ਨਵੀਂ ਦਿੱਲੀ - ਦਿੱਲੀ ਪੁਲਸ ਨੇ ਵੱਖ ਰਹਿ ਰਹੀ ਪਤਨੀ ਨੂੰ ਕਥਿਤ ਤੌਰ 'ਤੇ ਤਿੰਨ ਤਲਾਕ ਬੋਲਣ ਅਤੇ ਉਸ ਨੂੰ ਥੱਪੜ ਮਾਰਨ ਦੇ ਦੋਸ਼ ਵਿੱਚ ਇੱਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਅਧਿਕਾਰੀਆਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਪੁਲਸ ਨੇ ਰਿਆਜੁੱਦੀਨ ਨਾਮਕ ਵਿਅਕਤੀ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਇੱਕ ਨੋਟਿਸ ਜਾਰੀ ਕੀਤਾ ਹੈ। ਪੁਲਸ ਮੁਤਾਬਕ ਉਸ ਦੀ ਪਤਨੀ ਨੇ ਸ਼ਿਕਾਇਤ ਕੀਤੀ ਸੀ ਕਿ ਰਿਆਜੁੱਦੀਨ ਨੇ ਕਰੀਬ 9 ਸਾਲ ਪਹਿਲਾਂ ਉਸ ਨੂੰ ਛੱਡ ਦਿੱਤਾ ਸੀ ਅਤੇ ਉਸ ਸਮੇਂ ਸ਼ਰਿਆ ਕਾਨੂੰਨ ਮੁਤਾਬਕ ਉਸ ਨੂੰ ਤਲਾਕ ਵੀ ਦੇ ਦਿੱਤਾ ਸੀ।
ਇਹ ਵੀ ਪੜ੍ਹੋ - ਭਾਰਤ ਬਾਇਓਟੈਕ ਦੀ ਕੋਵੈਕਸੀਨ ਨੂੰ ਇਸ ਹਫਤੇ ਮਨਜ਼ੂਰੀ ਦੇ ਸਕਦੈ WHO: ਸੂਤਰ
ਪੁਲਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਦੱਖਣੀ-ਪੂਰਬੀ ਦਿੱਲੀ ਦੇ ਜਾਮਿਆ ਨਗਰ ਥਾਣੇ ਵਿੱਚ ਦਰਜ ਸ਼ਿਕਾਇਤ ਵਿੱਚ, ਮਹਿਲਾ ਨੇ ਦੋਸ਼ ਲਗਾਇਆ ਕਿ ਰਿਆਜੁੱਦੀਨ 20 ਅਗਸਤ ਨੂੰ ਤੜਕੇ ਦੱਖਣੀ-ਪੂਰਬੀ ਦਿੱਲੀ ਸਥਿਤ ਉਸਦੇ ਘਰ ਆਇਆ ਸੀ ਅਤੇ ਜਦੋਂ ਉਸ ਨੇ ਦਰਵਾਜ਼ਾ ਖੋਲ੍ਹਿਆ ਤਾਂ ਰਿਆਜੁੱਦੀਨ ਨੇ ਉਸ ਨੂੰ ਕਥਿਤ ਤੌਰ 'ਤੇ ਥੱਪੜ ਮਾਰਿਆ ਅਤੇ ਤਿੰਨ ਤਲਾਕ ਬੋਲ ਦਿੱਤਾ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਸੀ.ਆਰ.ਪੀ.ਸੀ. ਦੀਆਂ ਸਬੰਧਿਤ ਧਾਰਾਵਾਂ ਦੇ ਤਹਿਤ ਮਹਿਲਾ ਦਾ ਬਿਆਨ ਦਰਜ ਕੀਤਾ ਗਿਆ ਅਤੇ ਉਸ ਦੇ ਪਤੀ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਨੋਟਿਸ ਵੀ ਜਾਰੀ ਕੀਤਾ ਗਿਆ। ਪੁਲਸ ਅਨੁਸਾਰ ਦੋਸ਼ੀ ਖ਼ਿਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 354, 354 ਏ, 354 ਬੀ 323, 506, 34 ਤਹਿਤ ਕੇਸ ਦਰਜ ਕੀਤਾ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਔਰਤਾਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ: ਠਾਕਰੇ
NEXT STORY