ਆਂਧਰਾ ਪ੍ਰਦੇਸ਼ (ਭਾਸ਼ਾ)- ਆਂਧਰਾ ਪ੍ਰਦੇਸ਼ ਪੁਲਸ ਨੇ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਤੋਂ ਪਹਿਲਾਂ ਪ੍ਰਚਾਰ ਕਰਨ ’ਤੇ ਰੋਕ ਦੇ ਬਾਵਜੂਦ ਇਕ ਰੈਲੀ ’ਚ ਸ਼ਾਮਲ ਹੋਣ ਦੇ ਦੋਸ਼ ’ਚ ਮਸ਼ਹੂਰ ਤੇਲਗੂ ਅਦਾਕਾਰ ਅੱਲੂ ਅਰਜੁਨ ਵਿਰੁੱਧ ਮਾਮਲਾ ਦਰਜ ਕੀਤਾ ਹੈ। ਨੰਡਿਆਲਾ ਜ਼ਿਲੇ ਦੇ ਐੱਸ. ਪੀ. ਕੇ. ਰਘੂਵੀਰਾ ਰੈੱਡੀ ਨੇ ਦੱਸਿਆ ਕਿ ਅਰਜੁਨ ਸ਼ਨੀਵਾਰ ਨੂੰ ਨੰਡਿਆਲਾ ਵਿਧਾਨ ਸਭਾ ਹਲਕੇ ਤੋਂ ਵਾਈ. ਐੱਸ. ਆਰ. ਕਾਂਗਰਸ ਪਾਰਟੀ ਦੇ ਉਮੀਦਵਾਰ ਐੱਸ. ਰਵੀ ਚੰਦਰ ਕਿਸ਼ੋਰ ਰੈਡੀ ਦੀ ਰਿਹਾਇਸ਼ ’ਤੇ ਕਥਿਤ ਤੌਰ ’ਤੇ ਇਕ ਰੈਲੀ ’ਚ ਆਏ ਸਨ।
ਇਹ ਖ਼ਬਰ ਵੀ ਪੜ੍ਹੋ - ਅਦਾਕਾਰਾ ਦੀ ਸੜਕ ਹਾਦਸੇ 'ਚ ਹੋਈ ਦਰਦਨਾਕ ਮੌਤ, ਸਾਥੀ Actor ਦੀ ਵੀ ਹਾਲਤ ਗੰਭੀਰ
ਰਘੂਵੀਰਾ ਰੈਡੀ ਨੇ ਕਿਹਾ, ‘‘ਚੋਣ ਪ੍ਰਚਾਰ ’ਤੇ ਰੋਕ ਦੀ ਮਿਆਦ ਦੌਰਾਨ ਰੈਲੀ ’ਚ ਆ ਕੇ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੇ ਦੋਸ਼ ’ਚ ਅੱਲੂ ਅਰਜੁਨ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।’’ ਉਨ੍ਹਾਂ ਦੱਸਿਆ ਕਿ ਇਸ ਰੈਲੀ ਵਿਚ 300 ਤੋਂ ਵੱਧ ਪ੍ਰਸ਼ੰਸਕ ਮੋਟਰਸਾਈਕਲ 'ਤੇ ਆਏ ਸਨ। ਉਨ੍ਹਾਂ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੋਕ ਸਭਾ ਚੋਣਾਂ: 9 ਸੂਬਿਆਂ ਤੇ 1 ਕੇਂਦਰ ਸ਼ਾਸਿਤ ਪ੍ਰਦੇਸ਼ 'ਚ ਸ਼ੁਰੂ ਹੋਈ ਵੋਟਿੰਗ
NEXT STORY