ਨਵੀਂ ਦਿੱਲੀ- ਸੀ. ਬੀ. ਆਈ. ਨੇ ਫਰਜ਼ੀ ਦਸਤਾਵੇਜ਼ ਦੇ ਆਧਾਰ 'ਤੇ ਪਾਸਪੋਰਟ ਜਾਰੀ ਕਰਨ ਦੇ ਦੋਸ਼ 'ਚ ਸਰਕਾਰੀ ਅਧਿਕਾਰੀਆਂ ਅਤੇ ਹੋਰ ਵਿਅਕਤੀਆਂ ਸਣੇ 24 ਲੋਕਾਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸੀ. ਬੀ. ਆਈ. ਨੇ ਇਸ ਮਾਮਲੇ ਵਿਚ ਪੱਛਮੀ ਬੰਗਾਲ ਅਤੇ ਗੰਗਟੋਕ ਵਿਚ 50 ਥਾਵਾਂ 'ਤੇ ਛਾਪੇ ਵੀ ਮਾਰ ਰਹੀ ਹੈ।
ਇਹ ਵੀ ਪੜ੍ਹੋ- ਬਿਸਤਰੇ ਹੇਠਾਂ ਰੱਖੇ ਸਨ 42 ਕਰੋੜ ਰੁਪਏ, ਛਾਪਾ ਮਾਰਨ ਗਏ ਇਨਕਮ ਟੈਕਸ ਅਧਿਕਾਰੀ ਵੀ ਰਹਿ ਗਏ ਹੈਰਾਨ
ਅਧਿਕਾਰੀਆਂ ਮੁਤਾਬਕ ਸੀ. ਬੀ. ਆਈ. ਨੇ ਗੰਗਟੋਕ ਵਿਚ ਤਾਇਨਾਤ ਇਕ ਅਧਿਕਾਰੀ ਅਤੇ ਇਕ ਵਿਚੌਲੇ ਨੂੰ ਵੀ ਹਿਰਾਸਤ 'ਚ ਲਿਆ ਹੈ। ਉਨ੍ਹਾਂ ਦੱਸਿਆ ਕਿ ਗੈਰ-ਵਾਸੀਆਂ ਸਣੇ ਅਯੋਗ ਵਿਅਕਤੀਆਂ ਨੂੰ ਰਿਸ਼ਵਤ ਲੈ ਕੇ ਫਰਜ਼ੀ ਦਸਤਾਵੇਜ਼ਾਂ ਦੇ ਆਧਾਰ 'ਤੇ ਪਾਸਪੋਰਟ ਜਾਰੀ ਕਰਨ ਦੇ ਮਾਮਲੇ ਵਿਚ ਦਰਜ ਕੀਤੀ ਗਈ ਐੱਫ. ਆਈ. ਆਰ. ਵਿਚ 16 ਅਧਿਕਾਰੀਆਂ ਸਣੇ 24 ਵਿਅਕਤੀਆਂ ਦੇ ਨਾਂ ਸ਼ਾਮਲ ਹਨ। ਅਧਿਕਾਰੀਆਂ ਮੁਤਾਬਕ ਕੋਲਕਾਤਾ, ਸਿਲੀਗੁੜੀ, ਗੰਗਟੋਕ ਅਤੇ ਹੋਰ ਥਾਵਾਂ 'ਤੇ ਛਾਪੇ ਮਾਰੇ ਜਾ ਰਹੇ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਇਜ਼ਰਾਈਲ ਤੇ ਹਮਾਸ ਵਿਚਾਲੇ ਜੰਗ 'ਚ ਫਸੀ ਤਾਮਿਲਨਾਡੂ ਦੀ ਪ੍ਰੋਫ਼ੈਸਰ, ਪਤੀ ਨੇ ਸਰਕਾਰ ਤੋਂ ਮੰਗੀ ਮਦਦ
NEXT STORY