ਨਵੀਂ ਦਿੱਲੀ - ਅਯੁੱਧਿਆ 'ਚ 1992 'ਚ ਹੋਏ ਬਾਬਰੀ ਮਸੀਤ ਢਾਹੇ ਜਾਣ ਦੇ ਮਾਮਲੇ 'ਚ ਜੱਜ ਐੱਸ.ਕੇ. ਯਾਦਵ ਦੀ ਵਿਸ਼ੇਸ਼ ਸੀ.ਬੀ.ਆਈ. ਅਦਾਲਤ 30 ਸਤੰਬਰ ਨੂੰ ਆਪਣਾ ਫੈਸਲਾ ਸੁਣਾਏਗੀ। ਫੈਸਲੇ ਦੇ ਦਿਨ ਕੋਰਟ ਨੇ ਮਾਮਲੇ ਦੇ ਸਾਰੇ ਦੋਸ਼ੀਆਂ ਨੂੰ ਕੋਰਟ 'ਚ ਮੌਜੂਦ ਰਹਿਣ ਦਾ ਆਦੇਸ਼ ਦਿੱਤਾ ਹੈ।
ਦੱਸ ਦਈਏ ਕਿ ਬਾਬਰੀ ਮਾਮਲੇ 'ਚ ਸਾਰੇ 32 ਦੋਸ਼ੀਆਂ ਨੇ ਆਪਣੇ ਬਿਆਨ ਦਰਜ ਕਰਵਾ ਦਿੱਤੇ ਹਨ। 31 ਅਗਸਤ ਤੱਕ ਮਾਮਲੇ ਦੀ ਸੁਣਵਾਈ ਪੂਰੀ ਹੋ ਚੁੱਕੀ ਹੈ ਅਤੇ ਹੁਣ 30 ਸਤੰਬਰ ਨੂੰ ਫੈਸਲਾ ਸੁਣਾਇਆ ਜਾਵੇਗਾ। ਮਾਮਲੇ 'ਚ ਭਾਜਪਾ ਦੇ ਸੀਨੀਅਰ ਨੇਤਾ ਲਾਲਕ੍ਰਿਸ਼ਣ ਅਡਵਾਣੀ, ਡਾ. ਮੁਰਲੀ ਮਨੋਹਰ ਜੋਸ਼ੀ, ਕਲਿਆਣ ਸਿੰਘ, ਉਮਾ ਭਾਰਤੀ, ਸਾਧਵੀ ਰਿਤੰਬਰਾ, ਸਾਬਕਾ ਰਾਜਸਭਾ ਸੰਸਦ ਮੈਂਬਰ ਵਿਨੈ ਕਟਿਆਰ ਸਮੇਤ ਕਈ ਹੋਰ ਲੋਕ ਦੋਸ਼ੀ ਹਨ।
ਇਨ੍ਹਾਂ ਸਾਰਿਆਂ ਨੇ ਬਿਆਨ ਦਰਜ ਕਰਵਾਇਆ ਅਤੇ ਅਦਾਲਤ ਦੇ ਬਾਹਰ ਆ ਕੇ ਇਹੀ ਬਿਆਨ ਦਿੱਤਾ ਕਿ ਉਨ੍ਹਾਂ ਨੂੰ ਸਾਜਿਸ਼ ਦੇ ਤਹਿਤ ਫਸਾਇਆ ਗਿਆ ਹੈ। ਆਪਣਾ ਬਿਆਨ ਦਰਜ ਕਰਵਾਉਣ ਆਏ ਸ਼੍ਰੀਰਾਮ ਜਨਮ ਸਥਾਨ ਤੀਰਥ ਖੇਤਰ ਟਰੱਸਟ ਦੇ ਪ੍ਰਧਾਨ ਮਹੰਤ ਨ੍ਰਿਤਿਆ ਗੋਪਾਲ ਦਾਸ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਜਾਣ ਬੂੱਝ ਕੇ ਰਾਜਨੀਤਕ ਕਾਰਨਾਂ ਕਰਕੇ ਫਸਾਇਆ ਗਿਆ ਹੈ। ਹੁਣ ਸਭ ਦੀਆਂ ਨਜ਼ਰਾਂ ਕੋਰਟ ਦੁਆਰਾ 30 ਸਤੰਬਰ ਨੂੰ ਸੁਣਾਏ ਜਾਣ ਵਾਲੇ ਫੈਸਲੇ 'ਤੇ ਹਨ।
ਹੁਣ ਰਾਜਸਥਾਨ ਵਿਚ ਫੁੱਟਿਆ ਲੈਟਰ ਬੰਬ ; ਭ੍ਰਿਸ਼ਟ ਨੇਤਾ ਨੂੰ ਬਰਖਾਸਤ ਕਰਨ ਦੀ ਮੰਗ
NEXT STORY