦਿ ਰਿਕਾਰਡ; ਭਾਜਪਾ ਨੂੰ ਦੇਣਾ ਪਵੇਗਾ ਅਜੇ ਇਕ ਹੋਰ ਇਮਤਿਹਾਨ
NEXT STORY