ਨਵੀਂ ਦਿੱਲੀ (ਭਾਸ਼ਾ)- ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ ਮੁੰਬਈ ਦੇ ਇਕ ਜੌਹਰੀ ਤੋਂ 20 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ 'ਚ ਈ.ਡੀ. ਦੇ ਇਕ ਸਹਾਇਕ ਡਾਇਰੈਕਟਰ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ।
ਸੀ.ਬੀ.ਆਈ. ਅਨੁਸਾਰ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਤਿੰਨ ਅਤੇ ਚਾਰ ਅਗਸਤ ਨੂੰ ਜੌਹਰੀ ਦੇ ਕੰਪਲੈਕਸਾਂ 'ਤੇ ਛਾਪੇਮਾਰੀ ਕੀਤੀ ਸੀ, ਜਿਸ ਤੋਂ ਬਾਅਦ ਸਹਾਇਕ ਡਾਇਰੈਕਟਰ ਸੰਦੀਪ ਸਿੰਘ ਯਾਦਵ ਨੇ ਉਸ ਨੂੰ 25 ਲੱਖ ਰੁਪਏ ਨਾ ਦੇਣ 'ਤੇ ਜੌਹਰੀ ਦੇ ਬੇਟੇ ਨੂੰ ਗ੍ਰਿਫ਼ਤਾਰ ਕਰਨ ਦੀ ਧਮਕੀ ਦਿੱਤੀ ਸੀ। ਅਧਿਕਾਰੀਆਂ ਨੇ ਦੱਸਿਆ ਕਿ ਗੱਲਬਾਤ ਦੌਰਾਨ 20 ਲੱਖ ਰੁਪਏ ਦੀ ਰਿਸ਼ਤਵ ਦੇਣ ਦੀ ਗੱਲ ਤੈਅ ਹੋਈ। ਉਨ੍ਹਾਂ ਦੱਸਿਆ ਕਿ ਕੇਂਦਰੀ ਪ੍ਰਤੱਖ ਟੈਕਸ ਬੋਰਡ (ਸੀ.ਬੀ.ਡੀ.ਟੀ.) ਦੇ ਅਧਿਕਾਰੀ ਯਾਦਵ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥ ਫੜ੍ਹ ਲਿਆ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਡੰਡਿਆਂ ਨਾਲ ਕੁੱਟ-ਕੁੱਟ ਮੌਤ 'ਤੇ ਘਾਟ ਉਤਾਰਿਆ ਵਿਅਕਤੀ, ਵਜ੍ਹਾ ਜਾਣ ਤੁਸੀਂ ਹੋ ਜਾਵੋਗੇ ਹੈਰਾਨ
NEXT STORY