ਨਵੀਂ ਦਿੱਲੀ (ਵਾਰਤਾ)- ਦਿੱਲੀ ਪੁਲਸ ਨੇ ਕਿਹਾ ਹੈ ਕਿ ਇਸ ਮਹਾਨਗਰ ਦੀ ਸੜਕਾਂ 'ਤੇ ਵਾਹਨ ਚਲਾਉਂਦੇ ਹੋਏ ਮੋਬਾਇਲ 'ਤੇ ਗੱਲ ਕਰਨ ਦੇ ਮਾਮਲੇ ਜਿਸ ਤੇਜ਼ੀ ਨਾਲ ਵਧ ਰਹੇ ਹਨ ਉਹ ਪਰੇਸ਼ਾਨੀ ਦਾ ਮਾਮਲਾ ਹੈ। ਪੁਲਸ ਨੇ ਇਸ ਸਾਲ ਇਸ ਤਰ੍ਹਾਂ ਦੀ ਉਲੰਘਣਾ ਦੇ ਮਾਮਲੇ 'ਚ ਢਾਈ ਗੁਣਾ ਚਾਲਾਨ ਕੀਤੇ ਹਨ। ਦਿੱਲੀ ਪੁਲਸ ਨੇ ਐਤਵਾਰ ਨੂੰ ਦੱਸਿਆ ਕਿ ਉਸ ਨੇ ਇਸ ਸਾਲ ਜਨਵਰੀ ਤੋਂ 15 ਅਪ੍ਰੈਲ ਦਰਮਿਆਨ ਆਵਾਜਾਈ ਨਿਯਮਾਂ ਦੇ ਇਸ ਤਰ੍ਹਾਂ ਦੇ ਮਾਮਲਿਆਂ 'ਚ 15,846 ਚਾਲਾਨ ਕੱਟੇ।
ਪਿਛਲੇ ਸਾਲ ਇਸੇ ਮਿਆਦ 'ਚ ਵਾਹਨ ਚਲਾਉਂਦੇ ਹੋਏ ਮੋਬਾਇਲ ਚਲਾਉਣ ਦੇ ਮਾਮਲਿਆਂ 'ਚ 6369 ਚਾਲਾਨ ਕੀਤੇ ਗਏ ਸਨ। ਪੁਲਸ ਦੇ ਅੰਕੜਿਆਂ ਅਨੁਸਾਰ ਰਾਜਧਾਨੀ 'ਚ ਵਾਹਨ ਚਲਾਉਂਦੇ ਹੋਏ ਮੋਬਾਇਲ 'ਤੇ ਗੱਲ ਕਰਨ ਦੇ ਮਾਮਲੇ 'ਚ ਸਾਲ 2024 ਦੇ ਪਹਿਲੇ ਸਾਢੇ ਤਿੰਨ ਮਹੀਨਿਆਂ 'ਚ 149 ਫ਼ੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ। ਪੁਲਸ ਦਾ ਕਹਿਣਾ ਹੈ ਕਿ ਵਾਹਨ ਚਲਾਉਂਦੇ ਹੋਏ ਫੋਨ ਚਲਾਉਣਾ ਸੜਕ ਸੁਰੱਖਿਆ ਲਈ ਖ਼ਤਰਨਾਕ ਹੈ। ਦਿੱਲੀ ਪੁਲਸ ਨੇ ਕਿਹਾ ਹੈ ਕਿ ਰਾਜਧਾਨੀ 'ਚ ਇਸ ਤਰ੍ਹਾਂ ਦੇ ਮਾਮਲਿਆਂ ਦਾ ਵਾਧਾ ਪਰੇਸ਼ਾਨ ਕਰਨ ਵਾਲਾ ਹੈ ਅਤੇ ਇਸ ਲਈ ਉਸ ਨੇ ਇਸ ਖ਼ਿਲਾਫ਼ ਮੁਹਿੰਮ ਚਲਾ ਰੱਖਾ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਹਿਮਾਚਲ ਪ੍ਰਦੇਸ਼ : 150 ਫੁੱਟ ਡੂੰਘੀ ਖੱਡ 'ਚ ਡਿੱਗੀ ਕਾਰ, 2 ਦੀ ਮੌਤ
NEXT STORY