ਨਵੀਂ ਦਿੱਲੀ- ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਣਵ ਨੇ ਓਡੀਸ਼ਾ ਰੇਲ ਹਾਦਸੇ ਦੀ ਸੀ.ਬੀ.ਆਈ. ਜਾਂਚ ਦੀ ਸਿਫਾਰਿਸ਼ ਕੀਤੀ ਹੈ। ਉਨ੍ਹਾਂ ਨੇ ਪੱਤਰਕਾਰਾਂ ਨੇ ਗੱਲਬਾਤ ਦੌਰਾਨ ਕਿਹਾ ਕਿ ਹੁਣ ਤਕ ਜੋ ਜਾਣਕਾਰੀ ਮਿਲੀ ਹੈ ਉਸਤੋਂ ਬਾਅਦ ਰੇਲਵੇ ਬੋਰਡ ਵੱਲੋਂ ਇਸ ਮਾਮਲੇ ਦੀ ਸੀ.ਬੀ.ਆਈ. ਜਾਂਚ ਦੀ ਸਿਫਾਰਿਸ਼ ਕੀਤੀ ਗਈ ਹੈ। ਵੈਸ਼ਣਵ ਨੇ ਦੱਸਿਆ ਕਿ ਦੋ ਲਾਈਨਾਂ 'ਚ ਪਟੜੀ ਦੀ ਮੁਰੰਮਦ ਦਾ ਕੰਮ ਲਗਭਗ ਪੂਰਾ ਹੋ ਗਿਆ ਹੈ। ਇਸ ਹਾਦਸੇ 'ਚ ਜਿਨ੍ਹਾਂ ਲੋਕਾਂ ਦੀ ਮੌਤ ਹੋਈ ਹੈ ਉਨ੍ਹਾਂ ਦੇ ਪਰਿਵਾਰ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਰੇਲਵੇ ਬੋਰਡ ਵੱਲੋਂ ਇਸ ਮਾਮਲੇ ਦੀ ਸੀ.ਬੀ.ਆਈ. ਜਾਂਚ ਦੀ ਸਿਫਾਰਿਸ਼ ਕੀਤੀ ਗਈ ਹੈ।
ਇਹ ਵੀ ਪੜ੍ਹੋ- ਓਡੀਸ਼ਾ ਰੇਲ ਹਾਦਸਾ: ਗੌਤਮ ਅਡਾਨੀ ਨੇ ਅਨਾਥ ਹੋ ਗਏ ਬੱਚਿਆਂ ਨੂੰ ਲੈ ਕੇ ਕੀਤਾ ਵੱਡਾ ਐਲਾਨ
ਇਹ ਵੀ ਪੜ੍ਹੋ- ਸਾਹਮਣੇ ਆਈ ਓਡੀਸ਼ਾ ਰੇਲ ਹਾਦਸੇ ਦੀ ਵਜ੍ਹਾ, ਰੇਲ ਮੰਤਰੀ ਬੋਲੇ-ਜ਼ਿੰਮੇਵਾਰ ਲੋਕਾਂ ਦੀ ਵੀ ਹੋਈ ਪਛਾਣ
ਜ਼ਿਕਰਯੋਗ ਹੈ ਕਿ ਬਾਲਾਸੋਰ ਜ਼ਿਲ੍ਹੇ ਵਿਚ ਸ਼ੁੱਕਰਵਾਰ ਦੀ ਸ਼ਾਮ ਲੱਗਭਗ 7 ਵਜੇ ਸ਼ਾਲੀਮਾਰ-ਚੇਨਈ ਸੈਂਟਰਲ ਕੋਰੋਮੰਡਲ ਐਕਸਪ੍ਰੈਸ ਅਤੇ ਬੈਂਗਲੁਰੂ-ਹਾਵੜਾ ਐਕਸਪ੍ਰੈਸ ਰੇਲ ਦੇ ਪਟੜੀ ਤੋਂ ਉਤਰਨ ਅਤੇ ਇਕ ਮਾਲ ਗੱਡੀ ਨਾਲ ਟਕਰਾਉਣ ਕਾਰਨ ਇਹ ਹਾਦਸਾ ਵਾਪਰਿਆ, ਜਿਸ ਵਿਚ 288 ਲੋਕਾਂ ਦੀ ਮੌਤ ਹੋ ਗਈ ਅਤੇ 1100 ਤੋਂ ਵੱਧ ਯਾਤਰੀ ਜ਼ਖਮੀ ਹੋ ਗਏ। ਇਸ ਹਾਦਸੇ ਨੂੰ ਭਾਰਤ ਦੇ ਹੁਣ ਤੱਕ ਦੀ ਸਭ ਤੋਂ ਭਿਆਨਕ ਰੇਲ ਹਾਦਸਿਆਂ ਵਿਚੋਂ ਇਕ ਦੱਸਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ- ਬਦਰਪੁਰ ’ਚ ਸ਼ਾਹਬਾਦ ਡੇਅਰੀ ਵਰਗੀ ਘਟਨਾ, ਮੁੰਡੇ ’ਤੇ ਸ਼ਰੇਆਮ ਚਾਕੂ ਨਾਲ ਕੀਤੇ ਕਈ ਵਾਰ, ਤਮਾਸ਼ਬੀਨ ਬਣੇ ਰਹੇ ਲੋਕ
MP ਵਿਕਰਮਜੀਤ ਸਾਹਨੀ ਨੇ ਸਾਕਾ ਨੀਲਾ ਤਾਰਾ ਦੇ ਦਸਤਾਵੇਜ਼ ਜਨਤਕ ਕਰਨ ਦੀ ਕੀਤੀ ਮੰਗ
NEXT STORY