ਨਵੀਂ ਦਿੱਲੀ- ਪ੍ਰਮੁੱਖ ਰੱਖਿਆ ਮੁਖੀ (ਸੀਡੀਐੱਸ) ਜਨਰਲ ਅਨਿਲ ਚੌਹਾਨ ਅਤੇ ਫ਼ੌਜ ਦੇ ਤਿੰਨੋਂ ਫ਼ੌਜਾਂ ਦੇ ਮੁਖੀਆਂ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਬੁੱਧਵਾਰ ਨੂੰ 'ਆਪਰੇਸ਼ਨ ਸਿੰਦੂਰ' ਸੰਬੰਧੀ ਜਾਣਕਾਰੀ ਦਿੱਤੀ। ਭਾਰਤ ਨੇ 22 ਅਪ੍ਰੈਲ ਨੂੰ ਪਹਿਲਗਾਮ 'ਚ ਹੋਏ ਅੱਤਵਾਦੀ ਹਮਲੇ ਦੇ ਜਵਾਬ 'ਚ 'ਆਪਰੇਸ਼ਨ ਸਿੰਦੂਰ' ਦੇ ਅਧੀਨ 6 ਅਤੇ 7 ਮਈ ਦੀ ਦਰਮਿਆਨੀ ਰਾਤ ਪਾਕਿਸਤਾਨ 'ਚ ਅੱਤਵਾਦੀ ਟਿਕਾਣਿਆਂ 'ਤੇ ਸਟੀਕ ਹਮਲੇ ਕੀਤੇ। ਪਹਿਲਗਾਮ 'ਚ ਹੋਏ ਹਮਲੇ 'ਚ 26 ਲੋਕ ਮਾਰੇ ਗਏ ਸਨ।
ਰਾਸ਼ਟਰਪਤੀ ਭਵਨ ਨੇ 'ਐਕਸ' 'ਤੇ ਲਿਖਿਆ,''ਮੁੱਖ ਰੱਖਿਆ ਮੁਖੀ ਜਨਰਲ ਅਨਿਲ ਚੌਹਾਨ, ਥਲ ਸੈਨਾ ਮੁਖੀ ਜਨਰਲ ਉਪੇਂਦਰ ਦਿਵੇਦੀ, ਹਵਾਈ ਫ਼ੌਜ ਮੁਖੀ ਏਅਰ ਚੀਫ਼ ਮਾਰਸ਼ਲ ਏ.ਪੀ. ਸਿੰਘ ਅਤੇ ਜਲ ਸੈਨਾ ਮੁਖੀ ਐਡਮਿਰਲ ਦਿਨੇਸ਼ ਕੇ. ਤ੍ਰਿਪਾਠੀ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ 'ਆਪਰੇਸ਼ਨ ਸਿੰਦੂਰ' ਸੰਬੰਧੀ ਜਾਣਕਾਰੀ ਦਿੱਤੀ।'' ਰਾਸ਼ਟਰਪਤੀ ਨੇ ਹਥਿਆਰਬੰਦ ਫ਼ੋਰਸਾਂ ਦੀ ਇਸ ਬਹਾਦਰੀ ਅਤੇ ਸਮਰਪਣ ਦੀ ਸ਼ਲਾਘਾ ਕੀਤੀ, ਜਿਸ ਕਾਰਨ ਅੱਤਵਾਦ ਖ਼ਿਲਾਫ਼ ਪ੍ਰਤੀਕਿਰਿਆ ਦੌਰਾਨ ਭਾਰਤ ਨੂੰ ਸ਼ਾਨਦਾਰ ਸਫ਼ਲਤਾ ਮਿਲੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
'ਆਪ੍ਰੇਸ਼ਨ ਸਿੰਦੂਰ' ਮਗਰੋਂ ਹੁਣ ਕੀ ਹੋਵੇਗਾ! PM ਮੋਦੀ ਦੀ ਪ੍ਰਧਾਨਗੀ 'ਚ ਹੋ ਰਹੀ ਕੈਬਨਿਟ ਕਮੇਟੀ ਦੀ ਬੈਠਕ
NEXT STORY