ਨਵੀਂ ਦਿੱਲੀ- ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਵੱਲੋਂ ਬੁੱਧਵਾਰ ਨੂੰ 12ਵੀਂ ਜਮਾਤ ਦੇ ਪ੍ਰੀਖਿਆ ਨਤੀਜੇ ਐਲਾਨ ਦਿੱਤੇ ਗਏ ਹਨ। ਬੋਰਡ ਦੇ ਸੀਨੀਅਰ ਅਧਿਕਾਰੀ ਅਨੁਸਾਰ ਇਸ ਸਾਲ 85 ਫੀਸਦੀ ਤੋਂ ਵੱਧ ਵਿਦਿਆਰਥੀ ਸਫਲ ਰਹੇ ਹਨ। ਹਾਲਾਂਕਿ, ਪਿਛਲੇ ਸਾਲ ਦੇ ਮੁਕਾਬਲੇ ਇਸ ਵਾਰ ਪਾਸ ਹੋਣ ਵਾਲੇ ਵਿਦਿਆਰਥੀਆਂ ਦੀ ਫੀਸਦੀ 'ਚ 3% ਤੋਂ ਵੱਧ ਦੀ ਗਿਰਾਵਟ ਦਰਜ ਕੀਤੀ ਗਈ ਹੈ। ਨਤੀਜਿਆਂ 'ਚ ਇਕ ਵਾਰ ਫਿਰ ਕੁੜੀਆਂ ਨੇ ਬਾਜ਼ੀ ਮਾਰੀ ਹੈ। ਕੁੜੀਆਂ ਦੀ ਪਾਸ ਫੀਸਦੀ 88.86 ਰਹੀ ਹੈ, ਜਦੋਂ ਕਿ ਮੁੰਡਿਆਂ ਦੀ ਪਾਸ ਫੀਸਦੀ 82.13 ਦਰਜ ਕੀਤੀ ਗਈ। ਵਿਸ਼ੇਸ਼ ਤੌਰ 'ਤੇ, ਟ੍ਰਾਂਸਜੈਂਡਰ ਸ਼੍ਰੇਣੀ ਦੇ ਵਿਦਿਆਰਥੀਆਂ ਦਾ ਨਤੀਜਾ 100 ਫੀਸਦੀ ਰਿਹਾ ਹੈ। 94,028 ਵਿਦਿਆਰਥੀਆਂ (ਕੁੱਲ ਦਾ 5.32%) ਨੇ 90% ਤੋਂ ਵੱਧ ਅੰਕ ਹਾਸਲ ਕੀਤੇ। 17,113 ਵਿਦਿਆਰਥੀਆਂ (ਕੁੱਲ ਦਾ 0.97%) ਨੇ 95% ਤੋਂ ਵੱਧ ਅੰਕ ਪ੍ਰਾਪਤ ਕੀਤੇ। 1,63,800 ਵਿਦਿਆਰਥੀਆਂ ਨੂੰ ਕੰਪਾਰਟਮੈਂਟ ਸ਼੍ਰੇਣੀ 'ਚ ਰੱਖਿਆ ਗਿਆ ਹੈ, ਜੋ ਪਿਛਲੇ ਸਾਲ ਦੇ ਮੁਕਾਬਲੇ ਲਗਭਗ 2 ਫੀਸਦੀ ਜ਼ਿਆਦਾ ਹੈ।
ਪ੍ਰੀਖਿਆ ਕੰਟਰੋਲਰ ਸੰਯਮ ਭਾਰਦਵਾਜ ਨੇ ਦੱਸਿਆ ਕਿ ਜਿਹੜੇ ਵਿਦਿਆਰਥੀ ਇਕ ਵਿਸ਼ੇ 'ਚ ਆਪਣਾ ਪ੍ਰਦਰਸ਼ਨ ਸੁਧਾਰਨਾ ਚਾਹੁੰਦੇ ਹਨ ਜਾਂ ਜਿਨ੍ਹਾਂ ਦੀ ਕੰਪਾਰਟਮੈਂਟ ਆਈ ਹੈ, ਉਹ 15 ਜੁਲਾਈ ਨੂੰ ਹੋਣ ਵਾਲੀ ਸਪਲੀਮੈਂਟਰੀ ਪ੍ਰੀਖਿਆ ਵਿੱਚ ਹਿੱਸਾ ਲੈ ਸਕਦੇ ਹਨ। ਬੋਰਡ ਨੇ ਜਾਣਕਾਰੀ ਦਿੱਤੀ ਕਿ ਇਸ ਵਾਰ ਪਹਿਲੀ ਵਾਰ ਉੱਤਰ-ਪੱਤਰੀਆਂ ਦਾ ਮੁਲਾਂਕਣ ਪੂਰੀ ਤਰ੍ਹਾਂ 'ਆਨ ਸਕ੍ਰੀਨ ਮਾਰਕਿੰਗ' (OSM) ਰਾਹੀਂ ਕੀਤਾ ਗਿਆ ਹੈ।
12ਵੀਂ ਦੇ ਨਤੀਜੇ ਇਨ੍ਹਾਂ 5 ਤਰੀਕਿਆਂ ਨਾਲ ਦੇਖ ਸਕਦੇ ਹੋ 12ਵੀਂ ਦੇ ਨਤੀਜੇ
- CBSE ਦੀ ਅਧਿਕਾਰਤ ਵੈੱਬਸਾਈਟ - cbse.gov.in, results.cbse.nic.in, ਜਾਂ cbseresults.nic.in
- DigiLocker - digilocker.gov.in 'ਤੇ
- ਉਮੰਗ ਐਪ 'ਤੇ - web.umang.gov.in
- SMS ਰਾਹੀਂ
- ਇੰਟਰਐਕਟਿਵ ਵੌਇਸ ਰਿਸਪਾਂਸ ਸਿਸਟਮ (IVRS) ਨੰਬਰ 'ਤੇ ਕਾਲ ਕਰਕੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਸੇਂਟ ਸਟੀਫਨ ਕਾਲਜ ਨੇ 145 ਸਾਲ ਦੇ ਇਤਿਹਾਸ 'ਚ ਪਹਿਲੀ ਵਾਰ ਨਿਯੁਕਤ ਕੀਤੀ ਮਹਿਲਾ ਪ੍ਰਿੰਸੀਪਲ
NEXT STORY