ਨੈਸ਼ਨਲ ਡੈਸਕ- ਪੱਛਮੀ ਏਸ਼ੀਆ 'ਚ ਚੱਲ ਰਹੇ ਖੇਤਰੀ ਸੰਕਟ ਅਤੇ ਅਸਥਿਰ ਹਾਲਾਤ ਨੂੰ ਦੇਖਦੇ ਹੋਏ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੇ ਇਕ ਵੱਡਾ ਫੈਸਲਾ ਲਿਆ ਹੈ। ਬੋਰਡ ਨੇ ਖਾੜੀ ਦੇ ਕਈ ਦੇਸ਼ਾਂ 'ਚ ਹੋਣ ਵਾਲੀਆਂ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ। 15 ਮਾਰਚ 2026 ਨੂੰ ਜਾਰੀ ਕੀਤੇ ਗਏ ਤਾਜ਼ਾ ਸਰਕੂਲਰ ਅਨੁਸਾਰ, ਹੁਣ ਉਹ ਪ੍ਰੀਖਿਆਵਾਂ ਵੀ ਨਹੀਂ ਹੋਣਗੀਆਂ ਜੋ ਪਹਿਲਾਂ ਮੁਲਤਵੀ (Postpone) ਕੀਤੀਆਂ ਗਈਆਂ ਸਨ।
ਇਨ੍ਹਾਂ ਦੇਸ਼ਾਂ ਵਿੱਚ ਰੱਦ ਹੋਈਆਂ ਪ੍ਰੀਖਿਆਵਾਂ
CBSE ਦੇ ਪ੍ਰੀਖਿਆ ਕੰਟਰੋਲਰ ਸੰਯਮ ਭਾਰਦਵਾਜ ਵੱਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਬਹਿਰੀਨ, ਈਰਾਨ, ਕੁਵੈਤ, ਓਮਾਨ, ਕਤਰ, ਸਾਊਦੀ ਅਰਬ ਅਤੇ ਸੰਯੁਕਤ ਅਰਬ ਅਮੀਰਾਤ (UAE) 'ਚ ਸਥਿਤ CBSE ਸਕੂਲਾਂ 'ਚ 16 ਮਾਰਚ ਤੋਂ 10 ਅਪ੍ਰੈਲ 2026 ਤੱਕ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਗਈਆਂ ਹਨ। ਬੋਰਡ ਨੇ ਸਪੱਸ਼ਟ ਕੀਤਾ ਹੈ ਕਿ ਇਹ ਫੈਸਲਾ ਮੌਜੂਦਾ ਹਾਲਾਤ ਦੀ ਗੰਭੀਰਤਾ ਅਤੇ ਸਕੂਲਾਂ ਤੋਂ ਮਿਲੀ ਫੀਡਬੈਕ ਦੇ ਆਧਾਰ 'ਤੇ ਲਿਆ ਗਿਆ ਹੈ। ਪ੍ਰਭਾਵਿਤ ਵਿਦਿਆਰਥੀਆਂ ਦੇ ਨਤੀਜੇ ਕਿਸ ਅਧਾਰ 'ਤੇ ਐਲਾਨੇ ਜਾਣਗੇ, ਇਸ ਬਾਰੇ ਜਾਣਕਾਰੀ ਆਉਣ ਵਾਲੇ ਦਿਨਾਂ 'ਚ ਵੱਖਰੇ ਤੌਰ 'ਤੇ ਸਾਂਝੀ ਕੀਤੀ ਜਾਵੇਗੀ। ਇਸ ਸਬੰਧੀ ਭਾਰਤੀ ਰਾਜਦੂਤਾਂ ਅਤੇ ਦੁਬਈ ਸਥਿਤ ਭਾਰਤੀ ਕੌਂਸਲ ਜਨਰਲ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ ਤਾਂ ਜੋ ਵਿਦਿਆਰਥੀਆਂ ਅਤੇ ਮਾਪਿਆਂ ਨਾਲ ਤਾਲਮੇਲ ਬਣਾਇਆ ਜਾ ਸਕੇ।
ਹਜ਼ਾਰਾਂ ਵਿਦਿਆਰਥੀਆਂ 'ਤੇ ਪਵੇਗਾ ਅਸਰ
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਕੌਂਸਲ ਫਾਰ ਦ ਇੰਡੀਅਨ ਸਕੂਲ ਸਰਟੀਫਿਕੇਟ ਐਗਜ਼ਾਮੀਨੇਸ਼ਨ (CISCE) ਨੇ ਇੰਡੀਅਨ ਸਰਟੀਫਿਕੇਟ ਆਫ਼ ਸੈਕੰਡਰੀ ਐਜੂਕੇਸ਼ਨ (ICSE) ਅਤੇ ਇੰਡੀਅਨ ਸਕੂਲ ਸਰਟੀਫਿਕੇਟ (ISC) ਵੀ UAE 'ਚ ਆਪਣੀਆਂ ਬੋਰਡ ਪ੍ਰੀਖਿਆਵਾਂ ਰੱਦ ਕਰ ਚੁੱਕਾ ਹੈ। ਇਸ ਫੈਸਲੇ ਨਾਲ ਦੁਬਈ, ਅਬੂ ਧਾਬੀ, ਦੋਹਾ ਅਤੇ ਰਿਆਦ ਵਰਗੇ ਵੱਡੇ ਸ਼ਹਿਰਾਂ 'ਚ ਪੜ੍ਹ ਰਹੇ ਹਜ਼ਾਰਾਂ ਭਾਰਤੀ ਵਿਦਿਆਰਥੀ ਪ੍ਰਭਾਵਿਤ ਹੋਣਗੇ। ਇਸ ਸਾਲ ਕੁੱਲ 43.7 ਲੱਖ ਵਿਦਿਆਰਥੀਆਂ ਨੇ CBSE ਪ੍ਰੀਖਿਆਵਾਂ ਲਈ ਰਜਿਸਟ੍ਰੇਸ਼ਨ ਕਰਵਾਈ ਹੈ, ਜਿਨ੍ਹਾਂ ਵਿੱਚੋਂ ਲਗਭਗ 18.6 ਲੱਖ ਵਿਦਿਆਰਥੀ 12ਵੀਂ ਜਮਾਤ ਦੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਦੋਸਤ ਦੀ ਭੈਣ ਦੇ ਵਿਆਹ ਲਈ ਫਰਾਂਸ ਤੋਂ ਭਾਰਤ ਆ ਪਹੁੰਚੇ ਨੌਜਵਾਨ ! ਦੇਸੀ ਲੁੱਕ 'ਚ ਬੰਨ੍ਹਿਆ ਰੰਗ
NEXT STORY