ਨਵੀਂ ਦਿੱਲੀ (ਭਾਸ਼ਾ)- ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ ਪੈਸੇ ਲੈ ਕੇ ਸਵਾਲ ਪੁੱਛਣ ਦੇ ਮਾਮਲੇ 'ਚ ਸ਼ਨੀਵਾਰ ਨੂੰ ਕੋਲਕਾਤਾ ਸਮੇ ਵੱਖ-ਵੱਖ ਥਾਵਾਂ 'ਤੇ ਤ੍ਰਿਣਮੂਲ ਕਾਂਗਰਸ (ਟੀ.ਐੱਮ.ਸੀ.) ਦੀ ਸਾਬਕਾ ਸੰਸਦ ਮੈਂਬਰ ਮਹੁਆ ਮੋਇਤਰਾ ਦੇ ਟਿਕਾਣਿਆਂ 'ਤੇ ਛਾਪੇ ਮਾਰੇ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।
ਅਧਿਕਾਰੀਆਂ ਨੇ ਦੱਸਿਆ ਕਿ ਸੀ.ਬੀ.ਆਈ. ਦੀ ਇਕ ਟੀਮ ਸ਼ਨੀਵਾਰ ਤੜਕੇ ਕੋਲਕਾਤਾ ਅਤੇ ਹੋਰ ਸ਼ਹਿਰਾਂ 'ਚ ਮਹੁਆ ਮੋਇਤਰਾ ਦੇ ਟਿਕਾਣਿਆਂ 'ਤੇ ਪਹੁੰਚੀ ਅਤੇ ਛਾਪੇਮਾਰੀ ਪ੍ਰਕਿਰਿਆ ਦੀ ਜਾਣਕਾਰੀ ਦੇ ਕੇ ਕਾਰਵਾਈ ਸ਼ੁਰੂ ਕੀਤੀ। ਉਨ੍ਹਾਂ ਦੱਸਿਆ ਕਿ ਸੀ.ਬੀ.ਆਈ. ਨੇ ਲੋਕਪਾਲ ਦੇ ਨਿਰਦੇਸ਼ 'ਤੇ ਵੀਰਵਾਰ ਨੂੰ ਮੋਇਤਰਾ ਖ਼ਿਲਾਫ਼ ਐੱਫ.ਆਈ.ਆਰ. ਦਰਜ ਕੀਤੀ ਸੀ। ਲੋਕਪਾਲ ਨੇ ਏਜੰਸੀ ਨੂੰ 6 ਮਹੀਨਿਆਂ 'ਚ ਰਿਪੋਰਟ ਦਾਖ਼ਲ ਕਰਨ ਦਾ ਨਿਰਦੇਸ਼ ਦਿੱਤਾ ਹੈ। ਮੋਇਤਰਾ ਨੂੰ 'ਅਨੈਤਿਕ ਵਿਵਹਾਰ' ਲਈ ਦਸੰਬਰ 'ਚ ਲੋਕ ਸਭਾ 'ਚੋਂ ਕੱਢ ਦਿੱਤਾ ਗਿਆ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੋਕ ਸਭਾ ਚੋਣਾਂ 2024: ਲੋਕ ਸਭਾ ਸੀਟਾਂ ਦੀ ਗਿਣਤੀ ਕਿਵੇਂ ਤੈਅ ਹੁੰਦੀ ਹੈ?
NEXT STORY