ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਪੱਛਮੀ ਬੰਗਾਲ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਨੇਤਾ ਕਬੀਰ ਸ਼ੰਕਰ ਬੋਸ ਖ਼ਿਲਾਫ਼ ਕੁੱਟਮਾਰ ਅਤੇ ਜਿਨਸੀ ਸ਼ੋਸ਼ਣ ਦੇ ਮਾਮਲਿਆਂ ਦੀ ਜਾਂਚ ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ.) ਤੋਂ ਕਰਵਾਉਣ ਦੇ ਹੁਕਮ ਦਿੱਤੇ ਹਨ। ਜਸਟਿਸ ਬੀਵੀ ਨਾਗਰਤਨਾ ਅਤੇ ਜਸਟਿਸ ਪੰਕਜ ਮਿਥਲ ਦੀ ਬੈਂਚ ਨੇ ਬੋਸ ਵੱਲੋਂ ਦਾਇਰ ਉਸ ਰਿੱਟ ਪਟੀਸ਼ਨ ’ਤੇ ਫ਼ੈਸਲਾ ਸੁਣਾਇਆ, ਜਿਸ ’ਚ ਉਨ੍ਹਾਂ ਦੋਸ਼ ਲਾਇਆ ਸੀ ਕਿ ਸਿਆਸੀ ਰੰਜਿਸ਼ ਕਾਰਨ ਉਨ੍ਹਾਂ ਖ਼ਿਲਾਫ਼ ਝੂਠੇ ਅਪਰਾਧਿਕ ਦੋਸ਼ ਲਾਏ ਗਏ ਸਨ।
ਇਹ ਵੀ ਪੜ੍ਹੋ - ਨਿੱਕਾ ਜਿਹਾ ਘਰ ਤੇ ਬਿਜਲੀ ਦਾ ਬਿੱਲ 355 ਕਰੋੜ ਰੁਪਏ, ਸੁਣ ਉੱਡ ਜਾਣਗੇ ਹੋਸ਼
ਜਸਟਿਸ ਮਿਥਲ ਨੇ ਕਿਹਾ, ‘‘ਕੇਸ ਦੇ ਵਿਸ਼ੇਸ਼ ਤੱਥਾਂ ਦੇ ਮੱਦੇਨਜ਼ਰ ਬਚਾਅ ਪੱਖ ਨੂੰ ਦੋ ਐੱਫ. ਆਈ. ਆਰਜ਼ ਅਨੁਸਾਰ ਜਾਂਚ ਦੇ ਕਾਗਜ਼ਾਤ ਅਤੇ ਇਸ ਦੇ ਪੂਰਾ ਹੋਣ ਲਈ ਸਾਰਾ ਰਿਕਾਰਡ ਸੀ. ਬੀ. ਆਈ. ਨੂੰ ਸੌਂਪਣ ਲਈ ਇਕ ਰਿੱਟ ਜਾਰੀ ਕੀਤੀ ਜਾਂਦੀ ਹੈ ਤਾਂ ਕਿ ਜੇ ਲੋੜ ਹੋਵੇ ਤਾਂ ਮੁਕੱਦਮੇ ਦੀ ਸੁਣਵਾਈ ਸ਼ੁਰੂ ਹੋਵੇ ਅਤੇ ਧਿਰਾਂ ਨੂੰ ਇਨਸਾਫ਼ ਮਿਲ ਸਕੇ। ਇਸ ਅਨੁਸਾਰ ਰਿੱਟ ਪਟੀਸ਼ਨ ਨੂੰ ਇਜਾਜ਼ਤ ਦਿੱਤੀ ਜਾਂਦੀ ਹੈ।’’
ਇਹ ਵੀ ਪੜ੍ਹੋ - ਵੱਡਾ ਝਟਕਾ : ਅੱਜ ਤੋਂ ਮਹਿੰਗਾ ਹੋਇਆ LPG Gas Cylinder, ਜਾਣੋ ਨਵੀਆਂ ਕੀਮਤਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
770 ਕਰੋੜ ਦੀ ਧੋਖਾਦੇਹੀ ਮਾਮਲੇ 'ਚ SRS ਗਰੁੱਪ ਦੇ ਚੇਅਰਮੈਨ ਅਨਿਲ ਜਿੰਦਲ ਨੂੰ ਮਿਲੀ ਜ਼ਮਾਨਤ
NEXT STORY