ਹੈਦਰਾਬਾਦ, (ਭਾਸ਼ਾ)- ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ.) ਨੇ ਬੈਂਕ ਧੋਖਾਦੇਹੀ ਦੇ ਇਕ ਮਾਮਲੇ ਵਿਚ 20 ਸਾਲਾਂ ਤੋਂ ਫਰਾਰ ਅਪਰਾਧੀ ਵੀ. ਚਲਪਤੀ ਰਾਓ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਸਨੂੰ ਕੁਝ ਸਾਲ ਪਹਿਲਾਂ ਇਥੋਂ ਦੀ ਇਕ ਅਦਾਲਤ ਨੇ ਮ੍ਰਿਤਕ ਐਲਾਨ ਦਿੱਤਾ ਸੀ। ਸੀ. ਬੀ. ਆਈ. ਨੇ ਸੋਮਵਾਰ ਨੂੰ ਇਕ ਪ੍ਰੈੱਸ ਬਿਆਨ ਵਿਚ ਕਿਹਾ ਕਿ ਵੀ. ਚਲਪਤੀ ਰਾਓ ਨੇ ਗ੍ਰਿਫਤਾਰੀ ਤੋਂ ਬਚਣ ਲਈ ਵਾਰ-ਵਾਰ ਆਪਣੀ ਪਛਾਣ ਅਤੇ ਸਥਾਨ ਬਦਲਿਆ।
ਸੀ. ਬੀ. ਆਈ. ਨੇ ਮੁਲਜ਼ਮ ਖਿਲਾਫ ਬੈਂਕ ਨਾਲ ਫਰਜ਼ੀ ਦਸਤਾਵੇਜ਼ਾਂ ਦੇ ਆਧਾਰ ’ਤੇ 50 ਲੱਖ ਰੁਪਏ ਦੀ ਧੋਖਾਦੇਹੀ ਕਰਨ ਦੇ ਦੋਸ਼ ’ਚ ਮਾਮਲਾ ਦਰਜ ਕੀਤਾ ਸੀ। ਉਸ ਸਮੇਂ ਉਹ ਹੈਦਰਾਬਾਦ ਵਿਚ ਸਟੇਟ ਬੈਂਕ ਆਫ਼ ਇੰਡੀਆ ਦੀ ਚੰਦੂਲਾਲ ਬਿਰਾਦਰੀ ਸ਼ਾਖਾ ਵਿਚ ਕੰਪਿਊਟਰ ਆਪ੍ਰੇਟਰ ਵਜੋਂ ਕੰਮ ਕਰ ਰਿਹਾ ਸੀ। ਸੀ. ਬੀ. ਆਈ. ਨੇ 31 ਦਸੰਬਰ 2004 ਨੂੰ ਦੋ ਦੋਸ਼ ਪੱਤਰ ਦਾਖ਼ਲ ਕੀਤੇ ਸਨ। ਮੁਲਜ਼ਮ 2004 ਤੋਂ ਲਾਪਤਾ ਸੀ।
ਜਬਲਪੁਰ 'ਚ ਸਵਾਈਨ ਫਲੂ ਦੇ 11 ਮਾਮਲੇ ਆਏ ਸਾਹਮਣੇ
NEXT STORY