ਨੈਸ਼ਨਲ ਡੈਸਕ : ਕੇਂਦਰੀ ਜਾਂਚ ਬਿਊਰੋ (CBI) ਨੇ ਭ੍ਰਿਸ਼ਟਾਚਾਰ ਦੇ ਖਿਲਾਫ ਵੱਡੀ ਮੁਹਿੰਮ ਵਿੱਢਦਿਆਂ ਝਾਰਖੰਡ ਦੇ ਹਜ਼ਾਰੀਬਾਗ ਵਿੱਚ ਕੇਂਦਰੀ ਵੇਅਰਹਾਊਸਿੰਗ ਕਾਰਪੋਰੇਸ਼ਨ (CWC) ਦੇ ਇੱਕ ਮੈਨੇਜਰ ਨੂੰ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ, ਉਕਤ ਮੈਨੇਜਰ ਨੂੰ 1 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਮੈਨੇਜਰ ਦੀ ਗ੍ਰਿਫਤਾਰੀ ਤੋਂ ਬਾਅਦ ਜਦੋਂ ਸੀਬੀਆਈ ਦੀ ਟੀਮ ਨੇ ਉਸਦੇ ਰਿਹਾਇਸ਼ੀ ਅਹਾਤੇ ਦੀ ਤਲਾਸ਼ੀ ਲਈ ਤਾਂ ਉੱਥੋਂ 21 ਲੱਖ ਰੁਪਏ ਦੀ ਨਕਦੀ, ਭਾਰੀ ਮਾਤਰਾ ਵਿੱਚ ਸੋਨੇ ਦੇ ਗਹਿਣੇ ਅਤੇ ਜਾਇਦਾਦ ਨਾਲ ਸਬੰਧਤ ਕਈ ਅਹਿਮ ਦਸਤਾਵੇਜ਼ ਬਰਾਮਦ ਹੋਏ ਹਨ। ਜਾਂਚ ਏਜੰਸੀ ਨੇ ਮੌਕੇ ਤੋਂ ਕਈ ਡਿਜੀਟਲ ਸਬੂਤ ਵੀ ਜ਼ਬਤ ਕੀਤੇ ਹਨ। ਅਧਿਕਾਰੀਆਂ ਦਾ ਮੰਨਣਾ ਹੈ ਕਿ ਇਹ ਬਰਾਮਦਗੀ ਮੁਲਜ਼ਮ ਕੋਲ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਹੋਣ ਵੱਲ ਇਸ਼ਾਰਾ ਕਰਦੀ ਹੈ।
ਸੀਬੀਆਈ ਨੇ ਗ੍ਰਿਫਤਾਰ ਕੀਤੇ ਮੈਨੇਜਰ ਨੂੰ ਰਾਂਚੀ ਦੀ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੋਂ ਉਸ ਨੂੰ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਏਜੰਸੀ ਹੁਣ ਇਸ ਗੱਲ ਦੀ ਵੀ ਜਾਂਚ ਕਰ ਰਹੀ ਹੈ ਕਿ ਕੀ ਇਸ ਭ੍ਰਿਸ਼ਟਾਚਾਰ ਵਿੱਚ ਕਾਰਪੋਰੇਸ਼ਨ ਦੇ ਹੋਰ ਅਧਿਕਾਰੀ ਜਾਂ ਕਰਮਚਾਰੀ ਵੀ ਸ਼ਾਮਲ ਹਨ। ਜ਼ਬਤ ਕੀਤੇ ਗਏ ਡਿਜੀਟਲ ਉਪਕਰਣਾਂ ਦੀ ਫੋਰੈਂਸਿਕ ਜਾਂਚ ਕਰਵਾਈ ਜਾਵੇਗੀ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਕੀ ਇਸ ਪਿੱਛੇ ਕੋਈ ਵੱਡਾ ਨੈੱਟਵਰਕ ਕੰਮ ਕਰ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਕਲਾਕਾਰਾਂ ਨਾਲ ਭਰੀ ਬੱਸ ਨਾਲ ਵਾਪਰ ਗਿਆ ਭਿਆਨਕ ਹਾਦਸਾ ! ਮਸ਼ਹੂਰ ਨ੍ਰਿਤਕੀ ਦੀ ਹੋ ਗਈ ਦਰਦਨਾਕ ਮੌਤ
NEXT STORY