ਕੋਲਕਾਤਾ, (ਏਜੰਸੀ)-ਪੱਛਮੀ ਬੰਗਾਲ ’ਚ 6 ਸਾਲ ਪਹਿਲਾਂ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਤਤਕਾਲੀ ਰਾਸ਼ਟਰੀ ਪ੍ਰਧਾਨ ਜੇ. ਪੀ. ਨੱਡਾ ਦੇ ਕਾਫਲੇ ’ਤੇ ਹੋਏ ਹਮਲੇ ਦੇ ਮਾਮਲੇ ’ਚ ਤ੍ਰਿਣਮੂਲ ਕਾਂਗਰਸ ਦੇ 2 ਨੇਤਾਵਾਂ ਨੂੰ ਦੱਖਣ 24 ਪਰਗਨਾ ਜ਼ਿਲੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਇਕ ਸੀਨੀਅਰ ਅਧਿਕਾਰੀ ਨੇ ਸੋਮਵਾਰ ਨੂੰ ਦਿੱਤੀ।
ਅਧਿਕਾਰੀਆਂ ਅਨੁਸਾਰ, ਉਸਤੀ ਥਾਣੇ ਦੀ ਪੁਲਸ ਨੇ ਐਤਵਾਰ ਨੂੰ ਰਿਪੋਨ ਸ਼ੇਖ ਅਤੇ ਸੰਜੀਬ ਮੰਡਲ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਤੋਂ ਹਥਿਆਰ ਵੀ ਬਰਾਮਦ ਕੀਤੇ। ਅਧਿਕਾਰੀ ਨੇ ਦੱਸਿਆ ਕਿ ਜਾਂਚ ਦੌਰਾਨ ਪੁਲਸ ਨੂੰ ਪਤਾ ਲੱਗਾ ਕਿ ਦੋਵੇਂ 10 ਦਸੰਬਰ, 2020 ਨੂੰ ਦੱਖਣ 24 ਪਰਗਨਾ ਦੇ ਸ਼ਿਰਾਕੋਲ ’ਚ ਨੱਡਾ ਦੇ ਕਾਫਲੇ ’ਤੇ ਹੋਏ ਹਮਲੇ ’ਚ ਕਥਿਤ ਤੌਰ ’ਤੇ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਦੋਵੇਂ ਮਗਰਾਹਾਟ ਪੱਛਮੀ ਇਲਾਕੇ ’ਚ ਤ੍ਰਿਣਮੂਲ ਕਾਂਗਰਸ ਦੇ ਪ੍ਰਭਾਵਸ਼ਾਲੀ ਨੇਤਾ ਮੰਨੇ ਜਾਂਦੇ ਹਨ ਅਤੇ ਉਨ੍ਹਾਂ ’ਤੇ ਅਸਮਾਜਿਕ ਸਰਗਰਮੀਆਂ ’ਚ ਸ਼ਾਮਲ ਹੋਣ ਦੇ ਦੋਸ਼ ਵੀ ਸਨ। ਅਧਿਕਾਰੀ ਨੇ ਕਿਹਾ ਕਿ ਦੋਹਾਂ ਮੁਲਜ਼ਮਾਂ ਨੂੰ ਪੁਲਸ ਹਿਰਾਸਤ ’ਚ ਲੈ ਕੇ 2020 ਦੀ ਘਟਨਾ ’ਚ ਉਨ੍ਹਾਂ ਦੀ ਕਥਿਤ ਭੂਮਿਕਾ ਦਾ ਪਤਾ ਲਗਾਉਣ ਲਈ ਪੁੱਛਗਿੱਛ ਕੀਤੀ ਜਾ ਰਹੀ ਹੈ।
EPFO ਦੇ ਨਵੇਂ ਨਿਯਮ ਲਾਗੂ, 51 ਲੱਖ ਤੋਂ ਵੱਧ ਮੁਲਾਜ਼ਮਾਂ ਨੂੰ ਹੋ ਸਕਦੈ ਫ਼ਾਇਦਾ
NEXT STORY