ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰਾਲਾ ਨੇ ਭ੍ਰਿਸ਼ਟਾਚਾਰ 'ਤੇ ਲਗਾਮ ਲਾਉਣ ਲਈ ਗਠਿਤ ਇਕ 'ਫੀਡਬੈਕ ਯੂਨਿਟ' (FBU) ਜ਼ਰੀਏ ਸਿਆਸੀ ਖ਼ੁਫੀਆ ਜਾਣਕਾਰੀ ਇਕੱਠੀ ਕੀਤੇ ਜਾਣ ਦੇ ਮਾਮਲੇ 'ਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਖ਼ਿਲਾਫ CBI ਨੂੰ ਜਾਂਚ ਦੀ ਮਨਜ਼ੂਰੀ ਦੇ ਦਿੱਤੀ ਹੈ। ਦਿੱਲੀ ਦੇ ਉਪ ਰਾਜਪਾਲ ਦੇ ਪ੍ਰਧਾਨ ਸਕੱਤਰ ਨੂੰ ਭੇਜੇ ਗਏ ਪੱਤਰ 'ਚ ਗ੍ਰਹਿ ਮੰਤਰਾਲਾ ਨੇ ਕਿਹਾ ਕਿ ਸਿਸੋਦੀਆ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ, 1988 ਦੀ ਧਾਰਾ 17 ਤਹਿਤ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦਿੱਤੀ ਜਾਂਦੀ ਹੈ।
ਇਹ ਵੀ ਪੜ੍ਹੋ- ਮਰਦਾਂ ਤੇ ਔਰਤਾਂ ਲਈ ਵਿਆਹ ਦੀ ਉਮਰ ਇਕ-ਬਰਾਬਰ ਕਰਨ ਦੀ ਪਟੀਸ਼ਨ 'ਤੇ ਜਾਣੋ SC ਨੇ ਕੀ ਕਿਹਾ
ਦਰਅਸਲ ਇਸ ਮਹੀਨੇ ਦੀ ਸ਼ੁਰੂਆਤ 'ਚ CBI ਨੇ ਕਿਹਾ ਸੀ ਕਿ ਉਸ ਨੇ ਆਪਣੀ ਮੁੱਢਲੀ ਜਾਂਚ 'ਚ ਪਾਇਆ ਹੈ ਕਿ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਦਿੱਲੀ ਸਰਕਾਰ ਵਲੋਂ ਸਥਾਪਤ FBU ਨੇ ਕਥਿਤ ਤੌਰ 'ਤੇ ਸਿਆਸੀ ਖ਼ੁਫੀਆ ਜਾਣਕਾਰੀ ਇਕੱਠੀ ਕੀਤੀ ਸੀ। ਏਜੰਸੀ ਨੇ ਸਿਸੋਦੀਆ ਖ਼ਿਲਾਫ਼ FIR ਦਰਜ ਕਰਨ ਦੀ ਸਿਫ਼ਾਰਸ਼ ਕੀਤੀ ਸੀ। ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਨੈਸ਼ਨਲ ਰਾਜਧਾਨੀ ਖੇਤਰ ਦਿੱਲੀ ਸਰਕਾਰ ਦੇ ਅਧਿਕਾਰ ਖੇਤਰ ਅਧੀਨ ਆਉਣ ਵਾਲੇ ਵੱਖ-ਵੱਖ ਵਿਭਾਗਾਂ ਅਤੇ ਖੁਦਮੁਖਤਿਆਰ ਸੰਸਥਾਵਾਂ, ਸੰਸਥਾਵਾਂ ਦੇ ਕੰਮਕਾਜ ਬਾਰੇ ਢੁਕਵੀਂ ਅਤੇ ਕਾਰਵਾਈ ਯੋਗ ਜਾਣਕਾਰੀ ਇਕੱਠੀ ਕਰਨ ਲਈ 2015 ਵਿਚ FBU ਦੀ ਸਥਾਪਨਾ ਦਾ ਪ੍ਰਸਤਾਵ ਪੇਸ਼ ਕੀਤਾ ਸੀ।
ਇਹ ਵੀ ਪੜ੍ਹੋ- ਅਗਨੀਪਥ ਭਰਤੀ ਨਿਯਮਾਂ 'ਚ ਵੱਡਾ ਬਦਲਾਅ, ਹੁਣ ਇਹ ਨੌਜਵਾਨ ਵੀ ਬਣ ਸਕਣਗੇ 'ਅਗਨੀਵੀਰ'
ਯੂਨਿਟ ਨੇ 2016 ਵਿਚ ਕੰਮ ਕਰਨਾ ਸ਼ੁਰੂ ਕੀਤਾ ਸੀ। CBI ਨੇ ਦੋਸ਼ ਲਾਇਆ ਸੀ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ 2015 ਵਿਚ ਕੈਬਨਿਟ ਦੀ ਮੀਟਿੰਗ 'ਚ ਪ੍ਰਸਤਾਵ ਰੱਖਿਆ ਸੀ ਪਰ ਕੋਈ ਏਜੰਡਾ ਨੋਟ ਪ੍ਰਸਾਰਿਤ ਨਹੀਂ ਕੀਤਾ ਗਿਆ ਸੀ। ਏਜੰਸੀ ਨੇ ਦਾਅਵਾ ਕੀਤਾ ਸੀ ਕਿ FBU 'ਚ ਨਿਯੁਕਤੀਆਂ ਲਈ ਲੈਫਟੀਨੈਂਟ ਗਵਰਨਰ ਤੋਂ ਕੋਈ ਮਨਜ਼ੂਰੀ ਨਹੀਂ ਲਈ ਗਈ ਸੀ। CBI ਨੇ ਆਪਣੀ ਮੁੱਢਲੀ ਜਾਂਚ ਰਿਪੋਰਟ 'ਚ ਕਿਹਾ ਕਿ FBU ਨੇ ਲੋੜੀਂਦੀ ਜਾਣਕਾਰੀ ਇਕੱਠੀ ਕਰਨ ਤੋਂ ਇਲਾਵਾ ਸਿਆਸੀ ਖ਼ੁਫੀਆ ਜਾਣਕਾਰੀ ਵੀ ਇਕੱਠੀ ਕੀਤੀ। CBI ਨੇ ਦਿੱਲੀ ਸਰਕਾਰ ਦੇ ਵਿਜੀਲੈਂਸ ਵਿਭਾਗ ਦੇ ਹਵਾਲੇ ਤੋਂ ਮੁੱਢਲੀ ਜਾਂਚ ਸ਼ੁਰੂ ਕੀਤੀ ਸੀ। ਵਿਜੀਲੈਂਸ ਵਿਭਾਗ ਨੇ FBU 'ਚ ਬੇਨਿਯਮੀਆਂ ਦਾ ਪਤਾ ਲਗਾਇਆ ਸੀ।
ਇਹ ਵੀ ਪੜ੍ਹੋ- ਤਿੰਨ ਭੈਣਾਂ ਦੇ ਇਕਲੌਤੇ ਭਰਾ ਨੂੰ ਕੁੱਤਿਆ ਨੇ ਨੋਚਿਆ, ਮਾਸੂਮ ਦੀ ਮੌਤ ਨਾਲ ਪਰਿਵਾਰ 'ਚ ਪਸਰਿਆ ਮਾਤਮ
ਅੰਗਰੇਜ਼ਾਂ ਵਲੋਂ ਲਗਾਇਆ ਦਰੱਖਤ ਰਿਕਾਰਡ ਕੀਮਤ 'ਚ ਹੋਇਆ ਨੀਲਾਮ
NEXT STORY