ਨਵੀਂ ਦਿੱਲੀ : ਭਾਰਤ ਪਾਕਿਸਤਾਨ ਤਣਾਅ ਵਿਚਾਲੇ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਭਾਰਤ ਪਾਕਿਸਤਾਨ ਵਿਚਾਲੇ ਸੀਜ਼ਫਾਇਰ ਹੋ ਗਿਆ ਹੈ। ਇਸ ਦਾ ਦਾਅਵਾ ਸਭ ਤੋਂ ਪਹਿਲਾਂ ਅਮਰੀਕੀ ਰਾਸ਼ਟਰਪਤੀ ਵੱਲੋਂ ਕੀਤਾ ਜਾ ਰਿਹਾ ਹੈ ਤੇ ਇਸ ਤੋਂ ਬਾਅਦ ਭਾਰਤ ਦੇ ਵਿਦੇਸ਼ ਸਕੱਤਰ ਨੇ ਵੀ ਪ੍ਰੈੱਸ ਕਾਨਫਰੰਸ ਕਰ ਕੇ ਇਸ ਦੀ ਪੁਸ਼ਟੀ ਕਰ ਦਿੱਤੀ ਹੈ।

ਦੱਸ ਦਈਏ ਕਿ ਟਰੁੱਥ ਉੱਤੇ ਪਾਈ ਇਕ ਪੋਸਟ ਵਿਚ ਅਮਰੀਕੀ ਰਾਸ਼ਟਰਪਤੀ ਨੇ ਕਿਹਾ ਕਿ ਸੰਯੁਕਤ ਰਾਜ ਅਮਰੀਕਾ ਦੁਆਰਾ ਵਿਚੋਲਗੀ ਦੀ ਇੱਕ ਲੰਮੀ ਰਾਤ ਦੀ ਗੱਲਬਾਤ ਤੋਂ ਬਾਅਦ, ਮੈਨੂੰ ਇਹ ਐਲਾਨ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਭਾਰਤ ਅਤੇ ਪਾਕਿਸਤਾਨ ਇੱਕ ਪੂਰਨ ਅਤੇ ਤੁਰੰਤ ਜੰਗਬੰਦੀ ਲਈ ਸਹਿਮਤ ਹੋ ਗਏ ਹਨ। ਕਾਮਨ ਸੈਂਸ ਅਤੇ ਮਹਾਨ ਬੁੱਧੀ ਦੀ ਵਰਤੋਂ ਕਰਨ ਲਈ ਦੋਵਾਂ ਦੇਸ਼ਾਂ ਨੂੰ ਵਧਾਈਆਂ। ਇਸ ਮਾਮਲੇ ਵੱਲ ਤੁਹਾਡਾ ਧਿਆਨ ਦੇਣ ਲਈ ਤੁਹਾਡਾ ਧੰਨਵਾਦ!
ਇਸ ਮਗਰੋਂ ਭਾਰਤ ਦੇ ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਵੀ ਪ੍ਰੈੱਸ ਕਾਨਫਰੰਸ ਕਰਕੇ ਇਸ ਖਬਰ ਦੀ ਪੁਸ਼ਟੀ ਕਰ ਦਿੱਤੀ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਭਾਰਤ ਨੇ ਆਪਣੀਆਂ ਸ਼ਰਤਾਂ ਉੱਤੇ ਸੀਜ਼ਫਾਇਰ ਕੀਤਾ ਹੈ। ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਇਹ ਸੀਜ਼ਫਾਇਰ ਅੱਜ ਸ਼ਾਮ ਪੰਜ ਵਜੇ ਤੋਂ ਲਾਗੂ ਕਰ ਦਿੱਤਾ ਗਿਆ ਹੈ।

ਇਸ ਦੇ ਨਾਲ ਹੀ ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਤੇ ਵਿਦੇਸ਼ ਮੰਤਰੀ ਮੁਹੰਮਦ ਅਸ਼ਾਕ ਡਾਰ ਨੇ ਵੀ ਇਸ ਦੀ ਪੁਸ਼ਟੀ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਦੋਵੇਂ ਦੇਸ਼ ਜੰਗਬੰਦੀ ਉੱਤੇ ਰਾਜ਼ੀ ਹੋਏ ਹਨ। ਇਹ ਵੀ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਦੋਵਾਂ ਦੇਸ਼ਾਂ ਦੇ ਡੀਜੀਐੱਮਓ ਵੀ 12 ਮਈ ਨੂੰ ਇਸ ਸਬੰਧੀ ਅੱਗੇ ਦੀ ਰਣਨੀਤੀ ਉੱਤੇ ਗੱਲਬਾਤ ਕਰਨਗੇ।
ਮਹਿਲਾ ਨੇ ਦਿੱਤਾ 15 ਬੱਚਿਆਂ ਨੂੰ ਜਨਮ, 14 ਦੀ ਹੋ ਚੁੱਕੀਐ ਮੌਤ, ਕਾਰਨ ਜਾਣ ਉੱਡ ਜਾਣਗੇ ਹੋਸ਼
NEXT STORY