ਗੋਰਖਪੁਰ- ਉੱਤਰ ਪ੍ਰਦੇਸ਼ ਦੇ ਗੋਰਖਪੁਰ ਸ਼ਹਿਰ ਦੇ ਇਕ ਨਿੱਜੀ ਹਸਪਤਾਲ 'ਚ ਇਕ ਬਹੁਤ ਹੀ ਦਰਦਨਾਕ ਮਾਮਲਾ ਸਾਹਮਣੇ ਆਇਆ ਹੈ। ਇੱਥੋਂ ਦੇ ਇਕ ਹਸਪਤਾਲ 'ਚ ਲਗਾਏ ਗਏ ਅੱਖਾਂ ਦੇ ਕੈਂਪ ਦੌਰਾਨ ਮੋਤੀਆਬਿੰਦ ਦਾ ਆਪਰੇਸ਼ਨ ਕਰਵਾਉਣ ਵਾਲੇ 18 ਮਰੀਜ਼ਾਂ ਦੀ ਅੱਖਾਂ ਦੀ ਰੌਸ਼ਨੀ ਚਲੀ ਗਈ ਹੈ। ਇਨਫੈਕਸ਼ਨ ਇੰਨਾ ਭਿਆਨਕ ਸੀ ਕਿ ਡਾਕਟਰਾਂ ਨੂੰ ਇਨਫੈਕਸ਼ਨ ਫੈਲਣ ਤੋਂ ਰੋਕਣ ਲਈ 9 ਮਰੀਜ਼ਾਂ ਦੀਆਂ ਅੱਖਾਂ ਕੱਢਣੀਆਂ ਪਈਆਂ।
ਕੀ ਹੈ ਪੂਰਾ ਮਾਮਲਾ?
ਗੋਰਖਪੁਰ ਦੇ 'ਨਿਊ ਰਾਜੇਸ਼ ਹਾਈਟੈਕ ਹਸਪਤਾਲ' 'ਚ 1 ਫਰਵਰੀ ਨੂੰ ਇਕ ਅੱਖਾਂ ਦਾ ਕੈਂਪ ਲਗਾਇਆ ਗਿਆ ਸੀ, ਜਿਸ 'ਚ ਲਗਭਗ 30 ਮਰੀਜ਼ਾਂ ਦੇ ਆਪਰੇਸ਼ਨ ਕੀਤੇ ਗਏ। ਇਨ੍ਹਾਂ 'ਚੋਂ ਕਈ ਸਰਜਰੀਆਂ 'ਆਯੁਸ਼ਮਾਨ ਭਾਰਤ ਯੋਜਨਾ' ਤਹਿਤ ਹੋਈਆਂ ਸਨ। ਮਰੀਜ਼ਾਂ ਦਾ ਦੋਸ਼ ਹੈ ਕਿ ਆਪਰੇਸ਼ਨ ਦੇ ਕੁਝ ਘੰਟਿਆਂ ਬਾਅਦ ਹੀ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਪਰ 24 ਘੰਟਿਆਂ ਦੇ ਅੰਦਰ ਹੀ ਮਰੀਜ਼ਾਂ ਨੂੰ ਅੱਖਾਂ 'ਚ ਤੇਜ਼ ਦਰਦ ਅਤੇ ਪਾਣੀ ਆਉਣ ਦੀ ਸ਼ਿਕਾਇਤ ਹੋਣ ਲੱਗੀ।
ਮਰੀਜ਼ਾਂ ਦਾ ਹਾਲ ਅਤੇ ਹਸਪਤਾਲ ਦੀ ਲਾਪਰਵਾਹੀ
ਇਨਫੈਕਸ਼ਨ ਵਧਣ ਕਾਰਨ ਮਰੀਜ਼ਾਂ ਨੂੰ ਦਿੱਲੀ ਦੇ ਏਮਜ਼ (AIIMS), ਲਖਨਊ ਅਤੇ ਵਾਰਾਣਸੀ ਦੇ ਵੱਡੇ ਹਸਪਤਾਲਾਂ 'ਚ ਰੈਫਰ ਕਰਨਾ ਪਿਆ। ਪੀੜਤਾਂ 'ਚੋਂ ਇਕ, ਸਹਿਵਾਨ ਅਲੀ ਨੇ ਦੱਸਿਆ,"ਅਗਲੇ ਦਿਨ ਹੀ ਮੇਰੀ ਅੱਖ 'ਚੋਂ ਖੂਨ ਨਿਕਲਣ ਲੱਗਾ। ਸਾਨੂੰ ਦਿੱਲੀ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਮੇਰੀ ਇਕ ਅੱਖ ਕੱਢ ਦਿੱਤੀ। ਹੁਣ ਮੈਂ ਦੇਖ ਨਹੀਂ ਸਕਦੀ।" ਇਕ ਹੋਰ ਪੀੜਤ ਸ਼ੰਕਰਵਤੀ ਦੀ ਅੱਖ ਵਾਰਾਣਸੀ 'ਚ ਕੱਢੀ ਗਈ, ਜਿਸ ਨੇ ਦੱਸਿਆ ਕਿ ਉਸ ਨੂੰ ਹੁਣ ਦੂਜੀ ਅੱਖ ਦੀ ਰੌਸ਼ਨੀ ਜਾਣ ਦਾ ਵੀ ਡਰ ਸਤਾ ਰਿਹਾ ਹੈ।
ਪ੍ਰਸ਼ਾਸਨ ਵੱਲੋਂ ਸਖ਼ਤ ਕਾਰਵਾਈ
ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਦੀਪਕ ਮੀਨਾ ਨੇ ਹਸਪਤਾਲ ਨੂੰ ਤੁਰੰਤ ਪ੍ਰਭਾਵ ਨਾਲ ਸੀਲ ਕਰ ਦਿੱਤਾ ਹੈ ਅਤੇ ਪੂਰੇ ਮਾਮਲੇ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਕੋਈ ਦੋਸ਼ੀ ਪਾਇਆ ਗਿਆ ਤਾਂ ਹਸਪਤਾਲ ਦੀ ਰਜਿਸਟ੍ਰੇਸ਼ਨ ਰੱਦ ਕਰ ਦਿੱਤੀ ਜਾਵੇਗੀ। ਮੁੱਖ ਮੈਡੀਕਲ ਅਫ਼ਸਰ ਡਾ. ਰਾਜੇਸ਼ ਝਾਅ ਨੇ ਇਸ ਨੂੰ ਇਕ 'ਗੰਭੀਰ ਲਾਪਰਵਾਹੀ' ਦੱਸਿਆ ਹੈ ਅਤੇ ਸਿਹਤ ਵਿਭਾਗ ਦੀ ਜਾਂਚ 'ਚ ਬੈਕਟੀਰੀਅਲ ਇਨਫੈਕਸ਼ਨ ਦੀ ਪੁਸ਼ਟੀ ਹੋਈ ਹੈ। ਫਿਲਹਾਲ ਅਧਿਕਾਰੀ ਹੋਰ ਨਿੱਜੀ ਅਤੇ ਸਰਕਾਰੀ ਹਸਪਤਾਲਾਂ ਦੇ ਆਪਰੇਸ਼ਨ ਥੀਏਟਰਾਂ ਦੀ ਵੀ ਜਾਂਚ ਕਰ ਰਹੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਚੰਦਰ ਗ੍ਰਹਿਣ ਦੌਰਾਨ ਇਹ 3 ਰਾਸ਼ੀਆਂ ਰਹਿਣ ਸਾਵਧਾਨ! ਮੰਡਰਾ ਰਿਹਾ ਖਤਰਾ
NEXT STORY