ਨਵੀਂ ਦਿੱਲੀ- ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ) ਨੇ ਸ਼ਨੀਵਾਰ ਨੂੰ ਦਿੱਲੀ ’ਚ ਆਬਕਾਰੀ ਨੀਤੀ ਨੂੰ ਲਾਗੂ ਕਰਨ ਦੌਰਾਨ ਕਥਿਤ ਤੌਰ 'ਤੇ ਕੀਤੇ ਗਏ ਭ੍ਰਿਸ਼ਟਾਚਾਰ ਦੇ ਇਕ ਮਾਮਲੇ ’ਚ ਪੁੱਛ-ਗਿੱਛ ਲਈ ਕੁਝ ਮੁਲਜ਼ਮਾਂ ਨੂੰ ਤਲਬ ਕੀਤਾ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ- CBI ਛਾਪੇ ਮਗਰੋਂ ਮਨੀਸ਼ ਸਿਸੋਦੀਆ ਬੋਲੇ- ‘ਮੁੱਦਾ ਤਾਂ ਅਰਵਿੰਦ ਕੇਜਰੀਵਾਲ ਨੂੰ ਰੋਕਣਾ ਹੈ’
ਅਧਿਕਾਰੀਆਂ ਨੇ ਸ਼ਨੀਵਾਰ ਨੂੰ ਕਿਹਾ ਕਿ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਰਿਹਾਇਸ਼ ਸਮੇਤ 31 ਥਾਵਾਂ 'ਤੇ ਛਾਪੇਮਾਰੀ ਦੌਰਾਨ ਜ਼ਬਤ ਕੀਤੇ ਗਏ ਦਸਤਾਵੇਜ਼ਾਂ ਦੀ ਏਜੰਸੀ ਜਾਂਚ ਕਰ ਰਹੀ ਹੈ। ਅਧਿਕਾਰੀਆਂ ਨੇ ਕਿਹਾ ਕਿ ਦਸਤਾਵੇਜ਼ਾਂ ਅਤੇ ਇਲੈਕਟ੍ਰਾਨਿਕ ਉਪਕਰਣਾਂ ਦੇ ਨਾਲ ਬੈਂਕ ਵਿਚ ਲੈਣ-ਦੇਣ ਦੀ ਜਾਂਚ ਪੂਰੀ ਹੋਣ ਤੋਂ ਬਾਅਦ ਹੋਰ ਮੁਲਜ਼ਮਾਂ ਨੂੰ ਵੀ ਸੰਮਨ ਭੇਜੇ ਜਾਣਗੇ। ਬੁੱਧਵਾਰ ਨੂੰ ਵਿਸ਼ੇਸ਼ ਅਦਾਲਤ ਦੇ ਸਾਹਮਣੇ ਸੀ. ਬੀ. ਆਈ. ਵਲੋਂ ਦਾਇਰ FIR ਦੀ ਕਾਪੀ ਵਿੱਤੀ ਮਾਮਲਿਆਂ ਦੀ ਜਾਂਚ ਏਜੰਸੀ, ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨਾਲ ਵੀ ਸਾਂਝੀ ਕੀਤੀ ਜਾ ਰਹੀ ਹੈ, ਜੋ ਮਨੀ ਲਾਂਡਰਿੰਗ ਦੇ ਦੋਸ਼ਾਂ ਦੀ ਜਾਂਚ ਕਰੇਗੀ।
ਇਹ ਵੀ ਪੜ੍ਹੋ- ਸਿਸੋਦੀਆ ਦੇ ਘਰ CBI ਛਾਪੇ ’ਤੇ ਕਪਿਲ ਸਿੱਬਲ ਬੋਲੇ- ‘ਪਿੰਜਰੇ ’ਚ ਬੰਦ ਤੋਤਾ’ ਹੁਣ ਆਜ਼ਾਦ ਹੋ ਗਿਆ
ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਨੂੰ ਸੀ.ਬੀ.ਆਈ ਨੇ ਸਿਸੋਦੀਆ ਦੀ ਰਿਹਾਇਸ਼ ਸਮੇਤ ਕੁਝ ਨੌਕਰਸ਼ਾਹਾਂ ਅਤੇ ਕਾਰੋਬਾਰੀਆਂ ਦੇ ਟਿਕਾਣਿਆਂ ਸਮੇਤ 31 ਥਾਵਾਂ 'ਤੇ ਛਾਪੇਮਾਰੀ ਕੀਤੀ ਸੀ। ਆਮ ਆਦਮੀ ਪਾਰਟੀ (ਆਪ) ਨੇ ਇਸ ਛਾਪੇਮਾਰੀ ਦੀ ਨਿਖੇਧੀ ਕੀਤੀ ਹੈ। ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਾਅਵਾ ਕੀਤਾ ਕਿ ਏਜੰਸੀ ਨੂੰ ਉਨ੍ਹਾਂ ਦੀ ਪਾਰਟੀ ਦੇ ਨੇਤਾਵਾਂ ਨੂੰ ਪਰੇਸ਼ਾਨ ਕਰਨ ਲਈ ‘ਉੱਪਰ ਤੋਂ ਨਿਰਦੇਸ਼’ ਦਿੱਤੇ ਗਏ ਹਨ। ਇਸ ਦੇ ਨਾਲ ਹੀ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਦਿੱਲੀ ਸਰਕਾਰ ਨੂੰ ਆਬਕਾਰੀ ਨੀਤੀ 'ਤੇ ਪਾਕ-ਸਾਫ਼ ਹੋਣ ਨੂੰ ਲੈ ਕੇ ਚੁਣੌਤੀ ਦਿੱਤੀ।
ਇਹ ਵੀ ਪੜ੍ਹੋ- CBI ਛਾਪੇ ਮਗਰੋਂ ਮਨੀਸ਼ ਸਿਸੋਦੀਆ ਬੋਲੇ- ‘ਮੁੱਦਾ ਤਾਂ ਅਰਵਿੰਦ ਕੇਜਰੀਵਾਲ ਨੂੰ ਰੋਕਣਾ ਹੈ’
ਪ੍ਰੈਸ਼ਰ ਹਾਰਨ ਤੇ ਸਾਈਲੈਂਸਰ ਵਾਲੇ ਵਾਹਨਾਂ 'ਤੇ ਲਗੇਗਾ ਜੁਰਮਾਨਾ, ਟਰੈਫਿਕ ਪੁਲਸ ਬੋਲੀ- ਦਿੱਲੀ 'ਚ ਰੌਲਾ ਨਹੀਂ
NEXT STORY