ਨਵੀ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ ਪੁੱਛ-ਗਿੱਛ ਲਈ ਬੁਲਾਇਆ ਹੈ। ਸੂਤਰਾਂ ਅਨੁਸਾਰ ਸ਼ਰਾਬ ਘਪਲੇ ਮਾਮਲੇ 'ਚ 16 ਅਪ੍ਰੈਲ ਨੂੰ ਕੇਜਰੀਵਾਲ ਤੋਂ ਪੁੱਛ-ਗਿੱਛ ਹੋ ਸਕਦੀ ਹੈ। ਦੱਸਣਯੋਗ ਹੈ ਕਿ ਕੇਜਰੀਵਾਲ ਨੇ ਸ਼ੁੱਕਰਵਾਰ ਯਾਨੀ ਅੱਜ ਹੀ ਈ.ਡੀ. 'ਤੇ ਆਬਕਾਰੀ ਨੀਤੀ ਮਾਮਲੇ 'ਚ ਅਦਾਲਤ ਨੂੰ ਝੂਠੇ ਸਬੂਤਾਂ ਨਾਲ ਗੁੰਮਰਾਹ ਕਰਨ ਦਾ ਦੋਸ਼ ਲਗਾਇਆ। ਦਿੱਲੀ ਵਿਧਾਨ ਸਭਾ 'ਚ ਅੰਬੇਡਕਰ ਜਯੰਤੀ ਮੌਕੇ ਆਯੋਜਿਤ ਪ੍ਰੋਗਰਾਮ 'ਚ ਹਿੱਸਾ ਲੈਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੇਜਰੀਵਾਲ ਨੇ ਕਿਹਾ ਕਿ ਈ.ਡੀ. ਲੋਕਾਂ 'ਤੇ ਤਸ਼ੱਦਦ ਕਰਕੇ ਅਤੇ ਉਨ੍ਹਾਂ 'ਤੇ ਦਬਾਅ ਪਾ ਕੇ ਝੂਠੇ ਬਿਆਨ ਲੈ ਰਹੀ ਹੈ। ਉੱਥੇ ਹੀ 'ਆਪ' ਆਗੂ ਸੰਜੇ ਸਿੰਘ ਨੇ ਟਵੀਟ ਕਰ ਕੇ ਕਿਹਾ,''ਅੱਤਿਆਚਾਰ ਦਾ ਅੰਤ ਜ਼ਰੂਰ ਹੋਵੇਗਾ। ਅਰਵਿੰਦ ਕੇਜਰੀਵਾਲ ਜੀ ਨੂੰ ਸੀ.ਬੀ.ਆਈ. ਵਲੋਂ ਸੰਮਨ ਕੀਤੇ ਜਾਣ ਦੇ ਮਾਮਲੇ 'ਚ ਸ਼ਾਮ 6 ਵਜੇ ਪ੍ਰੈੱਸ ਕਾਨਫਰੰਸ ਕਰਾਂਗਾ।''
ਜ਼ਿਕਰਯੋਗ ਹੈ ਕਿ ਦਿੱਲੀ ਸ਼ਰਾਬ ਘਪਲਾ ਮਾਮਲੇ 'ਚ 26 ਫਰਵਰੀ ਨੂੰ ਮਨੀਸ਼ ਸਿਸੋਦੀਆ ਨੂੰ ਸੀ.ਬੀ.ਆਈ. ਨੇ ਗ੍ਰਿਫ਼ਤਾਰ ਕੀਤਾ ਸੀ। ਉਥੇ ਹੀ ਮਨੀ ਲਾਂਡਰਿੰਗ ਮਾਮਲੇ 'ਚ ਈ.ਡੀ. ਨੇ 9 ਮਾਰਚ ਨੂੰ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਉਸ ਤੋਂ ਬਾਅਦ ਲਗਾਤਾਰ ਕੋਸ਼ਿਸ਼ਾਂ ਦੇ ਬਾਵਜੂਦ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਨਹੀਂ ਮਿਲੀ।
ਜੰਮੂ ਕਸ਼ਮੀਰ : ਵਿਸਾਖੀ ਸਮਾਰੋਹ ਦੌਰਾਨ ਵਾਪਰਿਆ ਹਾਦਸਾ, ਫੁੱਟਬ੍ਰਿਜ ਡਿੱਗਣ ਨਾਲ 40 ਜ਼ਖਮੀ
NEXT STORY