ਰਾਂਚੀ - ਝਾਰਖੰਡ ਹਾਈ ਕੋਰਟ ਨੇ ਧਨਬਾਦ ਦੇ ਸਵਰਗੀ ਜੱਜ ਉੱਤਮ ਆਨੰਦ ਦੀ ਮੌਤ ਦੇ ਮਾਮਲੇ ’ਚ ਸ਼ੁੱਕਰਵਾਰ ਸੁਣਵਾਈ ਦੌਰਾਨ ਸੀ.ਬੀ.ਆਈ. ਵਲੋਂ ਦਾਇਰ ਕੀਤੇ ਦੋਸ਼ ਪੱਤਰ ’ਤੇ ਨਾਰਾਜ਼ਗੀ ਪ੍ਰਗਟ ਕਰਦਿਆਂ ਕਿਹਾ ਕਿ ਅਦਾਲਤ ਨੂੰ ਹਨੇਰੇ ’ਚ ਰੱਖਦੇ ਹੋਏ ਇਕ ਕਹਾਈ ਵਰਗੀ ਚਾਰਜਸ਼ੀਟ ਦਾਇਰ ਕੀਤੀ ਗਈ ਹੈ। ਇਸ ਚਾਰਜਸ਼ੀਟ ਵਿਚ ਅੰਕਿਤ ਹੱਤਿਆ ਦੀ ਧਾਰਾ 302 ਦਾ ਕੋਈ ਸਬੂਤ ਨਹੀਂ।
ਇਹ ਵੀ ਪੜ੍ਹੋ - IPO ਦੇ ਜ਼ਰੀਏ ਪੇਟੀਐਮ ਦੀ 16,600 ਕਰੋੜ ਰੁਪਏ ਇਕੱਠਾ ਕਰਨ ਦੀ ਯੋਜਨਾ, ਸੇਬੀ ਤੋਂ ਮਿਲੀ ਮਨਜ਼ੂਰੀ
ਬੈਂਚ ਨੇ ਕਿਹਾ ਕਿ ਜਾਂਚ ਏਜੰਸੀ ਬਾਬੂਆਂ ਵਾਂਗ ਕੰਮ ਕਰ ਰਹੀ ਹੈ। ਅਦਾਲਤ ਨੇ ਅਗਲੀ ਸੁਣਵਾਈ ਦੌਰਾਨ ਸੀ.ਬੀ.ਆਈ. ਦੇ ਡਾਇਰੈਕਟਰ ਨੂੰ ਅਦਾਲਤ ਵਿਚ ਪੇਸ਼ ਹੋਣ ਦਾ ਹੁਕਮ ਦਿੱਤਾ। ਹਾਈ ਕੋਰਟ ਨੇ ਪਿਛਲੀ ਸੁਣਵਾਈ ਦੌਰਾਨ ਵੀ ਸੀ.ਬੀ.ਆਈ. ਵਲੋਂ ਪੇਸ਼ ਜਾਂਚ ਰਿਪੋਰਟ ’ਤੇ ਅਸ਼ੰਤੋਸ਼ ਪ੍ਰਗਟ ਕਰਦੇ ਹੋਏ ਸੀ.ਬੀ.ਆਈ. ਅਤੇ ਐੱਸ.ਆਈ.ਟੀ. ਨੂੰ ਸਪੱਸ਼ਟ ਰਿਪੋਰਟ ਪੇਸ਼ ਕਰਨ ਲਈ ਕਿਹਾ ਸੀ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਐੱਸ.ਕੇ.ਐੱਮ. ਨੇ ਆਪਣੀਆਂ ਮੰਗਾਂ ਨੂੰ ਲੈ ਕੇ 26 ਅਕਤੂਬਰ ਨੂੰ ਦੇਸ਼ ਵਿਆਪੀ ਪ੍ਰਦਰਸ਼ਨ ਦਾ ਕੀਤਾ ਐਲਾਨ
NEXT STORY