ਨੈਸ਼ਨਲ ਡੈਸਕ : ਕਾਨਪੁਰ ਦੇ ਨਜ਼ੀਰਾਬਾਦ ਥਾਣਾ ਖੇਤਰ ਵਿਚ ਚੋਰੀ ਦੀ ਇਕ ਅਜੀਬ ਘਟਨਾ ਸਾਹਮਣੇ ਆਈ ਹੈ, ਜਿੱਥੇ ਇਕ ਚੋਰ ਅਰੁਣ ਕੁਮਾਰ ਨਕਦੀ ਅਤੇ ਗਹਿਣੇ ਚੋਰੀ ਕਰਨ ਤੋਂ ਬਾਅਦ ਘਰ ਦੇ ਹੀ ਬੈੱਡ ’ਤੇ ਆਰਾਮ ਨਾਲ ਸੌਂ ਗਿਆ। ਸਵੇਰੇ ਘਰ ਦਾ ਮਾਲਕ ਜਾਗਿਆ ਤਾਂ ਅੰਦਰ ਦਾ ਦ੍ਰਿਸ਼ ਦੇਖ ਕੇ ਹੈਰਾਨ ਰਹਿ ਗਿਆ। ਉਸ ਨੇ ਤੁਰੰਤ ਚੋਰ ਨੂੰ ਫੜ ਲਿਆ ਅਤੇ ਤਲਾਸ਼ੀ ਲੈਣ ’ਤੇ ਉਸ ਦੀ ਜੇਬ ’ਚੋਂ ਚੋਰੀ ਦਾ ਸਾਮਾਨ ਵੀ ਬਰਾਮਦ ਹੋਇਆ। ਘਟਨਾ ਮਰੀਅਮਪੁਰ ਹਸਪਤਾਲ ਰੇਲਵੇ ਲਾਈਨ ਦੇ ਨੇੜੇ ਵਾਪਰੀ। ਥਾਣਾ ਇੰਚਾਰਜ ਰਾਜਕੇਸਰ ਨੇ ਦੱਸਿਆ ਕਿ ਮੁਲਜ਼ਮ ਤੋਂ ਪੁੱਛਗਿੱਛ ਕਰ ਕੇ ਉਸ ਨੂੰ ਜੇਲ ਭੇਜ ਦਿੱਤਾ ਗਿਆ ਹੈ।
ਮੁਲਜ਼ਮ ਨੇ ਪੀਤੀ ਹੋਈ ਸੀ ਸ਼ਰਾਬ
ਜਾਣਕਾਰੀ ਅਨੁਸਾਰ ਅਨਿਲ ਨੇ ਜਦੋਂ ਰੌਲਾ ਪਾਇਆ ਤਾਂ ਵਿਨੋਦ ਅਤੇ ਆਂਢ-ਗੁਆਂਢ ਦੇ ਲੋਕ ਮੌਕੇ 'ਤੇ ਪਹੁੰਚ ਗਏ ਤੇ ਚੋਰ ਦੀ ਕੁੱਟਮਾਰ ਕੀਤੀ। ਸੂਚਨਾ ਮਿਲਣ 'ਤੇ ਨਜ਼ੀਰਾਬਾਦ ਥਾਣਾ ਪੁਲਸ ਨੇ ਦੋਸ਼ੀ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਉਸ ਤੋਂ ਚੋਰੀ ਕੀਤਾ ਸਾਰਾ ਸਮਾਨ ਬਰਾਮਦ ਕਰ ਲਿਆ। ਪੁਲਸ ਨੇ ਦੱਸਿਆ ਕਿ ਮੁਲਜ਼ਮ ਅਰੁਣ ਕੁਮਾਰ ਵਿਰੁੱਧ ਐਫਆਈਆਰ ਦਰਜ ਕਰ ਲਈ ਗਈ ਹੈ ਤੇ ਉਸਨੂੰ ਜੇਲ੍ਹ ਭੇਜਿਆ ਜਾ ਰਿਹਾ ਹੈ। ਉਹ ਵਿਨੋਦ ਅਤੇ ਅਨਿਲ ਦੇ ਘਰ ਚੋਰੀ ਕਰਨ ਦੇ ਇਰਾਦੇ ਨਾਲ ਦਾਖਲ ਹੋਇਆ ਸੀ, ਪਰ ਸ਼ਰਾਬੀ ਹੋਣ ਕਾਰਨ ਉਹ ਰਾਤ ਨੂੰ ਘਰ ਵਿੱਚ ਸੁੱਤਾ ਪਿਆ ਸੀ ਅਤੇ ਸਵੇਰੇ ਲੋਕਾਂ ਨੇ ਉਸਨੂੰ ਫੜ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਦਿਆਰਥੀ ਦੇ ਪਿਤਾ ਨੂੰ ਸਕੂਲ ਨੂੰ 1.21 ਲੱਖ ਰੁਪਏ ਤੋਂ ਵੱਧ ਦਾ ਬਕਾਇਆ ਦੇਣ ਦਾ ਹੁਕਮ
NEXT STORY