ਨਵੀਂ ਦਿੱਲੀ (ਭਾਸ਼ਾ)- ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ.) ਨੇ ਅੰਡੇਮਾਨ ਤੇ ਨਿਕੋਬਾਰ ਕਮਾਨ ਦੇ ਤਤਕਾਲੀ ਐੱਸ. ਐੱਸ. ਓ. (ਠੇਕਾ ਅਤੇ ਲਾਜਿਸਟਿਕਸ ਸਪਲਾਈ) ਲੈਫਟੀਨੈਂਟ ਕਰਨਲ ਅਭਿਸ਼ੇਕ ਚੰਦਰਾ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਅਤੇ ਆਪਣੇ ਪਰਿਵਾਰ ਦੇ ਮੈਂਬਰਾਂ ਦੇ ਖਾਤਿਆਂ ਵਿਚ ਲੱਖਾਂ ਰੁਪਏ ਦੀ ਨਕਦੀ ਜਮ੍ਹਾ ਕਰਨ ਦੇ ਦੋਸ਼ ’ਚ ਭ੍ਰਿਸ਼ਟਾਚਾਰ ਦਾ ਇਕ ਨਵਾਂ ਮਾਮਲਾ ਦਰਜ ਕੀਤਾ ਹੈ। ਅਧਿਕਾਰੀਆਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ : ਧੀ ਨਾ ਹੋਣ ਤੋਂ ਨਾਰਾਜ਼ ਸ਼ਖ਼ਸ ਨੇ ਪਤਨੀ ਦੀ ਕੀਤੀ ਕੁੱਟਮਾਰ, 12 ਦਿਨ ਦੇ ਪੁੱਤ ਦਾ ਕੀਤਾ ਕਤਲ
ਅਧਿਕਾਰੀਆਂ ਨੇ ਦੱਸਿਆ ਕਿ ਲੈਫਟੀਨੈਂਟ ਕਰਨਲ ਚੰਦਰ ਦੇ ਖਿਲਾਫ 2022 ਵਿਚ ਵੱਖ-ਵੱਖ ਵਿਕਰੇਤਾਵਾਂ ਤੋਂ ਨਕਦ ਰਿਸ਼ਵਤ ਲੈਣ ਦੇ ਨਾਲ-ਨਾਲ ਉਸਦੇ ਪਰਿਵਾਰਕ ਮੈਂਬਰਾਂ ਦੇ ਬੈਂਕ ਖਾਤਿਆਂ ਵਿਚ ਰਕਮ ਜਮ੍ਹਾ ਕਰਨ ਲਈ ਇਕ ਕੇਸ ਦਰਜ ਕੀਤਾ ਗਿਆ ਸੀ। ਅਧਿਕਾਰੀਆਂ ਨੇ ਦੱਸਿਆ ਕਿ ਜਾਂਚ ਦੌਰਾਨ ਏਜੰਸੀ ਨੇ ਉਨ੍ਹਾਂ ਦੀਆਂ ਜਾਇਦਾਦਾਂ ਨਾਲ ਜੁੜੇ ਦਸਤਾਵੇਜ਼ਾਂ ਦੀ ਜਾਂਚ ਕੀਤੀ, ਜਿਸ ਤੋਂ ਸੰਕੇਤ ਮਿਲਿਆ ਕਿ ਚੰਦਰਾ ਅਤੇ ਉਨ੍ਹਾਂ ਦੀ ਪਤਨੀ ਕੋਲ ਅਜਿਹੀਆਂ ਜਾਇਦਾਦਾਂ ਹਨ, ਜਿਸ ਬਾਰੇ ਉਹ ਤਸੱਲੀਬਖਸ਼ ਜਵਾਬ ਨਹੀਂ ਦੇ ਸਕੇ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਟਨਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਨੂੰ ਲੈ ਕੇ ਤਿਆਰੀਆਂ ਮੁਕੰਮਲ, ਲੰਗਰ ਸੇਵਾ ਹੋਈ ਆਰੰਭ
NEXT STORY